| ਵਿਦਾਇਗੀ ਸਮਾਰੋਹ ਦੌਰਾਨ ਵਿਦਿਆਰਥੀ ਵਿਸ਼ੇਸ਼ ਮਹਿਮਾਨ ਡਾ. ਹਰਪ੍ਰੀਤ ਸਿੰਘ ਹੁੰਦਲ ਅਤੇ ਸਕੂਲ ਸਟਾਫ਼ ਨਾਲ। (ਜ਼ੀਸ਼ਾਨ) |
ਕਾਦੀਆਂ, 14 ਫ਼ਰਵਰੀ (ਜ਼ੀਸ਼ਾਨ)– ਸਿੱਖ ਨੈਸ਼ਨਲ ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ ਕਾਦੀਆਂ ਵਿਖੇ ਗਿਆਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਵੱਲੋਂ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਦੇ ਸਨਮਾਨ ਵਿੱਚ ਵਿਦਾਇਗੀ ਸਮਾਰੋਹ ਪ੍ਰਿੰਸੀਪਲ ਰਮਨਜੀਤ ਕੌਰ ਦੀ ਅਗਵਾਈ ਹੇਠ ਆਯੋਜਿਤ ਕੀਤਾ ਗਿਆ। ਸਮਾਗਮ ਵਿੱਚ ਕਾਲਜ ਪ੍ਰਿੰਸੀਪਲ ਡਾ. ਹਰਪ੍ਰੀਤ ਸਿੰਘ ਹੁੰਦਲ ਵਿਸ਼ੇਸ਼ ਤੌਰ 'ਤੇ ਸ਼ਾਮਲ ਹੋਏ।
ਇਸ ਮੌਕੇ ਵਿਦਿਆਰਥੀਆਂ ਵੱਲੋਂ ਰੰਗਾ-ਰੰਗ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਗਿਆ ਅਤੇ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਯਾਦਗਾਰੀ ਤੋਹਫ਼ੇ ਭੇਟ ਕੀਤੇ ਗਏ।
ਡਾ. ਹੁੰਦਲ ਨੇ ਵਿਦਿਆਰਥੀਆਂ ਨੂੰ ਬੋਰਡ ਪ੍ਰੀਖਿਆਵਾਂ ਇਮਾਨਦਾਰੀ ਅਤੇ ਮਿਹਨਤ ਨਾਲ ਦੇਣ ਅਤੇ ਉੱਚੀ ਸਿੱਖਿਆ ਵੱਲ ਵਧਣ ਲਈ ਪ੍ਰੇਰਿਤ ਕੀਤਾ।
ਪ੍ਰਿੰਸੀਪਲ ਰਮਨਜੀਤ ਕੌਰ ਨੇ ਵੀ ਵਿਦਿਆਰਥੀਆਂ ਨੂੰ ਵਧੀਆ ਨੰਬਰ ਪ੍ਰਾਪਤ ਕਰਨ ਲਈ ਉਤਸ਼ਾਹਿਤ ਕੀਤਾ।
ਸਮਾਰੋਹ ਦੌਰਾਨ ਮਨਕੀਰਤ ਸਿੰਘ ਨੂੰ ਮਿਸਟਰ ਫੇਅਰਵੈਲ, ਕੋਮਲਪ੍ਰੀਤ ਕੌਰ ਨੂੰ ਮਿਸ ਫੇਅਰਵੈਲ, ਸੁਖਮਨ ਜੋਤ ਸਿੰਘ ਨੂੰ ਮਿਸਟਰ ਹੈਂਡਸਮ, ਪਵਨੀਤ ਕੌਰ ਨੂੰ ਮਿਸ ਬਿਊਟੀਫੁੱਲ, ਅਨੰਤਵੀਰ ਸਿੰਘ ਨੂੰ ਮਿਸਟਰ ਇੰਟੈਲੀਜੈਂਟ ਅਤੇ ਰਿਤਿਕਾ ਨੂੰ ਮਿਸ ਇੰਟੈਲੀਜੈਂਟ ਦਾ ਖ਼ਿਤਾਬ ਦਿੱਤਾ ਗਿਆ।
ਇਸ ਮੌਕੇ ਸਕੂਲ ਦੇ ਲੈਕਚਰਾਰ ਦਲਜੀਤ ਕੌਰ, ਅਨਾਮਿਕਾ, ਅਮਤੁਲ ਮਤੀਨ, ਸਨਾਵਰ ਮੁਨੀਰ, ਮਿਤਾਲੀ, ਅਮਨਦੀਪ ਕੌਰ, ਕੁਲਦੀਪ ਕੌਰ, ਜਸਕਿਰਨ ਕੌਰ, ਬਲਵੀਰ ਕੌਰ ਅਤੇ ਨਵਤੇਸ਼ਪਾਲ ਸਿੰਘ ਸਮੇਤ ਸਟਾਫ਼ ਮੈਂਬਰ ਹਾਜ਼ਰ ਸਨ।