ਗੁਰਦੁਆਰਾ ਜਨਮ ਅਸਥਾਨ ਬਾਬਾ ਰਾਮ ਥਮਨ ਸਾਹਿਬ ਤੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ

ਨਗਰ ਕੀਰਤਨ ਦੀ ਅਗਵਾਈ ਕਰਦੇ ਪੰਜ ਪਿਆਰੇ ਸਿੰਘ ਸਾਹਿਬਾਨ ਅਤੇ ਸੇਵਾਦਾਰ। (ਜ਼ੀਸ਼ਾਨ)

ਕਾਦੀਆਂ, 13 ਮਾਰਚ (ਜ਼ੀਸ਼ਾਨ) – ਪਿੰਡ ਖੁਜਾਲਾ ਸਥਿਤ ਗੁਰਦੁਆਰਾ ਜਨਮ ਅਸਥਾਨ ਬਾਬਾ ਰਾਮ ਥਮਨ ਸਾਹਿਬ ਜੀ ਵਿਖੇ ਦੋ ਦਿਨਾਂ ਧਾਰਮਿਕ ਦੀਵਾਨ ਸਜਾਏ ਗਏ, ਜਿੱਥੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਵਿੱਚ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ।
ਇਸ ਮੌਕੇ ਢਾਡੀ ਜਥਾ ਬੀਬੀ ਸਰਬਜੀਤ ਕੌਰ ਖਾਲਸਾ ਨੇ ਸੰਗਤਾਂ ਨੂੰ ਗੁਰੂ ਇਤਿਹਾਸ ਨਾਲ ਜੋੜਿਆ। ਉਪਰੰਤ ਪੰਜ ਪਿਆਰੇ ਸਿੰਘ ਸਾਹਿਬਾਨਾਂ ਦੀ ਅਗਵਾਈ ਵਿੱਚ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ ਜੋ ਗੁਰਦੁਆਰਾ ਸਾਹਿਬ ਤੋਂ ਆਰੰਭ ਹੋ ਕੇ ਵੱਖ-ਵੱਖ ਥਾਵਾਂ ਤੋਂ ਹੁੰਦਾ ਹੋਇਆ ਮੁੜ ਗੁਰਦੁਆਰਾ ਸਾਹਿਬ ਵਿਖੇ ਸਮਾਪਤ ਹੋਇਆ।
ਨਗਰ ਕੀਰਤਨ ਦਾ ਰਸਤੇ ਵਿੱਚ ਸੰਗਤਾਂ ਵੱਲੋਂ ਭਰਪੂਰ ਸਵਾਗਤ ਕੀਤਾ ਗਿਆ ਅਤੇ ਕੀਰਤਨੀ ਤੇ ਢਾਡੀ ਜਥਿਆਂ ਵੱਲੋਂ ਗੁਰਬਾਣੀ ਕੀਰਤਨ ਕੀਤਾ ਗਿਆ। ਅੰਤ ਵਿੱਚ ਪ੍ਰਬੰਧਕ ਕਮੇਟੀ ਅਤੇ ਸੇਵਾਦਾਰਾਂ ਵੱਲੋਂ ਪੰਜ ਪਿਆਰੇ ਸਿੰਘ ਸਾਹਿਬਾਨਾਂ ਨੂੰ ਗੁਰੂ ਬਖ਼ਸ਼ਿਸ਼ ਸਰੋਪਾ ਪਾ ਕੇ ਸਨਮਾਨਿਤ ਕੀਤਾ ਗਿਆ।
ਇਸ ਮੌਕੇ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ, ਗ੍ਰੰਥੀ ਸਿੰਘ, ਸੇਵਾਦਾਰ ਅਤੇ ਵੱਡੀ ਗਿਣਤੀ ਵਿੱਚ ਸੰਗਤ ਹਾਜ਼ਰ ਸੀ।

إرسال تعليق

© Qadian Times. All rights reserved. Distributed by ASThemesWorld