ਪਿੰਡ ਸੱਖੋਵਾਲ ਦੇ ਖੇਡ ਮੈਦਾਨ ਤੋਂ 8 ਹਜ਼ਾਰ ਇੱਟਾਂ ਹੋਈਆਂ ਚੋਰੀ

ਇੱਟਾਂ ਦੀ ਚੋਰੀ ਸਬੰਧੀ ਜਾਣਕਾਰੀ ਦਿੰਦੇ ਹੋਏ ਸੁਖਦੇਵ ਸਿੰਘ ਅਤੇ ਸਾਥੀ। (ਜ਼ੀਸ਼ਾਨ)

ਕਾਦੀਆਂ, 6 ਫ਼ਰਵਰੀ (ਜ਼ੀਸ਼ਾਨ) –ਪਿੰਡ ਸੱਖੋਵਾਲ ਦੇ ਖੇਡ ਮੈਦਾਨ ਤੋਂ ਲਗਭਗ 8 ਹਜ਼ਾਰ ਇੱਟਾਂ ਚੋਰੀ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ।
ਆਮ ਆਦਮੀ ਪਾਰਟੀ ਦੇ ਬਲਾਕ ਪ੍ਰਧਾਨ ਸੁਖਦੇਵ ਸਿੰਘ ਨੇ ਆਪਣੇ ਸਾਥੀਆਂ ਨਾਲ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੋਸ਼ ਲਗਾਇਆ ਕਿ ਪਿੰਡ ਦੇ ਕੁਝ ਮੋਹਤਬਰਾਂ ਵੱਲੋਂ ਬਿਨਾਂ ਕਿਸੇ ਮਤੇ ਦੇ ਟਰੈਕਟਰ-ਟਰਾਲੀ ਰਾਹੀਂ ਇੱਟਾਂ ਚੁੱਕ ਲਈਆਂ ਗਈਆਂ। ਉਨ੍ਹਾਂ ਕਿਹਾ ਕਿ ਮਨਰੇਗਾ ਤਹਿਤ ਪਾਰਕ, ਛੱਪੜ ਅਤੇ ਖੇਡ ਮੈਦਾਨ ਲਈ ਮੰਗਵਾਈਆਂ ਗਈਆਂ ਇੱਟਾਂ ਵਿੱਚੋਂ ਇਹ ਚੋਰੀ ਹੋਈ ਹੈ।
ਸੁਖਦੇਵ ਸਿੰਘ ਨੇ ਦੱਸਿਆ ਕਿ ਖੇਡ ਮੈਦਾਨ ਦਾ ਕੰਮ ਅਧੂਰਾ ਪਿਆ ਹੈ ਅਤੇ ਉਸ ਵਿੱਚ ਕਚਰਾ ਸੁੱਟਿਆ ਜਾ ਰਿਹਾ ਹੈ, ਜਿਸ ਨਾਲ ਸਰਕਾਰ ਦੀ ਛਵੀ ਨੂੰ ਨੁਕਸਾਨ ਪਹੁੰਚਾਇਆ ਜਾ ਰਿਹਾ ਹੈ। ਉਨ੍ਹਾਂ ਨੇ ਵਿਧਾਇਕ ਅਮਰਪਾਲ ਸਿੰਘ ਅਤੇ ਬੀਡੀਪੀਓ ਸ੍ਰੀ ਹਰਗੋਬਿੰਦਪੁਰ ਕੋਲੋਂ ਮਾਮਲੇ ਦੀ ਜਾਂਚ ਕਰਕੇ ਦੋਸ਼ੀਆਂ ਖ਼ਿਲਾਫ਼ ਕਾਰਵਾਈ ਦੀ ਮੰਗ ਕੀਤੀ ਹੈ।
ਇਸ ਸਬੰਧੀ ਬੀਡੀਪੀਓ ਨਰਿੰਦਰ ਸਿੰਘ ਖਹਿਰਾ ਨੇ ਕਿਹਾ ਕਿ ਮਾਮਲੇ ਦੀ ਜਾਂਚ ਕਰਵਾ ਕੇ ਬਣਦੀ ਕਾਰਵਾਈ ਕੀਤੀ ਜਾਵੇਗੀ।

Post a Comment

© Qadian Times. All rights reserved. Distributed by ASThemesWorld