| ਸੰਘਰਸ਼ ਦਾ ਐਲਾਨ ਕਰਦੇ ਹੋਏ ਪੇਂਡੂ ਮਜ਼ਦੂਰ ਯੂਨੀਅਨ ਦੇ ਆਗੂ ਅਤੇ ਮੈਂਬਰ। (ਜ਼ੀਸ਼ਾਨ) |
ਕਾਦੀਆਂ, 18 ਜਨਵਰੀ (ਜ਼ੀਸ਼ਾਨ)- ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਨੇ ਕਾਦੀਆਂ ਬਲਾਕ-2 ਦੇ ਬੀ.ਪੀ.ਈ.ਓ. ਪੋਹਲਾ ਸਿੰਘ 'ਤੇ ਦੋ ਅਧਿਆਪਕਾਂ ਨੂੰ ਤੰਗ ਪ੍ਰੇਸ਼ਾਨ ਕਰਨ ਅਤੇ ਜਿਨਸੀ ਸ਼ੋਸ਼ਣ ਦੀ ਕੋਸ਼ਿਸ਼ ਦੇ ਦੋਸ਼ਾਂ ਸਬੰਧੀ ਇਨਸਾਫ ਨਾ ਮਿਲਣ ਦੇ ਵਿਰੋਧ ਵਿੱਚ 20 ਜਨਵਰੀ ਨੂੰ ਡਿਪਟੀ ਕਮਿਸ਼ਨਰ ਗੁਰਦਾਸਪੁਰ ਦੇ ਦਫ਼ਤਰ ਅੱਗੇ ਧਰਨਾ ਦੇਣ ਦਾ ਐਲਾਨ ਕੀਤਾ ਹੈ।
ਯੂਨੀਅਨ ਦੇ ਪ੍ਰਧਾਨ ਰਾਜ ਕੁਮਾਰ ਪੰਡੋਰੀ ਅਤੇ ਮੇਜ਼ਰ ਸਿੰਘ ਕੋਟ ਟੋਡਰ ਮੱਲ ਨੇ ਦੱਸਿਆ ਕਿ ਪਿਛਲੇ ਚਾਰ ਮਹੀਨਿਆਂ ਤੋਂ ਮਾਮਲੇ ਨੂੰ ਲੈ ਕੇ ਸਿੱਖਿਆ ਵਿਭਾਗ ਅਤੇ ਜ਼ਿਲ੍ਹਾ ਪ੍ਰਸ਼ਾਸਨ ਕੋਲ ਅਰਜ਼ੀਆਂ ਦਿੱਤੀਆਂ ਜਾ ਰਹੀਆਂ ਹਨ, ਪਰ ਢਿੱਲੀ ਕਾਰਗੁਜ਼ਾਰੀ ਕਾਰਨ ਕੋਈ ਠੋਸ ਕਾਰਵਾਈ ਨਹੀਂ ਹੋਈ।
ਆਗੂਆਂ ਨੇ ਕਿਹਾ ਕਿ ਪੀੜਤ ਅਧਿਆਪਕਾਂ ਨੂੰ ਮਾਨਸਿਕ ਤੌਰ 'ਤੇ ਤੰਗ ਕੀਤਾ ਜਾ ਰਿਹਾ ਹੈ ਅਤੇ ਦੋਸ਼ੀ ਅਧਿਕਾਰੀ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ। ਉਨ੍ਹਾਂ ਨੇ ਜਨਤਕ ਅਤੇ ਜਮਹੂਰੀ ਜਥੇਬੰਦੀਆਂ ਨੂੰ 20 ਜਨਵਰੀ ਦੇ ਧਰਨੇ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ।