ਕੰਨਿਆਕੁਮਾਰੀ ਤੋਂ ਕਸ਼ਮੀਰ ਤੱਕ ਸ਼ੁਰੂ ਕੀਤੀ ਗਈ ਕਿਸਾਨ ਯਾਤਰਾ ਦਾ ਬਰੇਲੀ ਦੇ ਕਿਸਾਨਾਂ ਕੀਤਾ ਦਿਲੋਂ ਸਵਾਗਤ

ਬਰੇਲੀ ਦੇ ਕਿਸਾਨ ਆਗੂਆਂ ਵੱਲੋਂ ਸੋਨੂੰ ਔਲਖ ਦਾ ਸਨਮਾਨ ਕਰਦੇ ਹੋਏ। (ਜ਼ੀਸ਼ਾਨ)

ਕਾਦੀਆਂ, 23 ਫਰਵਰੀ (ਜ਼ੀਸ਼ਾਨ)– ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਕੰਨਿਆਕੁਮਾਰੀ ਤੋਂ ਕਸ਼ਮੀਰ ਤੱਕ ਸ਼ੁਰੂ ਕੀਤੀ ਗਈ ਕਿਸਾਨ ਯਾਤਰਾ ਨੂੰ ਦੇਸ਼ ਦੇ ਵੱਖ-ਵੱਖ ਸੂਬਿਆਂ ਵਿੱਚ ਭਰਪੂਰ ਸਮਰਥਨ ਮਿਲ ਰਿਹਾ ਹੈ। ਯਾਤਰਾ ਦੇ ਉੱਤਰ ਪ੍ਰਦੇਸ਼ ਦੇ ਬਰੇਲੀ ਪਹੁੰਚਣ 'ਤੇ ਲੋਕ ਇਨਸਾਫ ਮੋਰਚਾ ਦੇ ਸੂਬਾ ਪ੍ਰਧਾਨ ਸੋਨੂੰ ਔਲਖ ਦਾ ਵਿਸ਼ੇਸ਼ ਤੌਰ 'ਤੇ ਸਨਮਾਨ ਕੀਤਾ ਗਿਆ।
ਇਸ ਮੌਕੇ ਸੋਨੂੰ ਔਲਖ ਨੇ ਬਰੇਲੀ ਦੇ ਕਿਸਾਨਾਂ ਦਾ ਤਹਿ ਦਿਲੋਂ ਧੰਨਵਾਦ ਕਰਦਿਆਂ ਕਿਹਾ ਕਿ ਸਰਕਾਰਾਂ ਵੱਲੋਂ ਕਿਸਾਨਾਂ ਨਾਲ ਕੀਤੀਆਂ ਜਾ ਰਹੀਆਂ ਧੱਕੇਸ਼ਾਹੀਆਂ ਅਤੇ ਲੁੱਟ-ਖਸੋਟ ਨੂੰ ਕਿਸੇ ਵੀ ਕੀਮਤ 'ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਦੋਸ਼ ਲਗਾਇਆ ਕਿ ਕੇਂਦਰ ਸਰਕਾਰ ਕਾਰਪੋਰੇਟ ਘਰਾਣਿਆਂ ਨੂੰ ਲਾਭ ਪਹੁੰਚਾ ਕੇ ਕਿਸਾਨਾਂ ਨੂੰ ਦਬਾਉਣ ਦੀ ਕੋਸ਼ਿਸ਼ ਕਰ ਰਹੀ ਹੈ, ਜਿਸਦਾ ਵਿਰੋਧ ਜਾਰੀ ਰਹੇਗਾ।
ਉਨ੍ਹਾਂ ਕਿਹਾ ਕਿ ਲੋਕ ਇਨਸਾਫ ਮੋਰਚਾ ਕਿਸਾਨੀ ਹੱਕਾਂ ਲਈ ਲਗਾਤਾਰ ਸੰਘਰਸ਼ ਕਰ ਰਿਹਾ ਹੈ ਅਤੇ ਜਦ ਤੱਕ ਕਿਸਾਨਾਂ ਨੂੰ ਇਨਸਾਫ ਨਹੀਂ ਮਿਲਦਾ, ਇਹ ਲੜਾਈ ਜਾਰੀ ਰਹੇਗੀ।

Post a Comment

© Qadian Times. All rights reserved. Distributed by ASThemesWorld