ਭਗਤ ਪੂਰਨ ਸਿੰਘ ਆਦਰਸ਼ ਹਾਈ ਸਕੂਲ ਬੁੱਟਰ ਕਲਾਂ ਦੇ ਸਲਾਨਾ ਨਤੀਜਿਆਂ ਦੀ ਹੋਈ ਘੋਸ਼ਣਾ

ਵਿਦਿਆਰਥੀਆਂ ਨੂੰ ਇਨਾਮ ਦਿੰਦੇ ਸਕੂਲ ਪ੍ਰਬੰਧਕ ਅਤੇ ਪ੍ਰਸ਼ਾਸਕ ਯੋਗੇਸ਼ ਸੂਰੀ। (ਜ਼ੀਸ਼ਾਨ)


ਕਾਦੀਆਂ, 17 ਮਾਰਚ (ਜ਼ੀਸ਼ਾਨ) – ਆਲ ਇੰਡੀਆ ਪਿੰਗਲਵਾੜਾ ਚੈਰੀਟੇਬਲ ਸੁਸਾਇਟੀ ਅੰਮ੍ਰਿਤਸਰ ਵੱਲੋਂ ਚਲਾਏ ਜਾ ਰਹੇ ਭਗਤ ਪੂਰਨ ਸਿੰਘ ਆਦਰਸ਼ ਹਾਈ ਸਕੂਲ ਬੁੱਟਰ ਕਲਾਂ ਦਾ ਸਲਾਨਾ ਨਤੀਜਾ ਐਲਾਨਿਆ ਗਿਆ। ਪ੍ਰੋਗਰਾਮ ਦੀ ਸ਼ੁਰੂਆਤ ਧਾਰਮਿਕ ਸ਼ਬਦ ਨਾਲ ਹੋਈ ਅਤੇ ਵਿਦਿਆਰਥੀਆਂ ਨੂੰ ਵਾਤਾਵਰਣ ਸੰਭਾਲ ਬਾਰੇ ਲੈਕਚਰ ਅਤੇ ਨੁੱਕੜ ਨਾਟਕ ਰਾਹੀਂ ਜਾਗਰੂਕ ਕੀਤਾ ਗਿਆ।
ਇਸ ਮੌਕੇ ਪਹਿਲੇ, ਦੂਜੇ ਅਤੇ ਤੀਜੇ ਸਥਾਨ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਪਿੰਗਲਵਾੜਾ ਦੇ ਮੁੱਖ ਪ੍ਰਸ਼ਾਸਕ ਯੋਗੇਸ਼ ਸੂਰੀ ਅਤੇ ਮੁੱਖ ਅਧਿਆਪਕਾ ਲਖਵਿੰਦਰ ਕੌਰ ਵੱਲੋਂ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ।
ਮੁੱਖ ਅਧਿਆਪਕਾ ਲਖਵਿੰਦਰ ਕੌਰ ਨੇ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ ਖੇਡਾਂ ਵਿੱਚ ਵੀ ਹਿੱਸਾ ਲੈਣ ਅਤੇ ਸਮਾਜਿਕ ਬੁਰਾਈਆਂ ਤੋਂ ਦੂਰ ਰਹਿਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਮਾਪਿਆਂ ਦਾ ਧੰਨਵਾਦ ਕਰਦਿਆਂ ਸਾਰੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ। ਇਸ ਮੌਕੇ ਪਿੰਡ ਬੁੱਟਰ ਕਲਾਂ ਦੇ ਪ੍ਰਤੀਨਿਧੀ ਗੁਰਵਿੰਦਰ ਸਿੰਘ ਸਮੇਤ ਸਕੂਲ ਸਟਾਫ, ਵਿਦਿਆਰਥੀ ਅਤੇ ਮਾਪੇ ਮੌਜੂਦ ਸਨ।

Post a Comment

© Qadian Times. All rights reserved. Distributed by ASThemesWorld