ਮਾਨ ਸਰਕਾਰ ਨੇ ਜੋ ਕਿਹਾ ਉਹ ਕਰ ਕੇ ਵਿਖਾਇਆ: ਕੈਪਟਨ ਨਰਿੰਦਰ ਸਿੰਘ, ਸ਼ਮਸ਼ੇਰ ਸਿੰਘ ਰਾਮਪੁਰ

ਮਹਿਲਾਵਾਂ ਨਾਲ ਜਾਣਕਾਰੀ ਸਾਂਝੀ ਕਰਦੇ ਹੋਏ ਆਮ ਆਦਮੀ ਪਾਰਟੀ ਦੇ ਆਗੂ। (ਜ਼ੀਸ਼ਾਨ)

ਕਾਦੀਆਂ, 8 ਮਾਰਚ (ਜ਼ੀਸ਼ਾਨ) –  ਅੰਤਰਰਾਸ਼ਟਰੀ ਮਹਿਲਾ ਦਿਵਸ ਦੇ ਮੌਕੇ 'ਤੇ ਪੰਜਾਬ ਸਰਕਾਰ ਵੱਲੋਂ ਮਹਿਲਾਵਾਂ ਲਈ ਕੀਤੇ ਗਏ ਐਲਾਨ ਦੀ ਪਿੰਡ ਰਾਮਪੁਰ ਦੇ ਸਰਪੰਚ ਅਤੇ ਬਲਾਕ ਪ੍ਰਧਾਨ ਕੈਪਟਨ ਨਰਿੰਦਰ ਸਿੰਘ ਅਤੇ ਹਲਕਾ ਬਟਾਲਾ ਦੇ ਸੋਸ਼ਲ ਮੀਡੀਆ ਇੰਚਾਰਜ ਸ਼ਮਸ਼ੇਰ ਸਿੰਘ ਰਾਮਪੁਰ ਨੇ ਪ੍ਰਸ਼ੰਸਾ ਕੀਤੀ। ਇਸ ਮੌਕੇ ਇਕੱਠੀਆਂ ਹੋਈਆਂ ਮਹਿਲਾਵਾਂ ਨੇ ਵੀ ਸਰਕਾਰ ਦੇ ਇਸ ਫੈਸਲੇ ਦਾ ਸਵਾਗਤ ਕੀਤਾ।
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਮਹਿਲਾਵਾਂ ਨੂੰ ਵਿੱਤੀ ਸਹਾਇਤਾ ਦੇਣ ਦਾ ਵਾਅਦਾ ਪੂਰਾ ਕਰਕੇ ਸੂਬੇ ਦੀਆਂ ਭੈਣਾਂ ਅਤੇ ਧੀਆਂ ਨੂੰ ਵੱਡਾ ਤੋਹਫ਼ਾ ਦਿੱਤਾ ਹੈ। ਉਨ੍ਹਾਂ ਦੱਸਿਆ ਕਿ ਮਹਿਲਾਵਾਂ ਲਈ ਆਰਥਿਕ ਸਹਾਇਤਾ ਦਾ ਇਹ ਫੈਸਲਾ ਮਹਿਲਾ ਸਸ਼ਕਤੀਕਰਨ ਵੱਲ ਇਕ ਮਹੱਤਵਪੂਰਨ ਕਦਮ ਹੈ, ਜਿਸ ਨਾਲ ਔਰਤਾਂ ਆਤਮਨਿਰਭਰ ਬਣਨਗੀਆਂ ਅਤੇ ਘਰੇਲੂ ਲੋੜਾਂ ਤੇ ਬੱਚਿਆਂ ਦੀ ਸਿੱਖਿਆ ਵਿੱਚ ਮਦਦ ਮਿਲੇਗੀ।
ਉਨ੍ਹਾਂ ਕਿਹਾ ਕਿ ਬਟਾਲਾ ਦੇ ਵਿਧਾਇਕ ਅਮਨ ਸ਼ੇਰ ਸਿੰਘ ਸ਼ੈਰੀ ਕਲਸੀ ਦੀ ਮਿਹਨਤ ਸਦਕਾ ਸਰਕਾਰ ਦੀਆਂ ਲੋਕ-ਹਿਤੈਸ਼ੀ ਨੀਤੀਆਂ ਲੋਕਾਂ ਤੱਕ ਪਹੁੰਚ ਰਹੀਆਂ ਹਨ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਨੇ ਸਾਬਤ ਕਰ ਦਿੱਤਾ ਹੈ ਕਿ ਸਰਕਾਰਾਂ ਸਿਰਫ਼ ਵਾਅਦੇ ਕਰਨ ਲਈ ਨਹੀਂ, ਸਗੋਂ ਉਹਨਾਂ ਨੂੰ ਪੂਰਾ ਕਰਨ ਲਈ ਹੁੰਦੀਆਂ ਹਨ।

Post a Comment

© Qadian Times. All rights reserved. Distributed by ASThemesWorld