| ਅਹੁਦਾ ਸੰਭਾਲਣ ਮੌਕੇ ਰਮਨਜੀਤ ਕੌਰ ਦਾ ਗੁਲਦਸਤਾ ਭੇਟ ਕਰਕੇ ਸਵਾਗਤ ਕਰਦੇ ਕਮੇਟੀ ਮੈਂਬਰ। (ਜ਼ੀਸ਼ਾਨ) |
ਕਾਦੀਆਂ, 13 ਫ਼ਰਵਰੀ (ਜ਼ੀਸ਼ਾਨ)– ਸਿੱਖ ਐਜੂਕੇਸ਼ਨਲ ਸੁਸਾਇਟੀ ਚੰਡੀਗੜ੍ਹ ਦੇ ਅਧੀਨ ਚੱਲ ਰਹੇ ਸਿੱਖ ਨੈਸ਼ਨਲ ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ ਕਾਦੀਆਂ ਦੀ ਪੰਜਾਬੀ ਲੈਕਚਰਾਰ ਰਮਨਜੀਤ ਕੌਰ ਨੇ ਕਾਰਜਕਾਰੀ ਪ੍ਰਿੰਸੀਪਲ ਵਜੋਂ ਅਹੁਦਾ ਸੰਭਾਲ ਲਿਆ ਹੈ।
ਰਮਨਜੀਤ ਕੌਰ ਸਾਲ 2018 ਤੋਂ ਸਕੂਲ ਵਿੱਚ ਸੇਵਾ ਨਿਭਾ ਰਹੀਆਂ ਹਨ। ਉਹਨਾਂ ਪੰਜਾਬੀ ਵਿਸ਼ੇ ਵਿੱਚ ਮਾਸਟਰ ਡਿਗਰੀ ਦੇ ਨਾਲ ਬੀ.ਐੱਡ ਅਤੇ ਐਮ.ਫ਼ਿਲ ਦੀ ਡਿਗਰੀ ਹਾਸਲ ਕੀਤੀ ਹੋਈ ਹੈ। ਅਹੁਦਾ ਸੰਭਾਲਣ ਮੌਕੇ ਸਥਾਨਕ ਪ੍ਰਬੰਧਕ ਕਮੇਟੀ ਦੇ ਸਕੱਤਰ ਕਸ਼ਮੀਰ ਸਿੰਘ ਬੋਪਾਰਾਏ, ਮੈਂਬਰ ਸਤਨਾਮ ਸਿੰਘ ਬੁੱਟਰ ਅਤੇ ਕਾਲਜ ਦੇ ਕਾਰਜਕਾਰੀ ਪ੍ਰਿੰਸੀਪਲ ਡਾ. ਹਰਪ੍ਰੀਤ ਸਿੰਘ ਹੁੰਦਲ ਮੌਜੂਦ ਸਨ।
ਇਸ ਮੌਕੇ ਰਮਨਜੀਤ ਕੌਰ ਨੇ ਸਿੱਖ ਐਜੂਕੇਸ਼ਨਲ ਸੁਸਾਇਟੀ ਦੇ ਪ੍ਰਧਾਨ ਗੁਰਦੇਵ ਸਿੰਘ ਬਰਾੜ (ਸੇਵਾ ਮੁਕਤ ਆਈ.ਏ.ਐੱਸ), ਸਕੱਤਰ ਕਰਨਲ ਜਸਮੇਰ ਸਿੰਘ ਬਾਲਾ ਅਤੇ ਸਮੂਹ ਕਮੇਟੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਆਪਣੀ ਜ਼ਿੰਮੇਵਾਰੀ ਤਨਦੇਹੀ ਨਾਲ ਨਿਭਾਉਣਗੇ ਅਤੇ ਸਕੂਲ ਦੇ ਪ੍ਰਬੰਧ ਨੂੰ ਹੋਰ ਸੁਚਾਰੂ ਢੰਗ ਨਾਲ ਅੱਗੇ ਵਧਾਉਣ ਲਈ ਯਤਨਸ਼ੀਲ ਰਹਿਣਗੇ।