50 ਨਸ਼ੀਲੇ ਕੈਪਸੂਲਾਂ ਸਮੇਤ ਨੌਜਵਾਨ ਗ੍ਰਿਫ਼ਤਾਰ

ਫੜੇ ਗਏ ਮੁਲਜ਼ਮ ਨਾਲ ਏਐਸਆਈ ਸਰਵਨ ਸਿੰਘ ਜਾਣਕਾਰੀ ਸਾਂਝੀ ਕਰਦੇ ਹੋਏ। (ਜ਼ੀਸ਼ਾਨ)

ਕਾਦੀਆਂ, 19 ਫਰਵਰੀ (ਜ਼ੀਸ਼ਾਨ)– ਪੁਲਿਸ ਚੌਂਕੀ ਹਰਚੋਵਾਲ ਵੱਲੋਂ ਨਸ਼ਿਆਂ ਵਿਰੁੱਧ ਕਾਰਵਾਈ ਕਰਦਿਆਂ 50 ਨਸ਼ੀਲੇ ਕੈਪਸੂਲਾਂ ਸਮੇਤ ਇੱਕ ਨੌਜਵਾਨ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਚੌਂਕੀ ਇੰਚਾਰਜ ਏ.ਐਸ.ਆਈ ਸਰਵਨ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਗਸ਼ਤ ਦੌਰਾਨ ਪਿੰਡ ਭਾਮੜੀ ਦੇ ਸੂਏ ਦੀ ਪਟਰੀ ਨੇੜੇ ਇੱਕ ਸ਼ੱਕੀ ਨੌਜਵਾਨ ਨੂੰ ਕਾਬੂ ਕੀਤਾ ਗਿਆ। ਤਲਾਸ਼ੀ ਦੌਰਾਨ ਉਸ ਕੋਲੋਂ 50 ਨਸ਼ੀਲੇ ਕੈਪਸੂਲ ਬਰਾਮਦ ਹੋਏ।
ਗ੍ਰਿਫ਼ਤਾਰ ਨੌਜਵਾਨ ਦੀ ਪਹਿਚਾਣ ਪ੍ਰਦੀਪ ਸਿੰਘ ਉਰਫ਼ ਦੀਪੂ ਪੁੱਤਰ ਅਜੈਬ ਸਿੰਘ ਵਾਸੀ ਕੀੜੀ ਅਫਗਾਨਾ ਵਜੋਂ ਹੋਈ ਹੈ। ਉਸ ਨੇ ਪੁੱਛਗਿੱਛ ਦੌਰਾਨ ਦੱਸਿਆ ਕਿ ਕੈਪਸੂਲ ਕਰਨਵੀਰ ਸਿੰਘ ਉਰਫ਼ ਭਾਲੂ ਪੁੱਤਰ ਮੰਜੀਤ ਸਿੰਘ ਵਾਸੀ ਕੀੜੀ ਅਫਗਾਨਾ ਤੋਂ ਲਏ ਸਨ।
ਪੁਲਿਸ ਨੇ ਦੋਨਾਂ ਖ਼ਿਲਾਫ਼ ਮੁਕੱਦਮਾ ਨੰਬਰ 29 ਅਧੀਨ ਧਾਰਾ 22-29-61-85 ਐਨ.ਡੀ.ਪੀ.ਐਸ ਐਕਟ ਤਹਿਤ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Post a Comment

© Qadian Times. All rights reserved. Distributed by ASThemesWorld