| ਜਾਣਕਾਰੀ ਸਾਂਝੀ ਕਰਦੇ ਹੋਏ ਗੁਰਦਿਲਬਾਗ ਸਿੰਘ ਨੀਟਾ ਮਾਹਲ ਆਪਣੇ ਸਾਥੀਆਂ ਨਾਲ। (ਜ਼ੀਸ਼ਾਨ) |
ਕਾਦੀਆਂ, 6 ਫ਼ਰਵਰੀ (ਜ਼ੀਸ਼ਾਨ) – ਵਿਧਾਨ ਸਭਾ ਹਲਕਾ ਕਾਦੀਆਂ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਗੁਰਇਕਬਾਲ ਸਿੰਘ ਮਾਹਲ ਦੀ ਅਗਵਾਈ ਹੇਠ 17 ਫਰਵਰੀ ਨੂੰ ਦਾਣਾ ਮੰਡੀ ਕਾਦੀਆਂ ਵਿੱਚ 2027 ਦੀਆਂ ਵਿਧਾਨ ਸਭਾ ਚੋਣਾਂ ਸਬੰਧੀ ਪਹਿਲੀ ਅਤੇ ਇਤਿਹਾਸਿਕ ਰੈਲੀ ਹੋਣ ਜਾ ਰਹੀ ਹੈ।
ਇਹ ਜਾਣਕਾਰੀ ਯੂਥ ਆਗੂ ਗੁਰਦਿਲਬਾਗ ਸਿੰਘ ਨੀਟਾ ਮਾਹਲ ਨੇ ਆਪਣੇ ਸਾਥੀਆਂ ਨਾਲ ਗੱਲਬਾਤ ਦੌਰਾਨ ਦਿੱਤੀ। ਉਨ੍ਹਾਂ ਦੱਸਿਆ ਕਿ ਰੈਲੀ ਨੂੰ ਲੈ ਕੇ ਅਕਾਲੀ ਵਰਕਰਾਂ ਅਤੇ ਯੂਥ ਵਿੱਚ ਭਾਰੀ ਉਤਸ਼ਾਹ ਹੈ ਅਤੇ ਹਲਕੇ ਦਾ ਯੂਥ ਪੂਰੀ ਤਰ੍ਹਾਂ ਸਰਗਰਮ ਹੈ।
ਉਨ੍ਹਾਂ ਕਿਹਾ ਕਿ ਇਸ ਰੈਲੀ ਵਿੱਚ ਪਾਰਟੀ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ, ਮਾਝੇ ਦੇ ਜਰਨੈਲ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਸਮੇਤ ਹੋਰ ਅਕਾਲੀ ਆਗੂ ਸ਼ਾਮਲ ਹੋਣਗੇ। ਉਨ੍ਹਾਂ ਦਾਅਵਾ ਕੀਤਾ ਕਿ 2027 ਦੀਆਂ ਚੋਣਾਂ ਵਿੱਚ ਸ਼੍ਰੋਮਣੀ ਅਕਾਲੀ ਦਲ ਸਰਕਾਰ ਬਣਾਏਗਾ ਅਤੇ ਹਲਕਾ ਕਾਦੀਆਂ ਤੋਂ ਗੁਰਇਕਬਾਲ ਸਿੰਘ ਮਾਹਲ ਵੱਡੀ ਲੀਡ ਨਾਲ ਜਿੱਤ ਹਾਸਿਲ ਕਰਨਗੇ।
ਇਸ ਮੌਕੇ ਕੌਂਸਲਰ ਸ੍ਰੀਮਤੀ ਸੁਖਰਾਜ ਕੌਰ ਮਾਹਲ, ਚੇਅਰਮੈਨ ਸਰਬਜੀਤ ਸਿੰਘ ਭੱਤੂ ਮਾਹਲ, ਸੂਰਜ ਮਾਹਲ, ਗੁਰਭੇਜ ਸਿੰਘ ਰਿਆੜ, ਜਗਰੂਪ ਸਿੰਘ ਜੇਪੀ, ਡਾ. ਸੋਨੂ, ਬਾਬਾ ਕਾਹਲਵਾਂ ਸਮੇਤ ਹੋਰ ਨੌਜਵਾਨ ਹਾਜ਼ਰ ਸਨ।