ਆਮ ਆਦਮੀ ਪਾਰਟੀ ਨੂੰ ਵੱਡਾ ਝਟਕਾ, ਪਿੰਡ ਤੁਗਲਵਾਲਾ ਤੋਂ ਕਾਂਗਰਸ ਵਿੱਚ ਕਈ ਪਰਿਵਾਰ ਹੋਏ ਸ਼ਾਮਿਲ

ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਪਰਿਵਾਰਾਂ ਨੂੰ ਕਾਂਗਰਸ ਵਿੱਚ ਸ਼ਾਮਿਲ ਕਰਦਿਆਂ। (ਜ਼ੀਸ਼ਾਨ)

ਕਾਦੀਆਂ, 28 ਮਾਰਚ (ਜ਼ੀਸ਼ਾਨ) –  ਵਿਧਾਨ ਸਭਾ ਹਲਕਾ ਕਾਦੀਆਂ ਅਧੀਨ ਪੈਂਦੇ ਪਿੰਡ ਤੁਗਲਵਾਲਾ ਵਿੱਚ ਆਮ ਆਦਮੀ ਪਾਰਟੀ ਨੂੰ ਉਸ ਵੇਲੇ ਝਟਕਾ ਲੱਗਾ ਜਦੋਂ ਕਈ ਪਰਿਵਾਰ ਕਾਂਗਰਸ ਪਾਰਟੀ ਵਿੱਚ ਸ਼ਾਮਿਲ ਹੋ ਗਏ। ਚੇਅਰਮੈਨ ਪਰਮਿੰਦਰ ਸਿੰਘ ਬਸਰਾ ਅਤੇ ਕਰਨਬੀਰ ਸਿੰਘ ਮੈਂਬਰ ਪੰਚਾਇਤ ਦੇ ਯਤਨਾਂ ਸਦਕਾ ਗੁਰਅਮ੍ਰਿਤਪਾਲ ਸਿੰਘ ਫੌਜੀ, ਨਵਜੋਤ ਸਿੰਘ ਮਿੰਟਾ, ਮੇਜਰ ਸਿੰਘ, ਜਗਜੀਤ ਸਿੰਘ, ਲਵਪ੍ਰੀਤ ਸਿੰਘ, ਗੁਰਭੇਜ ਸਿੰਘ, ਲਵ ਤੁਗਲਵਾਲ ਅਤੇ ਹਰਵੰਤ ਸਿੰਘ ਆਪਣੇ ਸਾਥੀਆਂ ਸਮੇਤ ਕਾਂਗਰਸ ਪਾਰਟੀ ਵਿੱਚ ਸ਼ਾਮਿਲ ਹੋਏ।
ਵਿਰੋਧੀ ਧਿਰ ਦੇ ਨੇਤਾ ਅਤੇ ਕਾਦੀਆਂ ਵਿਧਾਇਕ ਪ੍ਰਤਾਪ ਸਿੰਘ ਬਾਜਵਾ ਨੇ ਨਵੇਂ ਸ਼ਾਮਿਲ ਹੋਏ ਮੈਂਬਰਾਂ ਦਾ ਨਿੱਘੇ ਦਿਲੋਂ ਸਵਾਗਤ ਕੀਤਾ। ਉਨ੍ਹਾਂ ਕਿਹਾ ਕਿ ਪਾਰਟੀ ਵਿੱਚ ਆਉਣ ਵਾਲੇ ਹਰ ਵਿਅਕਤੀ ਨੂੰ ਪੂਰਾ ਮਾਨ-ਸਤਿਕਾਰ ਦਿੱਤਾ ਜਾਂਦਾ ਹੈ ਅਤੇ ਲੋਕਾਂ ਦਾ ਆਮ ਆਦਮੀ ਪਾਰਟੀ ਤੋਂ ਮੋਹ ਭੰਗ ਹੋ ਰਿਹਾ ਹੈ। ਉਨ੍ਹਾਂ ਦਾਅਵਾ ਕੀਤਾ ਕਿ ਆਉਣ ਵਾਲੀਆਂ 2027 ਦੀਆਂ ਚੋਣਾਂ ਵਿੱਚ ਕਾਂਗਰਸ ਪਾਰਟੀ ਦੀ ਸਰਕਾਰ ਬਣੇਗੀ।
ਸ਼ਾਮਿਲ ਹੋਣ ਵਾਲੇ ਮੈਂਬਰਾਂ ਨੇ ਕਿਹਾ ਕਿ ਉਹ ਪਾਰਟੀ ਦੀ ਮਜ਼ਬੂਤੀ ਲਈ ਦਿਨ-ਰਾਤ ਮਿਹਨਤ ਕਰਨਗੇ। ਇਸ ਮੌਕੇ ਪਰਮਿੰਦਰ ਸਿੰਘ ਬਸਰਾ, ਕਰਨਬੀਰ ਸਿੰਘ, ਸਵਜੀਤ ਸਿੰਘ ਰਿਆੜ, ਰਕੇਸ਼ ਕੁਮਾਰ ਰਾਜੂ ਮਾਲੀਆ, ਮੋਤੀ ਭਾਟੀਆ ਕਾਹਨੂੰਵਾਨ ਅਤੇ ਦਲਬੀਰ ਸਿੰਘ ਰਿਆੜ ਸਮੇਤ ਹੋਰ ਹਾਜ਼ਰ ਸਨ।

Post a Comment

© Qadian Times. All rights reserved. Distributed by ASThemesWorld