ਪ੍ਰੈਸ ਦੀ ਆਜ਼ਾਦੀ ‘ਤੇ ਹਮਲਿਆਂ ਖ਼ਿਲਾਫ਼ ਸੰਘਰਸ਼ ਦਾ ਐਲਾਨ, 27 ਨੂੰ ਅੰਮ੍ਰਿਤਸਰ ਚ ਹੋਵੇਗਾ ਪ੍ਰਦਰਸ਼ਨ

ਭਾਰਤੀ ਕਿਸਾਨ ਯੂਨੀਅਨ ਕਰਾਂਤੀਕਾਰੀ ਪੰਜਾਬ, ਜ਼ਿਲ੍ਹਾ ਗੁਰਦਾਸਪੁਰ ਜਾਣਕਾਰੀ ਦਿੰਦਿਆਂ ਕਿਸਾਨ ਆਗੂ। (ਜ਼ੀਸ਼ਾਨ)

ਕਾਦੀਆਂ, 22 ਫਰਵਰੀ (ਜ਼ੀਸ਼ਾਨ)– ਕਿਸਾਨ ਮਜ਼ਦੂਰ ਮੋਰਚਾ ਦੇ ਸੱਦੇ 'ਤੇ ਭਾਰਤੀ ਕਿਸਾਨ ਯੂਨੀਅਨ ਕਰਾਂਤੀਕਾਰੀ ਪੰਜਾਬ, ਜ਼ਿਲ੍ਹਾ ਗੁਰਦਾਸਪੁਰ ਵੱਲੋਂ ਕਿਸਾਨ-ਮਜ਼ਦੂਰ ਲਹਿਰ ਦੇ ਹੋਰ ਸ਼ਹੀਦਾਂ ਨੂੰ ਦੋ ਮਿੰਟ ਦਾ ਮੌਨ ਧਾਰ ਕੇ ਸ਼ਰਧਾਂਜਲੀ ਭੇਟ ਕਰਨ ਨਾਲ ਕੀਤੀ ਗਈ।
ਸਭਾ ਨੂੰ ਸੰਬੋਧਨ ਕਰਦਿਆਂ ਸੂਬਾ ਮੀਤ ਪ੍ਰਧਾਨ ਲਾਲ ਸਿੰਘ ਗੋਲੇਵਾਲਾ, ਮੁੱਖ ਜਥੇਬੰਦਕ ਸਕੱਤਰ ਸਵਿੰਦਰ ਪਾਲ ਸਿੰਘ ਮੋਹਲੋਵਾਲੀ ਅਤੇ ਪ੍ਰੈਸ ਸਕੱਤਰ ਡਾ. ਅਸ਼ੋਕ ਭਾਰਤੀ ਨੇ ਮੌਜੂਦਾ ਹਾਲਾਤਾਂ ਵਿੱਚ ਕਿਸਾਨਾਂ, ਮਜ਼ਦੂਰਾਂ ਅਤੇ ਕਿਰਤੀਆਂ ਦੇ ਸੰਘਰਸ਼ਾਂ ਬਾਰੇ ਵਿਚਾਰ ਸਾਂਝੇ ਕੀਤੇ। ਜ਼ਿਲ੍ਹਾ ਸਕੱਤਰ ਕੁਲਵਿੰਦਰ ਜੀਤ ਸਿੰਘ ਅਟਵਾਲ ਅਤੇ ਜ਼ਿਲ੍ਹਾ ਖਜਾਨਚੀ ਸਿਕੰਦਰ ਸਿੰਘ ਚੀਮਾ ਖੁੱਡੀ ਨੇ ਜਥੇਬੰਦੀਆਂ ਦੀ ਏਕਤਾ ਅਤੇ ਮਜ਼ਦੂਰ ਵਰਗ ਨਾਲ ਨੇੜਤਾ ਦੀ ਲੋੜ 'ਤੇ ਜ਼ੋਰ ਦਿੱਤਾ।
ਹਰਜੰਤ ਸਿੰਘ ਪੰਨਵਾਂ, ਸੁਖਦੇਵ ਸਿੰਘ ਪੰਨਵਾਂ, ਰਣਜੀਤ ਸਿੰਘ ਖਜਾਨੇਕੋਟ, ਮਹਿੰਦਰ ਸਿੰਘ ਖਹਿਰਾ ਅਤੇ ਕੁਲਵਿੰਦਰ ਸਿੰਘ ਬਸਰਾਵਾਂ ਨੇ ਕਿਹਾ ਕਿ ਹਾਕਮਾਂ ਦੀਆਂ ਨੀਤੀਆਂ ਕਾਰਨ ਪੰਜਾਬ ਗੰਭੀਰ ਦੌਰ ਵਿੱਚੋਂ ਗੁਜ਼ਰ ਰਿਹਾ ਹੈ। ਆਗੂਆਂ ਨੇ ਦੋਸ਼ ਲਗਾਇਆ ਕਿ ਪੰਜਾਬ ਸਰਕਾਰ ਵੱਲੋਂ ਅਜ਼ਾਦ ਪੱਤਰਕਾਰਾਂ ਨੂੰ ਝੂਠੇ ਕੇਸਾਂ ਵਿੱਚ ਫਸਾ ਕੇ ਪ੍ਰੈਸ ਦੀ ਆਜ਼ਾਦੀ ਨੂੰ ਕੁਚਲਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਐਲਾਨ ਕੀਤਾ ਕਿ 27 ਫਰਵਰੀ ਨੂੰ ਅੰਮ੍ਰਿਤਸਰ ਵਿੱਚ ਹੋਣ ਵਾਲੇ ਵਿਰੋਧ ਪ੍ਰਦਰਸ਼ਨ ਵਿੱਚ ਜਥੇਬੰਦੀ ਪੂਰੇ ਜ਼ੋਰ ਨਾਲ ਸ਼ਮੂਲੀਅਤ ਕਰੇਗੀ।
ਇਸ ਮੌਕੇ ਮਹਿੰਦਰ ਸਿੰਘ ਚੀਮਾ ਖੁੱਡੀ, ਦਿਲਬਾਗ ਸਿੰਘ ਕੋਟਲਾਬਾਮਾ, ਹਰਦੇਵ ਸਿੰਘ ਕਨੱਈਆ, ਜੋਗਿੰਦਰ ਸਿੰਘ ਮਠੋਲਾ, ਅਮਰਜੀਤ ਸਿੰਘ ਅਤੇ ਹੋਰ ਕਿਸਾਨ ਆਗੂ ਹਾਜ਼ਰ ਸਨ।

Post a Comment

© Qadian Times. All rights reserved. Distributed by ASThemesWorld