ਕਾਦੀਆਂ ਦੇ ਸਰਕਾਰੀ ਹਸਪਤਾਲ ਚ ਕੈਂਸਰ ਤੋਂ ਬਚਾਅ ਲਈ 14 ਤੋਂ 15 ਸਾਲ ਦੀਆਂ ਬੱਚੀਆਂ ਨੂੰ ਲਗਾਈ ਜਾ ਰਹੀ ਵੈਕਸੀਨ

ਕਾਦੀਆਂ ਚ ਡਾ. ਸ਼ੁਭਨੀਤ ਵੈਕਸੀਨ ਸੰਬੰਧੀ ਜਾਣਕਾਰੀ ਦਿੰਦਿਆਂ। (ਜ਼ੀਸ਼ਾਨ)

ਕਾਦੀਆਂ, 9 ਮਾਰਚ (ਜ਼ੀਸ਼ਾਨ) – ਕਮਿਊਨਿਟੀ ਹੈਲਥ ਸੈਂਟਰ (ਸੀ.ਐਚ.ਸੀ.) ਕਾਦੀਆਂ ਵਿਖੇ ਕੈਂਸਰ ਤੋਂ ਬਚਾਅ ਲਈ 14 ਤੋਂ 15 ਸਾਲ ਦੀ ਉਮਰ ਦੀਆਂ ਬੱਚੀਆਂ ਨੂੰ ਵਿਸ਼ੇਸ਼ ਵੈਕਸੀਨ ਲਗਾਈ ਜਾ ਰਹੀ ਹੈ। ਇਹ ਮੁਹਿੰਮ ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਦੇ ਸਾਂਝੇ ਉਪਰਾਲਿਆਂ ਤਹਿਤ ਸਿਹਤ ਵਿਭਾਗ ਵੱਲੋਂ ਚਲਾਈ ਜਾ ਰਹੀ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾ. ਸ਼ੁਭਨੀਤ ਨੇ ਦੱਸਿਆ ਕਿ ਇਹ ਵੈਕਸੀਨ ਭਵਿੱਖ ਵਿੱਚ ਕੈਂਸਰ ਵਰਗੀ ਗੰਭੀਰ ਬੀਮਾਰੀ ਤੋਂ ਬਚਾਅ ਲਈ ਬਹੁਤ ਮਹੱਤਵਪੂਰਨ ਹੈ। ਉਨ੍ਹਾਂ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ ਆਪਣੀਆਂ 14 ਤੋਂ 15 ਸਾਲ ਦੀ ਉਮਰ ਦੀਆਂ ਬੱਚੀਆਂ ਨੂੰ ਸੀ.ਐਚ.ਸੀ. ਕਾਦੀਆਂ ਵਿਖੇ ਲੈ ਕੇ ਆਉਣ ਅਤੇ ਇਹ ਵੈਕਸੀਨ ਜ਼ਰੂਰ ਲਗਵਾਉਣ।
ਉਨ੍ਹਾਂ ਦੱਸਿਆ ਕਿ ਇਹ ਵੈਕਸੀਨ ਸਰਕਾਰੀ ਹਸਪਤਾਲ ਵਿੱਚ ਮੁਫ਼ਤ ਉਪਲਬਧ ਕਰਵਾਈ ਜਾ ਰਹੀ ਹੈ, ਜਦਕਿ ਨਿੱਜੀ ਹਸਪਤਾਲਾਂ ਵਿੱਚ ਇਸ ਦੀ ਕੀਮਤ ਕਾਫ਼ੀ ਵੱਧ ਹੁੰਦੀ ਹੈ। ਵੈਕਸੀਨ ਲਗਵਾਉਣ ਲਈ ਆਉਣ ਵਾਲੀਆਂ ਬੱਚੀਆਂ ਆਪਣੇ ਨਾਲ ਆਧਾਰ ਕਾਰਡ ਲੈ ਕੇ ਆਉਣ ਤਾਂ ਜੋ ਰਜਿਸਟ੍ਰੇਸ਼ਨ ਦੀ ਕਾਰਵਾਈ ਆਸਾਨੀ ਨਾਲ ਕੀਤੀ ਜਾ ਸਕੇ।
ਸਿਹਤ ਵਿਭਾਗ ਅਨੁਸਾਰ ਇਸ ਮੁਹਿੰਮ ਦਾ ਮਕਸਦ ਲੋਕਾਂ ਨੂੰ ਕੈਂਸਰ ਵਰਗੀ ਗੰਭੀਰ ਬੀਮਾਰੀ ਤੋਂ ਬਚਾਉਣਾ ਅਤੇ ਸਿਹਤ ਪ੍ਰਤੀ ਜਾਗਰੂਕਤਾ ਵਧਾਉਣਾ ਹੈ।

Post a Comment

© Qadian Times. All rights reserved. Distributed by ASThemesWorld