ਚਿੱਪ ਵਾਲੇ ਮੀਟਰਾਂ ਖ਼ਿਲਾਫ਼ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਰੋਸ਼ ਪ੍ਰਦਰਸ਼ਨ

ਮੀਟਿੰਗ ਦੌਰਾਨ ਚਿੱਪ ਵਾਲੇ ਮੀਟਰਾਂ ਦੇ ਵਿਰੋਧ ਵਿੱਚ ਬੋਲਦੇ ਕਿਸਾਨ ਆਗੂ। (ਜ਼ੀਸ਼ਾਨ)

ਕਾਦੀਆਂ, 19 ਫ਼ਰਵਰੀ (ਜ਼ੀਸ਼ਾਨ)– ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵੱਲੋਂ ਚਿੱਪ ਵਾਲੇ ਮੀਟਰਾਂ ਦੇ ਖ਼ਿਲਾਫ਼ ਸਰਕਾਰ ਪ੍ਰਤੀ ਭਾਰੀ ਰੋਸ ਪ੍ਰਗਟਾਇਆ ਗਿਆ। ਪਿੰਡ ਧਾਰੀਵਾਲ ਕਲਾ ਵਿੱਚ ਪ੍ਰਧਾਨ ਗੁਰਦੀਪ ਸਿੰਘ, ਖਜਾਨਚੀ ਕਸ਼ਮੀਰ ਸਿੰਘ ਅਤੇ ਬੀਬੀ ਪ੍ਰਧਾਨ ਬਲਵਿੰਦਰ ਕੌਰ ਦੀ ਅਗਵਾਈ ਹੇਠ ਹੋਈ ਮੀਟਿੰਗ ਦੌਰਾਨ ਆਗੂਆਂ ਨੇ ਕਿਹਾ ਕਿ 2025 ਬਿਜਲੀ ਐਕਟ ਵਾਪਸ ਲਿਆ ਜਾਵੇ ਅਤੇ ਮਕੈਨੀਕਲ ਮੀਟਰ ਬਹਾਲ ਕੀਤੇ ਜਾਣ।
ਜੋਨ ਬੁਰਜ ਸਾਹਿਬ ਦੇ ਪ੍ਰਧਾਨ ਹਰਚਰਨ ਸਿੰਘ ਧਾਰੀਵਾਲ ਅਤੇ ਸਕੱਤਰ ਸਤਨਾਮ ਸਿੰਘ ਖਾਨਮਲੱਕ ਨੇ ਕਿਹਾ ਕਿ ਚਿੱਪ ਵਾਲੇ ਮੀਟਰ ਉਤਾਰਨ ਦਾ ਸੰਘਰਸ਼ ਜਾਰੀ ਰਹੇਗਾ। ਉਨ੍ਹਾਂ ਦੱਸਿਆ ਕਿ ਕਿਸਾਨ ਬਿਜਲੀ ਦਾ ਬਿੱਲ 2 ਰੁਪਏ ਪ੍ਰਤੀ ਯੂਨਿਟ ਦੇ ਹਿਸਾਬ ਨਾਲ ਦੇਣ ਲਈ ਤਿਆਰ ਹਨ, ਪਰ ਨਿੱਜੀਕਰਨ ਕਬੂਲ ਨਹੀਂ।
ਆਗੂਆਂ ਨੇ ਚੇਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਮੰਗਾਂ ਨਾ ਮੰਨੀਆਂ ਤਾਂ ਸੰਘਰਸ਼ ਹੋਰ ਤਿੱਖਾ ਕੀਤਾ ਜਾਵੇਗਾ।
ਇਸ ਮੌਕੇ ਮੰਗਲ ਸਿੰਘ, ਸਰਬਜੀਤ ਸਿੰਘ, ਹੀਰਾ ਸਿੰਘ, ਬਲਵਿੰਦਰ ਸਿੰਘ, ਮੁੱਖਵਿੰਦਰ ਸਿੰਘ, ਸਵਰਨ ਸਿੰਘ, ਧਰਮ ਸਿੰਘ, ਪ੍ਰਗਟ ਸਿੰਘ, ਅਮਰ ਸਿੰਘ, ਰਣਜੀਤ ਸਿੰਘ ਸਮੇਤ ਹੋਰ ਪਿੰਡ ਵਾਸੀ ਹਾਜ਼ਰ ਸਨ।

Post a Comment

© Qadian Times. All rights reserved. Distributed by ASThemesWorld