| ਅੰਮ੍ਰਿਤ ਛੱਕ ਕੇ ਗੁਰੂ ਵਾਲੇ ਬਣੇ ਪ੍ਰਾਣੀਆਂ ਨਾਲ ਪੰਜ ਪਿਆਰੇ ਸਿੰਘ ਸਾਹਿਬਾਨ ਅਤੇ ਹੋਰ ਸੰਗਤਾਂ। (ਜ਼ੀਸ਼ਾਨ) |
ਕਾਦੀਆਂ, 21 ਫਰਵਰੀ (ਜ਼ੀਸ਼ਾਨ)– ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਅਤੇ ਹਲਕਾ ਬਟਾਲਾ ਤੋਂ ਐਸ.ਜੀ.ਪੀ.ਸੀ ਮੈਂਬਰ ਜਥੇਦਾਰ ਗੁਰਿੰਦਰਪਾਲ ਸਿੰਘ ਗੋਰਾ ਦੀ ਅਗਵਾਈ ਹੇਠ ਪਿੰਡ ਢੱਪਈ ਦੇ ਗੁਰਦੁਆਰਾ ਸਿੰਘ ਸਭਾ ਸ਼ਮਸ਼ੇਰ ਪੱਤੀ ਵਿਖੇ ਮਹਾਨ ਅੰਮ੍ਰਿਤ ਸੰਚਾਰ ਸਮਾਗਮ ਕਰਵਾਇਆ ਗਿਆ।
ਸਮਾਗਮ ਦੌਰਾਨ ਸ੍ਰੀ ਅਕਾਲ ਤਖਤ ਸਾਹਿਬ ਤੋਂ ਪਹੁੰਚੇ ਪੰਜ ਪਿਆਰੇ ਸਿੰਘ ਸਾਹਿਬਾਨਾਂ ਨੇ 22 ਅੰਮ੍ਰਿਤ ਅਭਿਲਾਖੀਆਂ ਨੂੰ ਖੰਡੇ ਦੀ ਪਹੁਲ ਬਖ਼ਸ਼ੀ। ਧਰਮ ਪ੍ਰਚਾਰ ਕਮੇਟੀ ਵੱਲੋਂ ਭੇਟਾ ਰਹਿਤ ਕਕਾਰ ਵੀ ਵੰਡੇ ਗਏ। ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪੰਜ ਪਿਆਰਿਆਂ ਦਾ ਗੁਰੂ ਬਖ਼ਸ਼ਿਸ਼ ਸਰੋਪਾ ਪਾ ਕੇ ਸਨਮਾਨ ਕੀਤਾ ਗਿਆ।
ਇਸ ਮੌਕੇ ਜਥੇਦਾਰ ਗੁਰਿੰਦਰਪਾਲ ਸਿੰਘ ਗੋਰਾ ਨੇ ਅੰਮ੍ਰਿਤ ਛੱਕਣ ਵਾਲੀਆਂ ਸੰਗਤਾਂ ਨੂੰ ਵਧਾਈ ਦਿੰਦਿਆਂ ਹੋਰਾਂ ਨੂੰ ਵੀ ਗੁਰੂ ਵਾਲੇ ਬਣਨ ਲਈ ਪ੍ਰੇਰਿਤ ਕੀਤਾ।
ਸਮਾਗਮ ਵਿੱਚ ਭਾਈ ਸਿਮਰਨਜੀਤ ਸਿੰਘ, ਭਾਈ ਗੁਰਮੁੱਖ ਸਿੰਘ, ਭਾਈ ਬਲਬੀਰ ਸਿੰਘ ਸੇਖਵਾਂ, ਭਾਈ ਸਰਵਣ ਸਿੰਘ, ਭਾਈ ਕਪਿਲਦੀਪ ਸਿੰਘ, ਡਾ. ਸੁਜਾਨ ਸਿੰਘ, ਭਾਈ ਹਰਪ੍ਰੀਤ ਸਿੰਘ ਢੱਪਈ, ਭਾਈ ਅੰਮ੍ਰਿਤਪਾਲ ਸਿੰਘ ਢੱਪਈ, ਬਲਬੀਰ ਸਿੰਘ ਸਮੇਤ ਗੁਰਦੁਆਰਾ ਕਮੇਟੀ ਦੇ ਸੇਵਾਦਾਰ ਅਤੇ ਨਗਰ ਦੀ ਸੰਗਤ ਵੱਡੀ ਗਿਣਤੀ ਵਿੱਚ ਮੌਜੂਦ ਰਹੀ।