ਕਾਦੀਆਂ ਚ ਬੱਚੀਆਂ ਨੂੰ ਅਗਵਾ ਕਰਨ ਦੀ ਕੋਸ਼ਿਸ਼, ਸੀਸੀਟੀਵੀ ਚ ਘਟਨਾ ਕੈਦ,ਲੋਕ ਰਹਿਣ ਸਾਵਧਾਨ

ਸੀਸੀਟੀਵੀ ਕੈਮਰੇ ਵਿੱਚ ਕੈਦ ਘਟਨਾ ਦੀਆਂ ਤਸਵੀਰਾਂ।(ਜ਼ੀਸ਼ਾਨ)

ਕਾਦੀਆਂ, 14 ਫ਼ਰਵਰੀ (ਜ਼ੀਸ਼ਾਨ)– ਕਾਦੀਆਂ ਦੇ ਮੁਹੱਲਾ ਧਰਮਪੁਰਾ ਵਿੱਚ ਘਰ ਦੇ ਬਾਹਰ ਖੇਡ ਰਹੀਆਂ ਦੋ ਛੋਟੀਆਂ ਬੱਚੀਆਂ ਨੂੰ ਦੋ ਮੋਟਰਸਾਈਕਲ ਸਵਾਰ ਨੌਜਵਾਨਾਂ ਵੱਲੋਂ ਅਗਵਾ ਕਰਨ ਦੀ ਕੋਸ਼ਿਸ਼ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਘਟਨਾ ਤੋਂ ਬਾਅਦ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ।
ਜਾਣਕਾਰੀ ਮੁਤਾਬਕ ਦੋ ਨੌਜਵਾਨ ਮੋਟਰਸਾਈਕਲ 'ਤੇ ਆਏ ਅਤੇ ਬੱਚੀਆਂ ਦੇ ਨੇੜੇ ਰੁਕੇ। ਇੱਕ ਬੱਚੀ ਨੂੰ ਸ਼ੱਕ ਹੋਣ 'ਤੇ ਉਹ ਤੁਰੰਤ ਘਰ ਅੰਦਰ ਦੌੜ ਗਈ ਅਤੇ ਮਾਤਾ ਨੂੰ ਸੂਚਿਤ ਕੀਤਾ। ਜਦੋਂ ਪਰਿਵਾਰਿਕ ਮੈਂਬਰ ਬਾਹਰ ਆਏ ਤਾਂ ਦੋਵੇਂ ਨੌਜਵਾਨ ਮੌਕੇ ਤੋਂ ਫਰਾਰ ਹੋ ਚੁੱਕੇ ਸਨ। ਇਹ ਸਾਰੀ ਘਟਨਾ ਨੇੜੇ ਲੱਗੇ ਸੀਸੀਟੀਵੀ ਕੈਮਰੇ ਵਿੱਚ ਕੈਦ ਹੋ ਗਈ ਹੈ।
ਹਾਲਾਂਕਿ ਵੀਡੀਓ ਵਿੱਚ ਇਹ ਸਪਸ਼ਟ ਨਹੀਂ ਹੋ ਸਕਿਆ ਕਿ ਨੌਜਵਾਨਾਂ ਦਾ ਇਰਾਦਾ ਅਗਵਾ ਕਰਨ ਦਾ ਸੀ ਜਾਂ ਕਿਸੇ ਹੋਰ ਤਰ੍ਹਾਂ ਦੀ ਹਰਕਤ ਕਰਨ ਦਾ, ਪਰ ਇਸ ਘਟਨਾ ਨੇ ਇਲਾਕਾ ਵਾਸੀਆਂ ਨੂੰ ਚੌਕਸ ਕਰ ਦਿੱਤਾ ਹੈ। ਪਰਿਵਾਰ ਵੱਲੋਂ ਨੌਜਵਾਨਾਂ ਦੀ ਪਛਾਣ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਅਤੇ ਪੁਲਿਸ ਨੂੰ ਵੀ ਸੂਚਿਤ ਕਰ ਦਿੱਤਾ ਗਿਆ ਹੈ।
ਮੁਹੱਲਾ ਵਾਸੀਆਂ ਨੇ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਸ਼ਹਿਰ ਵਿੱਚ ਬਿਨਾਂ ਨੰਬਰ ਪਲੇਟਾਂ ਵਾਲੇ ਵਾਹਨਾਂ ਅਤੇ ਮੂੰਹ ਢੱਕ ਕੇ ਘੁੰਮਣ ਵਾਲੇ ਮੋਟਰਸਾਈਕਲ ਸਵਾਰਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ। ਨਾਲ ਹੀ ਮਾਪਿਆਂ ਨੂੰ ਅਪੀਲ ਕੀਤੀ ਗਈ ਹੈ ਕਿ ਬੱਚਿਆਂ ਨੂੰ ਇਕੱਲੇ ਬਾਹਰ ਨਾ ਛੱਡਣ ਅਤੇ ਕਿਸੇ ਵੀ ਸ਼ੱਕੀ ਗਤੀਵਿਧੀ ਦੀ ਤੁਰੰਤ ਸੂਚਨਾ ਪੁਲਿਸ ਨੂੰ ਦੇਣ। 

Post a Comment

© Qadian Times. All rights reserved. Distributed by ASThemesWorld