![]() |
| ਸਿੱਖ ਨੈਸ਼ਨਲ ਕਾਲਜ ਕਾਦੀਆਂ ਦੀਆਂ ਵਿਦਿਆਰਥਣਾਂ ਜਿਨ੍ਹਾਂ ਨੂੰ ਧਾਰਮਿਕ ਪ੍ਰੀਖਿਆ ਵਿੱਚ ਅੱਵਲ ਰਹਿਣ ਤੇ ਵਜ਼ੀਫ਼ਾ ਦਿੰਦਿਆਂ ਜਥੇਦਾਰ ਗੁਰਨਾਮ ਸਿੰਘ ਜੱਸਲ ਨਾਲ ਪ੍ਰਿੰਸੀਪਲ ਡਾ. ਹਰਪ੍ਰੀਤ ਸਿੰਘ ਹੁੰਦਲ ਅਤੇ ਪ੍ਰਚਾਰਕ ਸਾਹਿਬਾਨ। (ਜ਼ੀਸ਼ਾਨ) |
ਕਾਦੀਆਂ, 26 ਫਰਵਰੀ (ਜ਼ੀਸ਼ਾਨ)– ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਦੀ ਧਰਮ ਪ੍ਰਚਾਰ ਕਮੇਟੀ ਵੱਲੋਂ ਲਈ ਗਈ ਸਾਲਾਨਾ ਧਾਰਮਿਕ ਪ੍ਰੀਖਿਆ (ਦਰਜਾ ਤੀਜਾ) ਵਿੱਚ ਅੱਵਲ ਰਹਿਣ 'ਤੇ ਸਿੱਖ ਨੈਸ਼ਨਲ ਕਾਲਜ ਕਾਦੀਆਂ ਦੀਆਂ ਚਾਰ ਵਿਦਿਆਰਥਣਾਂ ਨੂੰ 3100-3100 ਰੁਪਏ ਦੇ ਨਗਦ ਵਜ਼ੀਫ਼ੇ ਨਾਲ ਸਨਮਾਨਿਤ ਕੀਤਾ ਗਿਆ।
ਸਨਮਾਨ ਸਮਾਗਮ ਵਿੱਚ ਹਲਕਾ ਬਟਾਲਾ ਤੋਂ ਐਸ.ਜੀ.ਪੀ.ਸੀ ਮੈਂਬਰ ਜਥੇਦਾਰ ਗੁਰਨਾਮ ਸਿੰਘ ਜੱਸਲ ਵਿਸ਼ੇਸ਼ ਤੌਰ 'ਤੇ ਪਹੁੰਚੇ। ਕਾਲਜ ਪ੍ਰਿੰਸੀਪਲ ਡਾ. ਹਰਪ੍ਰੀਤ ਸਿੰਘ ਹੁੰਦਲ ਅਤੇ ਧਾਰਮਿਕ ਪ੍ਰੀਖਿਆ ਇੰਚਾਰਜ ਪ੍ਰੋ. ਕੁਲਵਿੰਦਰ ਸਿੰਘ ਭਾਟੀਆ ਵੱਲੋਂ ਉਨ੍ਹਾਂ ਦਾ ਸਵਾਗਤ ਕੀਤਾ ਗਿਆ। ਇਸ ਮੌਕੇ ਜਤਿੰਦਰਪਾਲ ਸਿੰਘ ਵਿੱਕੀ, ਭਾਈ ਪੰਥਜੀਤ ਸਿੰਘ, ਭਾਈ ਗੁਰਿੰਦਰ ਸਿੰਘ, ਭਾਈ ਮੋਹਨ ਸਿੰਘ ਬੁੱਢਾ ਕੋਟ, ਭਾਈ ਬਲਕਾਰ ਸਿੰਘ, ਭਾਈ ਤਰਸੇਮ ਸਿੰਘ ਸੇਖਵਾਂ ਅਤੇ ਭਾਈ ਗੁਰਦੇਵ ਸਿੰਘ ਲੱਧਾ ਮੁੰਡਾ ਹਾਜ਼ਰ ਸਨ।
ਵਜ਼ੀਫ਼ਾ ਪ੍ਰਾਪਤ ਕਰਨ ਵਾਲੀਆਂ ਵਿਦਿਆਰਥਣਾਂ ਵਿੱਚ ਸਿਮਰਨਜੀਤ ਕੌਰ ਪੁੱਤਰੀ ਨਿਸ਼ਾਨ ਸਿੰਘ (ਬੀ.ਐੱਸ.ਸੀ ਕੰਪਿਊਟਰ ਸਾਇੰਸ), ਮਨਮੀਤ ਕੌਰ ਪੁੱਤਰੀ ਸਤਨਾਮ ਸਿੰਘ (ਬੀ.ਐੱਸ.ਸੀ ਨਾਨ-ਮੈਡੀਕਲ), ਸੁਖਮਨਪ੍ਰੀਤ ਕੌਰ ਪੁੱਤਰੀ ਬਲਵਿੰਦਰ ਸਿੰਘ (ਬੀ.ਐੱਸ.ਸੀ ਨਾਨ-ਮੈਡੀਕਲ) ਅਤੇ ਜਗਜੀਤ ਕੌਰ ਪੁੱਤਰੀ ਗੁਰਨਾਮ ਸਿੰਘ (ਬੀ.ਏ) ਸ਼ਾਮਲ ਹਨ।
ਸਥਾਨਕ ਪ੍ਰਬੰਧਕ ਕਮੇਟੀ ਦੇ ਸਕੱਤਰ ਕਸ਼ਮੀਰ ਸਿੰਘ ਬੋਪਾਰਾਏ ਅਤੇ ਮੈਂਬਰਾਂ ਵੱਲੋਂ ਵਿਦਿਆਰਥਣਾਂ ਨੂੰ ਵਧਾਈ ਦਿੱਤੀ ਗਈ। ਸਮੂਹ ਸਟਾਫ਼ ਨੇ ਵੀ ਉਨ੍ਹਾਂ ਦੀ ਹੌਂਸਲਾ ਅਫ਼ਜ਼ਾਈ ਕੀਤੀ।
