| ਕਾਦੀਆਂ ਦੇ ਕਾਲਜ ਰੋੜ੍ਹ ਤੇ ਜਮੇ ਗੰਦੇ ਪਾਣੀ ਵਿੱਚੋਂ ਗੁਜ਼ਰਦੇ ਹੋਏ ਲੋਕ। (ਜ਼ੀਸ਼ਾਨ) |
ਕਾਦੀਆਂ, 20 ਫਰਵਰੀ (ਜ਼ੀਸ਼ਾਨ)– ਨਗਰ ਕੌਂਸਲ ਕਾਦੀਆਂ ਅਧੀਨ ਆਉਂਦੇ ਠੀਕਰੀਵਾਲ,ਕਾਲਜ ਰੋਡ ਅਤੇ ਹੋਰ ਇਲਾਕਿਆਂ ਵਿੱਚ ਨਾਲਿਆਂ ਦੀ ਢੰਗ ਨਾਲ ਸਫਾਈ ਨਾ ਹੋਣ ਕਾਰਨ ਗੰਦਗੀ ਅਤੇ ਗੰਦਾ ਪਾਣੀ ਸੜਕਾਂ 'ਤੇ ਇਕੱਠਾ ਹੋ ਗਿਆ ਹੈ। ਇਸ ਕਾਰਨ ਸਥਾਨਕ ਵਸਨੀਕਾਂ ਅਤੇ ਕਾਲਜ ਅਤੇ ਸਕੂਲੀ ਵਿਦਿਆਰਥੀਆਂ ਨੂੰ ਭਾਰੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਇਲਾਕਾ ਵਾਸੀਆਂ ਮਨਜੀਤ ਸਿੰਘ, ਰਣਜੀਤ ਸਿੰਘ, ਸੁਰਿੰਦਰ ਸਿੰਘ, ਇਕਬਾਲ ਸਿੰਘ ਅਤੇ ਬਲਵਿੰਦਰ ਸਿੰਘ ਆਦਿ ਨੇ ਦੱਸਿਆ ਕਿ ਨਾਲਿਆਂ ਦੀ ਨਿਯਮਤ ਅਤੇ ਢੰਗ ਨਾਲ ਸਫਾਈ ਨਾ ਹੋਣ ਕਰਕੇ ਗੰਦਗੀ ਜਮ੍ਹਾਂ ਹੋ ਗਈ ਹੈ, ਜਿਸ ਨਾਲ ਗੰਦਾ ਪਾਣੀ ਘਰਾਂ ਦੇ ਸਾਹਮਣੇ ਤੱਕ ਪਹੁੰਚ ਰਿਹਾ ਹੈ ਅਤੇ ਬਦਬੂ ਕਾਰਨ ਲੋਕਾਂ ਨੂੰ ਮੁਸ਼ਕਲਾਂ ਆ ਰਹੀਆਂ ਹਨ।
ਉਨ੍ਹਾਂ ਕਿਹਾ ਕਿ ਜਮ੍ਹਾਂ ਪਾਣੀ ਵਿੱਚ ਮੱਛਰ ਪੈਦਾ ਹੋ ਰਹੇ ਹਨ, ਜਿਸ ਨਾਲ ਡੇਂਗੂ ਅਤੇ ਮਲੇਰੀਆ ਵਰਗੀਆਂ ਬਿਮਾਰੀਆਂ ਦਾ ਖ਼ਤਰਾ ਬਣਿਆ ਹੋਇਆ ਹੈ। ਰੋਜ਼ਾਨਾ ਕਾਲਜ ਅਤੇ ਸਕੂਲੀ ਬੱਚਿਆਂ ਨੂੰ ਵੀ ਗੰਦੇ ਪਾਣੀ ਵਿੱਚੋਂ ਲੰਘ ਕੇ ਜਾਣਾ ਪੈਂਦਾ ਹੈ।
ਲੋਕਾਂ ਨੇ ਜ਼ਿਲ੍ਹਾ ਪ੍ਰਸ਼ਾਸਨ ਅਤੇ ਨਗਰ ਕੌਂਸਲ ਤੋਂ ਮੰਗ ਕੀਤੀ ਹੈ ਕਿ ਤੁਰੰਤ ਨਾਲਿਆਂ ਦੀ ਸਫਾਈ ਕਰਵਾ ਕੇ ਪਾਣੀ ਦੀ ਨਿਕਾਸੀ ਯਕੀਨੀ ਬਣਾਈ ਜਾਵੇ, ਨਹੀਂ ਤਾਂ ਕਿਸੇ ਵੀ ਬਿਮਾਰੀ ਲਈ ਪ੍ਰਸ਼ਾਸਨ ਜ਼ਿੰਮੇਵਾਰ ਹੋਵੇਗਾ।