| ਕਾਦੀਆਂ ਦੇ ਬਾਜਵਾ ਸਕੂਲ ਦੇ ਵਿਦਿਆਰਥੀ ਸਕੂਲ ਪ੍ਰਬੰਧਕਾਂ ਨਾਲ। (ਜ਼ੀਸ਼ਾਨ) |
ਕਾਦੀਆਂ, 31 ਜਨਵਰੀ (ਜ਼ੀਸ਼ਾਨ)– ਐੱਸ.ਐੱਸ. ਬਾਜਵਾ ਸਕੂਲ ਦੇ ਵਿਦਿਆਰਥੀਆਂ ਨੇ ਬੰਸਲ ਕੋਚਿੰਗ ਕਲਾਸ ਬਟਾਲਾ ਵੱਲੋਂ ਕਰਵਾਏ ਗਣਿਤ ਅਤੇ ਵਿਗਿਆਨ ਟੈਸਟ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਕੇ ਸਕੂਲ ਦਾ ਨਾਮ ਰੌਸ਼ਨ ਕੀਤਾ। ਟੈਸਟ ਵਿੱਚ 43 ਵਿਦਿਆਰਥੀਆਂ ਨੇ ਭਾਗ ਲਿਆ, ਜਿਸ ਵਿੱਚ ਹਰਲੀਨ ਕੌਰ (10ਵੀਂ), ਗੁਰਲੀਨ ਕੌਰ ਸੰਧੂ (10ਵੀਂ) ਅਤੇ ਪਵਨਦੀਪ ਕੌਰ (+2) ਨੇ ਟਰਾਫੀ ਅਤੇ ਸਰਟੀਫਿਕੇਟ ਹਾਸਲ ਕੀਤੇ। ਹੋਰ ਸਾਰੇ ਵਿਦਿਆਰਥੀਆਂ ਨੂੰ ਮੈਡਲ ਅਤੇ ਸਰਟੀਫਿਕੇਟ ਨਾਲ ਸਨਮਾਨਿਤ ਕੀਤਾ ਗਿਆ।
ਸਕੂਲ ਦੀ ਪ੍ਰਿੰਸੀਪਲ ਕੋਮਲ ਅਗਰਵਾਲ ਨੇ ਵਿਦਿਆਰਥੀਆਂ ਦੀ ਸਫਲਤਾ ਦੀ ਪ੍ਰਸ਼ੰਸਾ ਕੀਤੀ, ਜਦਕਿ ਸਕੂਲ ਡਾਇਰੈਕਟਰ ਐੱਮ.ਐੱਲ. ਸ਼ਰਮਾ (ਨੈਸ਼ਨਲ ਅਵਾਰਡੀ) ਨੇ ਬੱਚਿਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਸ ਪ੍ਰਕਾਰ ਦੇ ਮੁਕਾਬਲੇ ਦੀ ਭਾਵਨਾ ਵਿਦਿਆਰਥੀਆਂ ਦੇ ਵਿਅਕਤੀਗਤ ਵਿਕਾਸ ਵਿੱਚ ਮਦਦਗਾਰ ਸਾਬਤ ਹੁੰਦੀਆਂ ਹਨ।