ਕਾਦੀਆਂ ਦੇ ਸਿੱਖ ਨੈਸ਼ਨਲ ਕਾਲਜ ਵਿੱਚ ਰਾਸ਼ਟਰੀ ਵੋਟਰ ਦਿਵਸ ਮਨਾਇਆ ਗਿਆ

ਕਾਦੀਆਂ ਦੇ ਸਿੱਖ ਨੈਸ਼ਨਲ ਕਾਲਜ ਵਿੱਚ ਰਾਸ਼ਟਰੀ ਵੋਟਰ ਦਿਵਸ ਮੌਕੇ ਜਾਗਰੂਕਤਾ ਸਮਾਗਮ ਅਤੇ ਰੈਲੀ ਦੌਰਾਨ ਅਧਿਆਪਕ ਅਤੇ ਵਿਦਿਆਰਥੀ। (ਜ਼ੀਸ਼ਾਨ)

ਕਾਦੀਆਂ, 27 ਜਨਵਰੀ (ਜ਼ੀਸ਼ਾਨ)- ਸਿੱਖ ਨੈਸ਼ਨਲ ਕਾਲਜ ਕਾਦੀਆਂ ਵਿੱਚ ਪ੍ਰਿੰਸੀਪਲ ਡਾ. ਹਰਪ੍ਰੀਤ ਸਿੰਘ ਹੁੰਦਲ ਦੀ ਅਗਵਾਈ ਹੇਠ ਐਨ.ਐੱਸ.ਐੱਸ, ਰੈੱਡ ਰਿਬਨ ਕਲੱਬ, ਬੱਡੀ ਪ੍ਰੋਗਰਾਮ ਅਤੇ ਰਾਜਨੀਤੀ ਸ਼ਾਸਤਰ ਵਿਭਾਗ ਵੱਲੋਂ ਰਾਸ਼ਟਰੀ ਵੋਟਰ ਦਿਵਸ ਅਤੇ ਗਣਤੰਤਰ ਦਿਵਸ ਨੂੰ ਸਮਰਪਿਤ ਜਾਗਰੂਕਤਾ ਸਮਾਗਮ ਕਰਵਾਇਆ ਗਿਆ।
ਮੁੱਖ ਬੁਲਾਰੇ ਪ੍ਰੋਫ਼ੈਸਰ ਬਲਬੀਰ ਕੌਰ ਨੇ ਵਿਦਿਆਰਥੀਆਂ ਨੂੰ ਸੰਵਿਧਾਨ ਅਤੇ ਵੋਟ ਦੇ ਅਧਿਕਾਰ ਦੀ ਸਹੀ ਵਰਤੋਂ ਬਾਰੇ ਜਾਣਕਾਰੀ ਦਿੱਤੀ। ਐਨ.ਐੱਸ.ਐੱਸ ਪ੍ਰੋਗਰਾਮ ਅਫ਼ਸਰ ਡਾ. ਸਿਮਰਤਪਾਲ ਸਿੰਘ ਨੇ ਸੂਝਵਾਨ ਉਮੀਦਵਾਰ ਚੁਣਨ ਅਤੇ 'ਨੋਟਾ' ਦੇ ਅਧਿਕਾਰ ਬਾਰੇ ਜਾਗਰੂਕ ਕੀਤਾ।
ਇਸ ਮੌਕੇ ਵਿਦਿਆਰਥਣ ਅੰਜਲੀ ਨੇ ਭਾਸ਼ਣ ਅਤੇ ਰਮਾ ਨੇ ਕਵਿਤਾ ਪੇਸ਼ ਕੀਤੀ। ਸਮਾਗਮ ਦੇ ਅੰਤ 'ਤੇ ਐਨ.ਐੱਸ.ਐੱਸ ਵਲੰਟੀਅਰ ਦਿਲਸ਼ਹਿਨਾਜ਼ ਕੌਰ ਵੱਲੋਂ ਵੋਟ ਦੇ ਸਹੀ ਇਸਤੇਮਾਲ ਦੀ ਸਹੁੰ ਚੁਕਵਾਈ ਗਈ। ਅਧਿਆਪਕਾਂ ਅਤੇ ਵਿਦਿਆਰਥੀਆਂ ਵੱਲੋਂ ਜਾਗਰੂਕਤਾ ਰੈਲੀ ਵੀ ਕੱਢੀ ਗਈ।

Post a Comment

© Qadian Times. All rights reserved. Distributed by ASThemesWorld