| ਕਾਦੀਆਂ ਦੇ ਸਰਕਾਰੀ ਸਕੂਲ ਕਾਦੀਆਂ ਵਿੱਚ ਟ੍ਰੈਫਿਕ ਨਿਯਮਾਂ ਬਾਰੇ ਜਾਗਰੂਕਤਾ ਪ੍ਰੋਗਰਾਮ ਰਾਹੀਂ ਜਾਣਕਾਰੀ ਦਿੰਦਿਆਂ। (ਜ਼ੀਸ਼ਾਨ) |
ਕਾਦੀਆਂ, 16 ਜਨਵਰੀ (ਜ਼ੀਸ਼ਾਨ) – ਪੀ.ਐਮ. ਸ਼੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਾਦੀਆਂ ਵਿੱਚ ਸਟੇਟ ਐਵਾਰਡੀ ਪ੍ਰਿੰਸੀਪਲ ਡਾ. ਸੁਨੀਤਾ ਕੌਸ਼ਲ ਦੀ ਅਗਵਾਈ ਹੇਠ ਟ੍ਰੈਫਿਕ ਨਿਯਮਾਂ ਦੀ ਪਾਲਣਾ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ। ਵਿਦਿਆਰਥੀਆਂ ਨੂੰ ਲਾਲ-ਹਰੀ ਬੱਤੀ ਦੇ ਸਿਗਨਲ, ਜ਼ੈਬਰਾ ਕ੍ਰਾਸਿੰਗ, ਫੁੱਟਪਾਥ ਦੀ ਵਰਤੋਂ, ਸਪੀਡ ਲਿਮਿਟ, ਹੈਲਮੇਟ ਅਤੇ ਸੀਟ ਬੈਲਟ ਦੀ ਮਹੱਤਤਾ ਬਾਰੇ ਜਾਣਕਾਰੀ ਦਿੱਤੀ ਗਈ।
ਅਧਿਆਪਕਾ ਰਾਜਬੀਰ ਕੌਰ ਨੇ ਵਾਹਨ ਚਲਾਉਂਦੇ ਸਮੇਂ ਮੋਬਾਇਲ ਅਤੇ ਨਸ਼ੀਲੇ ਪਦਾਰਥਾਂ ਤੋਂ ਬਚਣ ਅਤੇ ਵਾਹਨ ਦੇ ਦਸਤਾਵੇਜ਼ ਤੇ ਲਾਇਸੈਂਸ ਨਾਲ ਰੱਖਣ ਦੀ ਅਪੀਲ ਕੀਤੀ। ਅੰਤ ਵਿੱਚ ਪ੍ਰਿੰਸੀਪਲ ਨੇ ਵਿਦਿਆਰਥੀਆਂ ਨੂੰ ਇਹ ਜਾਣਕਾਰੀ ਘਰਾਂ ਤੱਕ ਪਹੁੰਚਾਉਣ ਲਈ ਪ੍ਰੇਰਿਤ ਕੀਤਾ।