| ਸੀਸੀਟੀਵੀ ਫੁਟੇਜ ਵਿੱਚ ਕੈਦ ਚੋਰ। (ਜ਼ੀਸ਼ਾਨ) |
ਕਾਦੀਆਂ, 22 ਜਨਵਰੀ (ਜ਼ੀਸ਼ਾਨ)- ਸਥਾਨਕ ਇਕ ਹਸਪਤਾਲ ਦੇ ਬਾਹਰੋਂ ਇੱਕ ਵਿਅਕਤੀ ਦਾ ਮੋਟਰਸਾਈਕਲ ਚੋਰੀ ਹੋਣ ਦੀ ਘਟਨਾ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ ਮੁਹੰਮਦ ਜ਼ਫ਼ਰ ਆਪਣਾ ਮੋਟਰਸਾਈਕਲ ਹਸਪਤਾਲ ਦੇ ਬਾਹਰ ਖੜ੍ਹਾ ਕਰਕੇ ਅੰਦਰ ਮਰੀਜ਼ ਦਾ ਹਾਲ ਪੁੱਛਣ ਲਈ ਗਿਆ ਸੀ। ਕੁਝ ਸਮੇਂ ਬਾਅਦ ਵਾਪਸ ਆਉਣ 'ਤੇ ਮੋਟਰਸਾਈਕਲ ਗਾਇਬ ਮਿਲਿਆ। ਬਾਅਦ ਵਿੱਚ ਸੀਸੀਟੀਵੀ ਫੁਟੇਜ ਦੀ ਜਾਂਚ ਦੌਰਾਨ ਇੱਕ ਨੌਜਵਾਨ ਨੂੰ ਮੋਟਰਸਾਈਕਲ ਚੋਰੀ ਕਰਦੇ ਹੋਏ ਦੇਖਿਆ ਗਿਆ।
ਹੈਰਾਨੀ ਦੀ ਗੱਲ ਹੈ ਕਿ ਚੋਰਾਂ ਦੇ ਇੰਨੇ ਹੌਂਸਲੇ ਬੁਲੰਦ ਹੋ ਗਏ ਹਨ ਕਿ ਚਾਰੇ ਪਾਸੇ ਲੱਗੇ ਸੀਸੀ ਟੀਵੀ ਕੈਮਰਿਆਂ, ਪੁਲਸ ਨਾਕੇ ਦਾ ਵੀ ਉਨ੍ਹਾਂ ਨੂੰ ਹੁਣ ਕੋਈ ਖੌਫ਼ ਨਹੀਂ ਰਿਹਾ।
ਇਸ ਮਾਮਲੇ ਸਬੰਧੀ ਕਾਦੀਆਂ ਥਾਣੇ ਵਿੱਚ ਸ਼ਿਕਾਇਤ ਦਰਜ ਕਰਵਾ ਦਿੱਤੀ ਗਈ ਹੈ ਅਤੇ ਪੁਲਿਸ ਵੱਲੋਂ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।