ਭਗਵੰਤ ਮਾਨ ਸਰਕਾਰ ਵੱਲੋਂ ਨਿਗੂਣਾ ਰਾਸ਼ਨ ਐਲਾਨ ਗਰੀਬਾਂ ਨਾਲ ਮਜ਼ਾਕ- ਪੇਂਡੂ ਮਜ਼ਦੂਰ ਯੂਨੀਅਨ

ਜਾਣਕਾਰੀ ਦਿੰਦੇ ਹੋਏ ਮੇਜਰ ਸਿੰਘ ਕੋਟ ਟੋਡਰ ਮੱਲ। (ਜ਼ੀਸ਼ਾਨ)

ਕਾਦੀਆਂ, 26 ਫਰਵਰੀ (ਜ਼ੀਸ਼ਾਨ)– ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਦੀ ਸੂਬਾ ਕਮੇਟੀ ਨੇ ਭਗਵੰਤ ਮਾਨ ਸਰਕਾਰ ਵੱਲੋਂ ਗਰੀਬ ਪਰਿਵਾਰਾਂ ਲਈ ਦੋ ਕਿਲੋ ਦਾਲ, ਦੋ ਕਿਲੋ ਖੰਡ, ਇੱਕ ਬੋਤਲ ਸਰੋਂ ਦਾ ਤੇਲ, ਇੱਕ ਕਿਲੋ ਲੂਣ ਅਤੇ 200 ਗ੍ਰਾਮ ਹਲਦੀ ਦੇਣ ਦੇ ਐਲਾਨ ਨੂੰ ਗਰੀਬਾਂ ਨਾਲ ਮਜ਼ਾਕ ਅਤੇ ਚੋਣੀ ਸਟੰਟ ਕਰਾਰ ਦਿੱਤਾ ਹੈ।
ਜ਼ਿਲ੍ਹਾ ਪ੍ਰਧਾਨ ਰਾਜ ਕੁਮਾਰ ਪੰਡੋਰੀ ਅਤੇ ਯੂਥ ਵਿੰਗ ਦੇ ਸੂਬਾ ਆਗੂ ਮੇਜਰ ਸਿੰਘ ਕੋਟ ਟੋਡਰ ਮੱਲ ਨੇ ਕਿਹਾ ਕਿ ਸਰਕਾਰ ਨੂੰ ਜ਼ਮੀਨ ਦੀ ਕਾਣੀ ਵੰਡ ਖ਼ਤਮ ਕਰਕੇ ਮਜ਼ਦੂਰਾਂ ਤੇ ਛੋਟੇ ਕਿਸਾਨਾਂ ਨੂੰ ਮਾਲਕੀ ਹੱਕ ਦੇਣੇ ਚਾਹੀਦੇ ਹਨ। ਉਨ੍ਹਾਂ ਮੰਗ ਕੀਤੀ ਕਿ ਹਰ ਪਰਿਵਾਰ ਦੇ ਘੱਟੋ-ਘੱਟ ਇੱਕ ਮੈਂਬਰ ਨੂੰ ਸਰਕਾਰੀ ਨੌਕਰੀ ਅਤੇ ਲੋੜਵੰਦਾਂ ਨੂੰ ਪੱਕਾ ਰੁਜ਼ਗਾਰ ਦਿੱਤਾ ਜਾਵੇ।
ਆਗੂਆਂ ਨੇ ਕਿਹਾ ਕਿ ਤਿੰਨ ਮਹੀਨੇ ਲਈ ਦਿੱਤਾ ਜਾਣ ਵਾਲਾ ਇਹ ਰਾਸ਼ਨ ਕੁਪੋਸ਼ਣ ਜਾਂ ਗਰੀਬੀ ਦੀ ਸਮੱਸਿਆ ਦਾ ਹੱਲ ਨਹੀਂ। ਉਨ੍ਹਾਂ ਦੋਸ਼ ਲਗਾਇਆ ਕਿ ਸਰਕਾਰ ਆਪਣੇ ਚਾਰ ਸਾਲਾਂ ਦੀ ਅਸਫਲਤਾ ਨੂੰ ਛੁਪਾਉਣ ਲਈ ਅਜਿਹੇ ਐਲਾਨ ਕਰ ਰਹੀ ਹੈ ਅਤੇ ਲੋਕਾਂ ਦੇ ਅਸਲੀ ਮੁੱਦਿਆਂ ਤੋਂ ਧਿਆਨ ਹਟਾ ਰਹੀ ਹੈ।

Post a Comment

© Qadian Times. All rights reserved. Distributed by ASThemesWorld