ਮੁਕੇਸ਼ ਮਾਲੌਦ ਦੀ ਰਿਹਾਈ ਲਈ ਕੱਲ 18 ਫਰਵਰੀ ਨੂੰ ਮੁੱਖ ਮੰਤਰੀ ਦੀ ਕੋਠੀ ਦਾ ਕੀਤਾ ਜਾਵੇਗਾ ਘਿਰਾਓ

ਪੇਂਡੂ ਮਜ਼ਦੂਰ ਆਗੂ ਮੁੱਖ ਮੰਤਰੀ ਦੀ ਕੋਠੀ ਦੇ ਘਿਰਾਓ ਸੰਬੰਦੀ ਜਾਣਕਾਰੀ ਦਿੰਦਿਆਂ। (ਜ਼ੀਸ਼ਾਨ)

ਕਾਦੀਆਂ, 16 ਫ਼ਰਵਰੀ (ਜ਼ੀਸ਼ਾਨ)– ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਵੱਲੋਂ ਮਜ਼ਦੂਰ ਆਗੂ ਮੁਕੇਸ਼ ਮਾਲੌਦ ਦੀ ਰਿਹਾਈ ਅਤੇ ਹੋਰ ਮਜ਼ਦੂਰ ਮੰਗਾਂ ਨੂੰ ਲੈ ਕੇ ਕੱਲ 18 ਫ਼ਰਵਰੀ ਨੂੰ ਸੰਗਰੂਰ ਵਿਖੇ ਮੁੱਖ ਮੰਤਰੀ ਦੀ ਕੋਠੀ ਦੇ ਘਿਰਾਓ ਦਾ ਐਲਾਨ ਕੀਤਾ ਗਿਆ ਹੈ। ਯੂਨੀਅਨ ਆਗੂ ਰਾਜ ਕੁਮਾਰ ਪੰਡੋਰੀ ਅਤੇ ਮੇਜਰ ਸਿੰਘ ਕੋਟ ਟੋਡਰ ਮੱਲ ਨੇ ਦੱਸਿਆ ਕਿ ਇਸ ਪ੍ਰੋਗਰਾਮ ਵਿੱਚ ਪੰਜਾਬ ਭਰ ਤੋਂ ਸੈਂਕੜੇ ਮਜ਼ਦੂਰ ਸ਼ਮੂਲੀਅਤ ਕਰਨਗੇ ਅਤੇ ਲਾਮਬੰਦੀ ਤੇਜ਼ ਕਰ ਦਿੱਤੀ ਗਈ ਹੈ।
ਆਗੂਆਂ ਨੇ ਦੋਸ਼ ਲਗਾਇਆ ਕਿ ਪੰਜਾਬ ਸਰਕਾਰ ਨੇ 10 ਫ਼ਰਵਰੀ ਦੀ ਮੀਟਿੰਗ ਮੁਅੱਤਲ ਕਰਕੇ ਵਾਅਦਾ ਖ਼ਿਲਾਫ਼ੀ ਕੀਤੀ ਹੈ ਅਤੇ ਮੁਕੇਸ਼ ਮਾਲੌਦ ਦੀ ਰਿਹਾਈ ਸਬੰਧੀ ਭਰੋਸਾ ਪੂਰਾ ਨਹੀਂ ਕੀਤਾ। ਉਨ੍ਹਾਂ ਕਿਹਾ ਕਿ ਘਿਰਾਓ ਦੌਰਾਨ ਨਿਕਲਣ ਵਾਲੇ ਸਿੱਟਿਆਂ ਲਈ ਸਰਕਾਰ ਅਤੇ ਸੰਗਰੂਰ ਪ੍ਰਸ਼ਾਸਨ ਜ਼ਿੰਮੇਵਾਰ ਹੋਵੇਗਾ।
ਯੂਨੀਅਨ ਵੱਲੋਂ ਇਨਸਾਫ ਪਸੰਦ ਲੋਕਾਂ ਨੂੰ 18 ਫ਼ਰਵਰੀ ਨੂੰ ਵੱਡੀ ਗਿਣਤੀ ਵਿੱਚ ਸੰਗਰੂਰ ਪਹੁੰਚਣ ਦੀ ਅਪੀਲ ਕੀਤੀ ਗਈ ਹੈ।

Post a Comment

© Qadian Times. All rights reserved. Distributed by ASThemesWorld