ਖੇਤੀਬਾੜੀ ਦਫਤਰ ਕਾਦੀਆਂ ਵੱਲੋਂ ਐਸ.ਸੀ. ਕਿਸਾਨਾਂ ਨੂੰ ਖੇਤੀ ਮਸ਼ੀਨਰੀ ਵੰਡੀ

ਕਿਸਾਨ ਵੀਰਾਂ ਨੂੰ ਖੇਤੀ ਸੰਦ ਮੁਹੱਈਆ ਕਰਦੇ ਹੋਏ ਖੇਤੀਬਾੜੀ ਵਿਸਥਾਰ ਅਫਸਰ ਹਰਪ੍ਰੀਤ ਸਿੰਘ ਬੋਪਾਰਾਏ, ਇੰਸਪੈਕਟਰ ਮੈਡਮ ਨਵਜੋਤ ਕੌਰ ਅਤੇ ਨਾਲ ਹੋਰ ਅਧਿਕਾਰੀ। (ਜ਼ੀਸ਼ਾਨ)

ਕਾਦੀਆਂ, 2 ਮਾਰਚ (ਜ਼ੀਸ਼ਾਨ) – ਮੁੱਖ ਖੇਤੀਬਾੜੀ ਅਫਸਰ ਗੁਰਦਾਸਪੁਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਡਾ. ਰਣਧੀਰ ਠਾਕੁਰ ਦੀ ਅਗਵਾਈ ਹੇਠ ਖੇਤੀਬਾੜੀ ਦਫਤਰ ਕਾਦੀਆਂ ਸਰਕਲ ਕੰਡੀਲਾ ਵੱਲੋਂ ਐਸ.ਸੀ. ਕਿਸਾਨਾਂ ਨੂੰ ਖੇਤੀ ਮਸ਼ੀਨਰੀ ਵੰਡੀ ਗਈ। ਇਸ ਮੌਕੇ ਕਿਸਾਨਾਂ ਨੂੰ ਸੁਪਰ ਸੀਡਰ ਸਮੇਤ ਹੋਰ ਸੰਦ ਵੈਰੀਫਾਈ ਕਰਕੇ ਮੁਹੱਈਆ ਕਰਵਾਏ ਗਏ।
ਖੇਤੀਬਾੜੀ ਵਿਸਥਾਰ ਅਫਸਰ ਹਰਪ੍ਰੀਤ ਸਿੰਘ ਬੋਪਾਰਾਏ ਅਤੇ ਖੇਤੀਬਾੜੀ ਇੰਸਪੈਕਟਰ ਮੈਡਮ ਨਵਜੋਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਐਸ.ਸੀ. ਕਿਸਾਨਾਂ ਲਈ ਵਿਸ਼ੇਸ਼ ਸਕੀਮ ਚਲਾਈ ਜਾ ਰਹੀ ਹੈ, ਜਿਸ ਤਹਿਤ ਮਸ਼ੀਨਰੀ 'ਤੇ ਵੱਡੀ ਸਬਸਿਡੀ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਸਾਨਾਂ ਨੂੰ ਨਾੜ ਨੂੰ ਅੱਗ ਨਾ ਲਗਾਉਣ ਅਤੇ ਸਰਕਾਰੀ ਸਕੀਮਾਂ ਬਾਰੇ ਜਾਗਰੂਕ ਰਹਿਣ ਦੀ ਅਪੀਲ ਵੀ ਕੀਤੀ।
ਇਸ ਮੌਕੇ ਖੇਤੀਬਾੜੀ ਵਿਸਥਾਰ ਅਫਸਰ ਹਰਪ੍ਰੀਤ ਸਿੰਘ ਬੋਪਾਰਾਏ, ਖੇਤੀਬਾੜੀ ਇੰਸਪੈਕਟਰ ਮੈਡਮ ਨਵਜੋਤ ਕੌਰ, ਫੀਲਡ ਵਰਕਰ ਨਿਰਵੈਲ ਸਿੰਘ, ਏ.ਟੀ.ਐਮ. ਸ਼ਰਨਜੀਤ ਸਿੰਘ, ਗੁਰਦਾਸਪੁਰ ਤੋਂ ਟੈਕਨੀਸ਼ੀਅਨ ਜੋਤੀ ਜੀ ਅਤੇ ਕਿਸਾਨ ਹਾਜ਼ਰ ਸਨ।

Post a Comment

© Qadian Times. All rights reserved. Distributed by ASThemesWorld