| ਕਾਦੀਆਂ ਚ ਵਾਹਨਾਂ ਦੀ ਚੈਕਿੰਗ ਕਰਦੇ ਐਸ.ਐਚ.ਓ ਇੰਸਪੈਕਟਰ ਗੁਰਮੀਤ ਸਿੰਘ ਅਤੇ ਪੁਲਿਸ ਪਾਰਟੀ। (ਜ਼ੀਸ਼ਾਨ) |
ਕਾਦੀਆਂ, 2 ਫ਼ਰਵਰੀ (ਜ਼ੀਸ਼ਾਨ)– ਉੱਚ ਅਧਿਕਾਰੀਆਂ ਦੇ ਦਿਸ਼ਾ-ਨਿਰਦੇਸ਼ਾਂ ਅਧੀਨ ਕਾਦੀਆਂ ਪੁਲਿਸ ਨੇ ਸ਼ਹਿਰ ਦੇ ਵੱਖ-ਵੱਖ ਥਾਵਾਂ 'ਤੇ ਨਾਕਾਬੰਦੀ ਕਰਕੇ ਆਉਣ-ਜਾਣ ਵਾਲੇ ਸ਼ੱਕੀ ਵਾਹਨਾਂ ਦੀ ਜਾਂਚ ਕੀਤੀ। ਇਸ ਦੌਰਾਨ ਕੋਈ ਵੀ ਸ਼ੱਕੀ ਅਨਸਰ ਜਾਂ ਸਮੱਗਰੀ ਬਰਾਮਦ ਨਹੀਂ ਹੋਈ।
ਪੁਲਿਸ ਥਾਣਾ ਕਾਦੀਆਂ ਦੇ ਐਸ.ਐਚ.ਓ ਇੰਸਪੈਕਟਰ ਗੁਰਮੀਤ ਸਿੰਘ ਨੇ ਦੱਸਿਆ ਕਿ ਇਹ ਅਭਿਆਨ ਸਮਾਜ ਵਿਰੋਧੀ ਅਨਸਰਾਂ ਨੂੰ ਕਾਬੂ ਕਰਨ ਅਤੇ ਅਮਨ-ਕਾਨੂੰਨ ਬਣਾਈ ਰੱਖਣ ਲਈ ਚਲਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਨਸ਼ਾ ਤਸਕਰਾਂ ਖ਼ਿਲਾਫ਼ ਸਖ਼ਤ ਕਾਰਵਾਈ ਜਾਰੀ ਹੈ ਅਤੇ ਭੀੜ ਵਾਲੀਆਂ ਥਾਵਾਂ 'ਤੇ ਖ਼ਾਸ ਨਿਗਰਾਨੀ ਰੱਖੀ ਜਾ ਰਹੀ ਹੈ।
ਉਨ੍ਹਾਂ ਵਸਨੀਕਾਂ ਨੂੰ ਅਪੀਲ ਕੀਤੀ ਕਿ ਕੋਈ ਵੀ ਸ਼ੱਕੀ ਗਤੀਵਿਧੀ ਨਜ਼ਰ ਆਏ ਤਾਂ ਤੁਰੰਤ ਪੁਲਿਸ ਨੂੰ ਸੂਚਿਤ ਕਰਨ। ਪੁਲਿਸ ਨੇ ਭਰੋਸਾ ਦਿੱਤਾ ਕਿ ਸੂਚਨਾ ਦੇਣ ਵਾਲਿਆਂ ਦੀ ਪਹਿਚਾਣ ਗੁਪਤ ਰੱਖੀ ਜਾਵੇਗੀ।