| ਕਾਦੀਆਂ ਦੇ ਸਿੱਖ ਨੈਸ਼ਨਲ ਕਾਲਜ ਵਿਖੇ ਕੌਮਾਂਤਰੀ ਮਾਂ-ਬੋਲੀ ਦਿਵਸ ਮੌਕੇ ਬੋਲਦਿਆਂ, ਬੈਠੇ ਪ੍ਰਿੰਸੀਪਲ ਆਦਿ। (ਜ਼ੀਸ਼ਾਨ) |
ਕਾਦੀਆਂ, 21 ਫਰਵਰੀ (ਜ਼ੀਸ਼ਾਨ)– ਸਿੱਖ ਨੈਸ਼ਨਲ ਕਾਲਜ ਕਾਦੀਆਂ ਦੇ ਪੰਜਾਬੀ ਵਿਭਾਗ ਅਤੇ ਪੰਜਾਬੀ ਸਾਹਿਤ ਸਭਾ ਵੱਲੋਂ ਪ੍ਰਿੰਸੀਪਲ ਡਾ. ਹਰਪ੍ਰੀਤ ਸਿੰਘ ਹੁੰਦਲ ਦੀ ਅਗਵਾਈ ਹੇਠ ਕੌਮਾਂਤਰੀ ਮਾਂ-ਬੋਲੀ ਦਿਵਸ ਮਨਾਇਆ ਗਿਆ।
ਜਾਗਰੂਕ ਸਮਾਗਮ ਦੌਰਾਨ ਮੁੱਖ ਬੁਲਾਰੇ ਪ੍ਰੋ. ਰਾਜਬੀਰ ਕੌਰ ਨੇ ਪੰਜਾਬੀ ਭਾਸ਼ਾ ਦੀ ਮੌਜੂਦਾ ਸਥਿਤੀ ਅਤੇ ਚੁਣੌਤੀਆਂ ਬਾਰੇ ਗੱਲ ਕਰਦਿਆਂ ਕਿਹਾ ਕਿ ਮਾਤ-ਭਾਸ਼ਾ ਦਾ ਵਿਕਾਸ ਘਰੋਂ ਹੀ ਸ਼ੁਰੂ ਹੁੰਦਾ ਹੈ ਅਤੇ ਬੱਚਿਆਂ ਨੂੰ ਬਚਪਨ ਤੋਂ ਪੰਜਾਬੀ ਸਿਖਾਉਣੀ ਲਾਜ਼ਮੀ ਹੈ। ਉਨ੍ਹਾਂ ਕਿਹਾ ਕਿ ਟੈਕਨੋਲੋਜੀ ਵਿੱਚ ਅੱਗੇ ਵਧ ਰਹੇ ਦੇਸ਼ ਵੀ ਆਪਣੀ ਮਾਤ-ਭਾਸ਼ਾ ਵਿੱਚ ਸਿੱਖਿਆ ਦੇ ਰਹੇ ਹਨ।
ਪ੍ਰਧਾਨਗੀ ਭਾਸ਼ਣ ਵਿੱਚ ਡਾ. ਹਰਪ੍ਰੀਤ ਸਿੰਘ ਹੁੰਦਲ ਨੇ ਕਿਹਾ ਕਿ ਬਹੁ-ਭਾਸ਼ਾਈ ਹੋਣਾ ਚੰਗੀ ਗੱਲ ਹੈ, ਪਰ ਆਪਣੀ ਮਾਤ-ਭਾਸ਼ਾ ਨੂੰ ਬਰਾਬਰ ਦਾ ਦਰਜਾ ਦੇਣਾ ਜ਼ਰੂਰੀ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਮਾਤ-ਭਾਸ਼ਾ ਵਿੱਚ ਲਿਖਣ ਅਤੇ ਸਾਹਿਤ ਪੜ੍ਹਨ ਲਈ ਪ੍ਰੇਰਿਤ ਕੀਤਾ।
ਐਮ.ਏ. ਪੰਜਾਬੀ ਦੀਆਂ ਵਿਦਿਆਰਥਣਾਂ ਅਮਨਪ੍ਰੀਤ ਕੌਰ, ਪਵਨਦੀਪ ਕੌਰ ਅਤੇ ਪ੍ਰਭਜੋਤ ਕੌਰ ਨੇ ਕਵਿਤਾਵਾਂ ਪੇਸ਼ ਕੀਤੀਆਂ। ਮੰਚ ਸੰਚਾਲਨ ਪ੍ਰੋ. ਮਨਜੋਤ ਕੌਰ ਨੇ ਕੀਤਾ ਅਤੇ ਮਾਤ-ਭਾਸ਼ਾ ਦਿਵਸ ਦੇ ਇਤਿਹਾਸ ਬਾਰੇ ਜਾਣਕਾਰੀ ਦਿੱਤੀ।
ਇਸ ਮੌਕੇ ਪ੍ਰੋ. ਮਨਪ੍ਰੀਤ ਕੌਰ, ਪ੍ਰੋ. ਕੁਲਵਿੰਦਰ ਸਿੰਘ, ਡਾ. ਸਤਿੰਦਰ ਕੌਰ, ਪ੍ਰੋ. ਮਨਜੋਤ ਕੌਰ, ਪ੍ਰੋ. ਰਾਜਬੀਰ ਕੌਰ, ਪ੍ਰੋ. ਲਵਪ੍ਰੀਤ ਕੌਰ, ਪ੍ਰੋ. ਮਿਤਾਲੀ, ਪ੍ਰੋ. ਅਮਨਦੀਪ ਕੌਰ, ਪ੍ਰੋ. ਰਮਨਦੀਪ ਕੌਰ, ਪ੍ਰੋ. ਪੂਜਾ ਪੁਰੀ, ਪ੍ਰੋ. ਪ੍ਰਭਪ੍ਰੀਤ ਕੌਰ, ਪ੍ਰੋ. ਕੁਲਦੀਪ ਕੌਰ, ਪ੍ਰੋ. ਬਲਬੀਰ ਕੌਰ, ਪ੍ਰੋ. ਆਰਫ਼ਾ ਕਮਰ, ਪ੍ਰੋ. ਅਮਤੁਲ ਬਾਕੀ ਸਮੇਤ ਸਟਾਫ ਮੈਂਬਰ ਅਤੇ ਵੱਡੀ ਗਿਣਤੀ ਵਿਦਿਆਰਥੀ ਹਾਜ਼ਰ ਸਨ।