| ਚੌਂਕੀ ਇੰਚਾਰਜ ਏ.ਐਸ.ਆਈ. ਸਰਵਨ ਸਿੰਘ, ਗ੍ਰਿਫ਼ਤਾਰ ਕੀਤੀ ਗਈ ਔਰਤ ਦੇ ਨਾਲ (ਜ਼ੀਸ਼ਾਨ) |
ਕਾਦੀਆਂ, 9 ਫ਼ਰਵਰੀ (ਜ਼ੀਸ਼ਾਨ)– ਪੁਲਿਸ ਚੌਂਕੀ ਹਰਚੋਵਾਲ ਵੱਲੋਂ 9 ਗ੍ਰਾਮ ਹੈਰੋਇਨ ਸਮੇਤ ਇਕ ਔਰਤ ਨੂੰ ਗ੍ਰਿਫ਼ਤਾਰ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਪ੍ਰਾਪਤ ਜਾਣਕਾਰੀ ਮੁਤਾਬਕ ਚੌਂਕੀ ਇੰਚਾਰਜ ਏ.ਐਸ.ਆਈ. ਸਰਵਨ ਸਿੰਘ ਨੇ ਦੱਸਿਆ ਕਿ ਇਕ ਔਰਤ ਪਿੰਡ ਭਾਮ ਸੂਏ ਦੀ ਪੱਟੜੀ ਤੋਂ ਪਿੰਡ ਮਠੋਲਾ ਵੱਲ ਜਾ ਰਹੀ ਸੀ। ਇਸ ਦੌਰਾਨ ਪੁਲਿਸ ਨੂੰ ਦੇਖ ਕੇ ਘਬਰਾਹਟ ਵਿੱਚ ਆ ਕੇ ਉਸ ਨੇ ਮੋਮੀ ਲਿਫ਼ਾਫ਼ਾ ਸੁੱਟ ਦਿੱਤਾ। ਪੁਲਿਸ ਕਰਮਚਾਰੀਆਂ ਵੱਲੋਂ ਮੌਕੇ 'ਤੇ ਲਿਫ਼ਾਫ਼ੇ ਦੀ ਜਾਂਚ ਕਰਨ 'ਤੇ ਉਸ ਵਿੱਚੋਂ 9 ਗ੍ਰਾਮ ਹੈਰੋਇਨ ਬਰਾਮਦ ਹੋਈ। ਔਰਤ ਨੇ ਆਪਣੀ ਪਛਾਣ ਸੰਦੀਪ ਕੌਰ ਪਤਨੀ ਹਰਜਿੰਦਰ ਸਿੰਘ ਵਾਸੀ ਪਿੰਡ ਮਠੋਲਾ ਵਜੋਂ ਦੱਸੀ ਹੈ।
ਪੁਲਿਸ ਵੱਲੋਂ ਔਰਤ ਨੂੰ ਤੁਰੰਤ ਗ੍ਰਿਫ਼ਤਾਰ ਕਰਕੇ ਉਸ ਦੇ ਖ਼ਿਲਾਫ਼ ਮੁਕੱਦਮਾ ਦਰਜ ਕਰ ਲਿਆ ਗਿਆ ਹੈ ਅਤੇ ਅਗਲੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।