ਸਾਊਦੀ ਅਰਬ ਵਿੱਚ 36 ਸਾਲਾ ਨੌਜਵਾਨ ਦੀ ਭੇਦਭਰੀ ਮੌਤ, ਪਿੰਡ ਨੱਥੂ ਖੈਹਰਾ ਵਿੱਚ ਸੋਗ

ਮ੍ਰਿਤਕ ਮਨਦੀਪ ਸਿੰਘ ਦੀ ਫ਼ਾਈਲ ਫ਼ੋਟੋ, ਵਿਰਲਾਪ ਕਰਦਾ ਮ੍ਰਿਤਕ ਦਾ ਪਰਿਵਾਰ। (ਜ਼ੀਸ਼ਾਨ)

ਕਾਦੀਆਂ, 2 ਫ਼ਰਵਰੀ (ਜ਼ੀਸ਼ਾਨ)– ਪਿੰਡ ਨੱਥੂ ਖੈਹਰਾ ਦਾ 36 ਸਾਲਾ ਨੌਜਵਾਨ ਮਨਦੀਪ ਸਿੰਘ, ਜੋ ਦੋ ਮਹੀਨੇ ਪਹਿਲਾਂ ਰੋਜ਼ੀ-ਰੋਟੀ ਕਮਾਉਣ ਲਈ ਸਾਊਦੀ ਅਰਬ ਗਿਆ ਸੀ, ਉੱਥੇ ਭੇਦਭਰੇ ਹਾਲਾਤਾਂ ਵਿੱਚ ਮੌਤ ਹੋ ਗਈ। ਖ਼ਬਰ ਮਿਲਦੇ ਹੀ ਪਿੰਡ ਵਿੱਚ ਸੋਗ ਦੀ ਲਹਿਰ ਦੌੜ ਗਈ ਅਤੇ ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਹੈ।
ਮ੍ਰਿਤਕ ਦੇ ਪਿਤਾ ਬਲਦੇਵ ਸਿੰਘ ਅਤੇ ਪਰਿਵਾਰ ਨੇ ਸਾਊਦੀ ਸਰਕਾਰ ਕੋਲੋਂ ਮੌਤ ਦੀ ਜਾਂਚ ਦੀ ਮੰਗ ਕੀਤੀ ਹੈ। ਉਨ੍ਹਾਂ ਦੱਸਿਆ ਕਿ ਉਨ੍ਹਾਂ ਨੂੰ ਇੱਕ ਵੀਡੀਓ ਮਿਲੀ ਹੈ, ਜਿਸ ਵਿੱਚ ਮਨਦੀਪ ਸਿੰਘ ਬਿਮਾਰ ਹਾਲਤ ਵਿੱਚ ਦਿਖਾਈ ਦੇ ਰਿਹਾ ਹੈ। ਪਰਿਵਾਰ ਨੇ ਭਾਰਤ ਸਰਕਾਰ, ਪੰਜਾਬ ਸਰਕਾਰ ਅਤੇ ਐਨਆਰਆਈ ਭਰਾਵਾਂ ਤੋਂ ਅਪੀਲ ਕੀਤੀ ਹੈ ਕਿ ਮ੍ਰਿਤਕ ਦੀ ਦੇਹ ਪੰਜਾਬ ਲਿਆਂਦੀ ਜਾਵੇ, ਕਿਉਂਕਿ ਉਹ ਖ਼ਰਚਾ ਝੱਲਣ ਵਿੱਚ ਅਸਮਰੱਥ ਹਨ। ਪਿੰਡ ਵਾਸੀਆਂ ਮੁਤਾਬਕ ਮਨਦੀਪ ਸਿੰਘ ਆਪਣੇ ਪਿੱਛੇ ਪਤਨੀ ਅਤੇ ਦੋ ਨੰਨੇ ਬੱਚੇ ਛੱਡ ਗਿਆ ਹੈ।

Post a Comment

© Qadian Times. All rights reserved. Distributed by ASThemesWorld