ਪੈਨਸ਼ਨਰ ਯੂਨੀਅਨ ਵੱਲੋਂ ਮਹਿੰਗਾਈ ਭੱਤਾ ਨਾ ਮਿਲਣ ’ਤੇ ਸਰਕਾਰ ਖ਼ਿਲਾਫ਼ ਕੀਤਾ ਰੋਸ਼ ਪ੍ਰਗਟਾਵਾ

ਕਾਦੀਆਂ ਵਿੱਚ ਪਾਵਰ ਐਂਡ ਟਰਾਂਸਕੋ ਪੈਨਸ਼ਨਰ ਯੂਨੀਅਨ ਪੰਜਾਬ ਏਟਕ ਦੀ ਮੀਟਿੰਗ ਦੌਰਾਨ ਆਗੂ ਸੰਬੋਧਨ ਕਰਦੇ ਹੋਏ ਆਗੂ। (ਜ਼ੀਸ਼ਾਨ)

ਕਾਦੀਆਂ, 13 ਜਨਵਰੀ (ਜ਼ੀਸ਼ਾਨ) – ਅੱਜ ਪਾਵਰ ਐਂਡ ਟਰਾਂਸਕੋ ਪੈਨਸ਼ਨਰ ਯੂਨੀਅਨ ਪੰਜਾਬ ਏਟਕ ਦੀ ਮੀਟਿੰਗ ਮੰਡਲ ਕਾਦੀਆਂ ਵਿੱਚ ਪ੍ਰਧਾਨ ਬਾਵਾ ਸਿੰਘ ਦੀ ਅਗਵਾਈ ਹੇਠ ਹੋਈ। ਮੀਟਿੰਗ ਨੂੰ ਸਕੱਤਰ ਪਰਮਜੀਤ ਸਿੰਘ ਸਮੇਤ ਹੋਰ ਬੁਲਾਰਿਆਂ ਨੇ ਸੰਬੋਧਨ ਕਰਦਿਆਂ ਕਿਹਾ ਕਿ ਸਰਕਾਰ ਵੱਲੋਂ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ 16 ਫੀਸਦੀ ਮਹਿੰਗਾਈ ਭੱਤਾ ਨਹੀਂ ਦਿੱਤਾ ਜਾ ਰਿਹਾ ਅਤੇ 200 ਰੁਪਏ ਜਬਰੀ ਕਟੌਤੀ ਕੀਤੀ ਜਾ ਰਹੀ ਹੈ, ਜਿਸ ਨਾਲ ਹਰ ਵਰਗ ਦੁਖੀ ਹੈ। ਆਗੂਆਂ ਨੇ ਚੇਤਾਵਨੀ ਦਿੱਤੀ ਕਿ ਜਥੇਬੰਦੀ ਆਪਣੇ ਹੱਕਾਂ ਲਈ ਹਰ ਕੁਰਬਾਨੀ ਦੇਣ ਲਈ ਤਿਆਰ ਹੈ।
ਮੀਟਿੰਗ ਦੌਰਾਨ ਆਤਮਜੀਤ ਸਿੰਘ, ਸੋਹਣ ਲਾਲ, ਗੁਰਮੇਜ ਸਿੰਘ, ਸਤਨਾਮ ਸਿੰਘ ਖਾਰਾ, ਅਰਜਿੰਦਰ ਸਿੰਘ ਜੇਈ, ਜਸਵੰਤ ਸਿੰਘ ਕੁਹਾੜ ਅਤੇ ਸੂਬਾ ਸਕੱਤਰ ਦਵਿੰਦਰ ਸਿੰਘ ਸੈਣੀ ਸਮੇਤ ਹੋਰ ਆਗੂ ਹਾਜ਼ਰ ਰਹੇ।



Post a Comment

© Qadian Times. All rights reserved. Distributed by ASThemesWorld