ਪਿੰਡ ਖੁਜਾਲਾ ‘ਚ ਮਾਮੂਲੀ ਤਕਰਾਰ ਨੇ ਲਿਆ ਖੂਨੀ ਰੂਪ, ਨੌਜਵਾਨ ਦਾ ਕਤਲ

ਮ੍ਰਿਤਕ ਨੌਜਵਾਨ ਦੀ ਪੁਰਾਣੀ ਤਸਵੀਰ ਅਤੇ ਘਟਨਾ ਸਥਾਨ ਦਾ ਦ੍ਰਿਸ਼। (ਜ਼ੀਸ਼ਾਨ)

ਕਾਦੀਆਂ, 18 ਮਾਰਚ (ਜ਼ੀਸ਼ਾਨ) – ਪਿੰਡ ਖੁਜਾਲਾ ਵਿੱਚ ਮਾਮੂਲੀ ਤਕਰਾਰ ਖੂਨੀ ਝਗੜੇ ਵਿੱਚ ਬਦਲ ਗਈ, ਜਿਸ ਦੌਰਾਨ ਇੱਕ ਨੌਜਵਾਨ ਦੀ ਕਿਰਚ ਮਾਰ ਕੇ ਹੱਤਿਆ ਕਰ ਦਿੱਤੀ ਗਈ।
ਮਿਲੀ ਜਾਣਕਾਰੀ ਮੁਤਾਬਕ ਪੈਸਿਆਂ ਦੇ ਲੈਣ-ਦੇਣ ਨੂੰ ਲੈ ਕੇ ਦੋ ਨੌਜਵਾਨਾਂ ਵਿਚਾਲੇ ਝਗੜਾ ਹੋ ਗਿਆ, ਜੋ ਵਧਦਾ ਵਧਦਾ ਹਿੰਸਕ ਹੋ ਗਿਆ। ਇਸ ਦੌਰਾਨ ਜੋਬਨਜੀਤ ਸਿੰਘ ਨੇ ਹਰਮਨਪ੍ਰੀਤ ਸਿੰਘ ਉਰਫ ਬਬਲੂ 'ਤੇ ਕਿਰਚ ਨਾਲ ਹਮਲਾ ਕਰ ਦਿੱਤਾ, ਜਿਸ ਨਾਲ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ।
ਪੁਲਿਸ ਚੌਂਕੀ ਉਦਨਵਾਲ ਦੇ ਇੰਚਾਰਜ ਏ.ਐਸ.ਆਈ ਸਤਨਾਮ ਸਿੰਘ ਨੇ ਦੱਸਿਆ ਕਿ ਦੋਵੇਂ ਨੌਜਵਾਨ ਇੱਕੋ ਪਿੰਡ ਦੇ ਰਹਿਣ ਵਾਲੇ ਸਨ ਅਤੇ ਪੈਸਿਆਂ ਦੇ ਵਿਵਾਦ ਕਾਰਨ ਇਹ ਘਟਨਾ ਵਾਪਰੀ। ਹਮਲੇ ਤੋਂ ਬਾਅਦ ਦੋਸ਼ੀ ਮੌਕੇ ਤੋਂ ਫਰਾਰ ਹੋ ਗਿਆ।
ਪੁਲਿਸ ਵੱਲੋਂ ਮ੍ਰਿਤਕ ਦੀ ਲਾਸ਼ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਬਟਾਲਾ ਦੇ ਸਿਵਲ ਹਸਪਤਾਲ ਭੇਜ ਦਿੱਤੀ ਗਈ ਹੈ ਅਤੇ ਮਾਮਲੇ ਦੀ ਜਾਂਚ ਜਾਰੀ ਹੈ। ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ 'ਤੇ ਅਗਲੀ ਕਾਰਵਾਈ ਕੀਤੀ ਜਾਵੇਗੀ।

Post a Comment

© Qadian Times. All rights reserved. Distributed by ASThemesWorld