| ਕੈਂਪ ਦੌਰਾਨ ਕਿਸਾਨਾਂ ਨੂੰ ਜਾਣਕਾਰੀ ਦਿੰਦੇ ਖੇਤੀਬਾੜੀ ਅਧਿਕਾਰੀ। (ਜ਼ੀਸ਼ਾਨ) |
ਕਾਦੀਆਂ, 17 ਮਾਰਚ (ਜ਼ੀਸ਼ਾਨ) – ਮੁੱਖ ਖੇਤੀਬਾੜੀ ਅਫਸਰ ਗੁਰਦਾਸਪੁਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਖੇਤੀਬਾੜੀ ਦਫਤਰ ਕਾਦੀਆਂ ਵੱਲੋਂ ਪਿੰਡ ਕੰਡੀਲਾ ਵਿੱਚ ਫਾਰਮਰ ਰਜਿਸਟ੍ਰੇਸ਼ਨ ਕੈਂਪ ਲਗਾਇਆ ਗਿਆ।
ਕੈਂਪ ਦੌਰਾਨ ਅਧਿਕਾਰੀਆਂ ਨੇ ਕਿਸਾਨਾਂ ਨੂੰ ਪੀ.ਐਮ. ਕਿਸਾਨ ਯੋਜਨਾ ਲਈ ਫਾਰਮਰ ਆਈ.ਡੀ. ਬਣਾਉਣ ਦੀ ਅਪੀਲ ਕੀਤੀ ਅਤੇ ਦੱਸਿਆ ਕਿ ਇਸ ਤੋਂ ਬਿਨਾਂ 2000 ਰੁਪਏ ਦੀ ਕਿਸਤ ਨਹੀਂ ਮਿਲੇਗੀ। ਇਸਦੇ ਨਾਲ ਹੀ ਬਰਸਾਤ ਕਾਰਨ ਕਣਕ ਦੀ ਫਸਲ ਨੂੰ ਹੋਏ ਨੁਕਸਾਨ ਅਤੇ ਨਾੜ ਨੂੰ ਅੱਗ ਨਾ ਲਗਾਉਣ ਬਾਰੇ ਵੀ ਜਾਣਕਾਰੀ ਦਿੱਤੀ ਗਈ।
ਖੇਤੀਬਾੜੀ ਵਿਸਥਾਰ ਅਫਸਰ ਹਰਪ੍ਰੀਤ ਸਿੰਘ ਬੋਪਾਰਾਏ ਅਤੇ ਇੰਸਪੈਕਟਰ ਮੈਡਮ ਨਵਜੋਤ ਕੌਰ ਨੇ ਕਿਸਾਨਾਂ ਨੂੰ ਜ਼ਮੀਨ ਦੀ ਉਪਜਾਊ ਸ਼ਕਤੀ ਬਚਾਉਣ ਲਈ ਵਿਭਾਗ ਦੀਆਂ ਹਦਾਇਤਾਂ ਦੀ ਪਾਲਣਾ ਕਰਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਪਿੰਡ ਦੇ ਸਰਪੰਚ ਤਜਿੰਦਰ ਸਿੰਘ, ਪੰਚਾਇਤ ਮੈਂਬਰ ਅਤੇ ਵੱਡੀ ਗਿਣਤੀ ਵਿੱਚ ਕਿਸਾਨ ਹਾਜ਼ਰ ਸਨ।