| ਗ੍ਰਿਫ਼ਤਾਰ ਨੌਜਵਾਨਾਂ ਨਾਲ ਕਾਦੀਆਂ ਪੁਲਿਸ ਦੇ ਅਧਿਕਾਰੀ। (ਜ਼ੀਸ਼ਾਨ) |
ਕਾਦੀਆਂ, 19 ਫਰਵਰੀ (ਜ਼ੀਸ਼ਾਨ)– ਐਸ.ਐਸ.ਪੀ ਬਟਾਲਾ ਦੇ ਹੁਕਮਾਂ ਅਨੁਸਾਰ ਨਸ਼ਿਆਂ ਵਿਰੁੱਧ ਚਲ ਰਹੀ ਮੁਹਿੰਮ ਤਹਿਤ ਪੁਲਿਸ ਥਾਣਾ ਕਾਦੀਆਂ ਨੇ ਦੋ ਨੌਜਵਾਨਾਂ ਨੂੰ 10 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ।
ਐਸ.ਐਚ.ਓ ਇੰਸਪੈਕਟਰ ਗੁਰਮੀਤ ਸਿੰਘ ਦੀ ਅਗਵਾਈ ਵਿੱਚ ਏ.ਐਸ.ਆਈ ਰਸ਼ਪਾਲ ਸਿੰਘ ਨੇ ਪੁਲਿਸ ਪਾਰਟੀ ਸਮੇਤ ਗਸ਼ਤ ਦੌਰਾਨ ਭੰਗਵਾਂ ਰੋਡ ਤੋਂ ਦੋ ਨੌਜਵਾਨਾਂ ਨੂੰ ਕਾਬੂ ਕਰਕੇ ਉਨ੍ਹਾਂ ਕੋਲੋਂ ਪੰਜ-ਪੰਜ ਗ੍ਰਾਮ ਹੈਰੋਇਨ ਬਰਾਮਦ ਕੀਤੀ। ਦੋਨਾਂ ਦੀ ਪਹਿਚਾਣ ਰਾਜਵਿੰਦਰ ਲਾਲ ਪੁੱਤਰ ਤਰਲੋਕ ਲਾਲ ਵਾਸੀ ਪਿੰਡਾਂ ਰੋੜੀ ਅਤੇ ਜਸ਼ਨਪ੍ਰੀਤ ਪੁੱਤਰ ਬਲਦੇਵ ਰਾਜ ਵਾਸੀ ਜੋਗੀ ਚੀਮਾ ਵਜੋਂ ਹੋਈ ਹੈ।
ਪੁਲਿਸ ਨੇ ਦੋਨਾਂ ਖ਼ਿਲਾਫ਼ ਮੁਕੱਦਮਾ ਨੰਬਰ 24, ਧਾਰਾ 21-61-85 ਐਨ.ਡੀ.ਪੀ.ਐਸ ਐਕਟ ਅਧੀਨ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਐਸ.ਐਚ.ਓ. ਗੁਰਮੀਤ ਸਿੰਘ ਨੇ ਚੇਤਾਵਨੀ ਦਿੱਤੀ ਕਿ ਨਸ਼ਾ ਤਸਕਰਾਂ ਨੂੰ ਕਿਸੇ ਵੀ ਕੀਮਤ 'ਤੇ ਬਖ਼ਸ਼ਿਆ ਨਹੀਂ ਜਾਵੇਗਾ।