| ਸਿੱਖ ਨੈਸ਼ਨਲ ਕਾਲਜ ਕਾਦੀਆਂ ਵਿਖੇ ਮਨਾਏ ਗਏ ਰਾਸ਼ਟਰੀ ਵਿਗਿਆਨ ਦਿਵਸ ਦੌਰਾਨ ਵੱਖ-ਵੱਖ ਬੁਲਾਰੇ ਅਤੇ ਵਿਦਿਆਰਥੀ (ਜ਼ੀਸ਼ਾਨ) |
ਕਾਦੀਆਂ, 1 ਮਾਰਚ (ਜ਼ੀਸ਼ਾਨ) – ਸਿੱਖ ਨੈਸ਼ਨਲ ਕਾਲਜ ਕਾਦੀਆਂ ਦੀ ਸਾਇੰਸ ਸੁਸਾਇਟੀ ਵੱਲੋਂ ਰਾਸ਼ਟਰੀ ਵਿਗਿਆਨ ਦਿਵਸ ਕਾਲਜ ਦੇ ਸੈਮੀਨਾਰ ਹਾਲ ਵਿੱਚ ਪ੍ਰਿੰਸੀਪਲ ਡਾ. ਹਰਪ੍ਰੀਤ ਸਿੰਘ ਹੁੰਦਲ ਦੀ ਅਗਵਾਈ ਹੇਠ ਮਨਾਇਆ ਗਿਆ। ਇਸ ਮੌਕੇ ਕਾਲਜ ਦੇ ਭੌਤਿਕ ਵਿਗਿਆਨ ਵਿਭਾਗ, ਰਸਾਇਣ ਵਿਗਿਆਨ ਵਿਭਾਗ ਅਤੇ ਗਣਿਤ ਵਿਭਾਗ ਦੇ ਅਧਿਆਪਕਾਂ ਅਤੇ ਸਾਇੰਸ ਸੁਸਾਇਟੀ ਨਾਲ ਜੁੜੇ ਵਿਦਿਆਰਥੀਆਂ ਨੇ ਪੂਰੇ ਉਤਸ਼ਾਹ ਨਾਲ ਹਿੱਸਾ ਲਿਆ। ਇਸ ਸਮਾਗਮ ਦੀ ਪ੍ਰਧਾਨਗੀ ਕਾਲਜ ਪ੍ਰਿੰਸੀਪਲ ਡਾ. ਹਰਪ੍ਰੀਤ ਸਿੰਘ ਹੁੰਦਲ ਵੱਲੋਂ ਕੀਤੀ ਗਈ। ਉਨ੍ਹਾਂ ਨਾਲ ਗਣਿਤ ਵਿਭਾਗ ਦੇ ਪ੍ਰੋ. ਰਾਕੇਸ਼ ਕੁਮਾਰ, ਭੌਤਿਕ ਵਿਗਿਆਨ ਵਿਭਾਗ ਦੀ ਪ੍ਰੋ. ਮਿਤਾਲੀ ਅਤੇ ਰਸਾਇਣ ਵਿਭਾਗ ਦੀ ਪ੍ਰੋ. ਮਨਜੋਤ ਕੌਰ ਵੱਲੋਂ ਸ਼ਾਮਿਲ ਵਿਦਿਆਰਥੀਆਂ ਨੂੰ ਸੰਬੋਧਨ ਕੀਤਾ ਗਿਆ। ਸਮਾਗਮ ਦਾ ਮੰਚ ਸੰਚਾਲਨ ਬੀ.ਐੱਸ.ਸੀ. ਦੀ ਵਿਦਿਆਰਥਣ ਨਵਨੀਤ ਕੌਰ ਵੱਲੋਂ ਕੀਤਾ ਗਿਆ। ਨਵਨੀਤ ਕੌਰ ਨੇ ਰਾਸ਼ਟਰੀ ਵਿਗਿਆਨ ਦਿਵਸ ਦੀ ਸ਼ੁਰੂਆਤ ਅਤੇ ਇਸ ਦੇ ਪਿਛੋਕੜ ਬਾਰੇ ਵੀ ਜਾਣਕਾਰੀ ਦਿੱਤੀ। ਇਸ ਤੋਂ ਇਲਾਵਾ ਭੌਤਿਕ ਵਿਗਿਆਨ ਵਿਭਾਗ ਦੀ ਪ੍ਰੋ. ਮਿਤਾਲੀ ਵੱਲੋਂ ਭੌਤਿਕ ਵਿਗਿਆਨ ਦੇ ਖੇਤਰ ਵਿੱਚ ਹੋਏ ਵੱਖ-ਵੱਖ ਵਿਗਿਆਨੀਆਂ, ਉਨ੍ਹਾਂ ਦੀਆਂ ਖੋਜਾਂ ਅਤੇ ਇਸ ਸਬੰਧੀ ਮਿਲੇ ਨੋਬਲ ਪੁਰਸਕਾਰਾਂ ਬਾਰੇ ਜਾਣਕਾਰੀ ਸਾਂਝੀ ਕੀਤੀ ਗਈ। ਇਸੇ ਤਰ੍ਹਾਂ ਰਸਾਇਣ ਵਿਭਾਗ ਦੀ ਪ੍ਰੋ. ਮਨਜੋਤ ਕੌਰ ਵੱਲੋਂ ਵੀ ਰਸਾਇਣ ਵਿਗਿਆਨ ਦੇ ਖੇਤਰ ਵਿੱਚ ਹੋਏ ਪ੍ਰਸਿੱਧ ਵਿਗਿਆਨੀਆਂ ਅਤੇ ਉਨ੍ਹਾਂ ਨੂੰ ਸੰਸਾਰ ਪੱਧਰ 'ਤੇ ਮਿਲੇ ਨੋਬਲ ਪੁਰਸਕਾਰਾਂ ਬਾਰੇ ਵਿਦਿਆਰਥੀਆਂ ਨਾਲ ਜਾਣਕਾਰੀ ਸਾਂਝੀ ਕੀਤੀ ਗਈ। ਸਮਾਗਮ ਦੌਰਾਨ ਸਾਇੰਸ ਸੁਸਾਇਟੀ ਨਾਲ ਜੁੜੀਆਂ ਵਿਦਿਆਰਥਣਾਂ ਨਵਨੀਤ ਕੌਰ, ਅਵਲੀਨ, ਸੁਖਪ੍ਰੀਤ ਕੌਰ, ਹਾਲਾ ਫ਼ਾਰੂਕ ਅਤੇ ਮੀਰਾ ਥਾਪਾ ਨੇ ਵਿਗਿਆਨ ਦੀ ਜੀਵਨ ਵਿੱਚ ਮਹੱਤਤਾ ਅਤੇ ਇਸ ਰਾਹੀਂ ਵੱਖ-ਵੱਖ ਖੇਤਰਾਂ ਵਿੱਚ ਹੋ ਰਹੀ ਤਰੱਕੀ ਬਾਰੇ ਆਪਣੇ ਵਿਚਾਰ ਪ੍ਰਗਟ ਕੀਤੇ। ਗਣਿਤ ਵਿਭਾਗ ਦੇ ਪ੍ਰੋ. ਰਾਕੇਸ਼ ਕੁਮਾਰ ਵੱਲੋਂ ਵੀ ਵਿਗਿਆਨ ਦੇ ਖੇਤਰ ਨਾਲ ਜੁੜੀ ਰੁਚਿਕਰ ਜਾਣਕਾਰੀ ਸਾਂਝੀ ਕੀਤੀ ਗਈ। ਸਮਾਗਮ ਦੇ ਅੰਤ ਵਿੱਚ ਪ੍ਰਿੰਸੀਪਲ ਡਾ. ਹਰਪ੍ਰੀਤ ਸਿੰਘ ਹੁੰਦਲ ਨੇ ਸਾਇੰਸ ਸੁਸਾਇਟੀ ਵੱਲੋਂ ਕੀਤੇ ਗਏ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੇ ਦਿਹਾੜੇ ਮਨਾਉਣ ਨਾਲ ਵਿਦਿਆਰਥੀਆਂ ਦੇ ਗਿਆਨ ਵਿੱਚ ਵਾਧਾ ਹੁੰਦਾ ਹੈ ਅਤੇ ਵਿਗਿਆਨ ਨਾਲ ਜੁੜੀਆਂ ਨਵੀਆਂ ਖੋਜਾਂ ਬਾਰੇ ਜਾਣਕਾਰੀ ਪ੍ਰਾਪਤ ਹੁੰਦੀ ਹੈ। ਉਨ੍ਹਾਂ ਸਮੂਹ ਵਿਦਿਆਰਥੀਆਂ ਨੂੰ ਉਨ੍ਹਾਂ ਦੀ ਵਧੀਆ ਪੇਸ਼ਕਾਰੀ ਲਈ ਮੁਬਾਰਕਬਾਦ ਵੀ ਦਿੱਤੀ। ਮੰਚ ਵੱਲੋਂ ਅੰਤ ਵਿੱਚ ਸਾਰਿਆਂ ਦਾ ਧੰਨਵਾਦ ਕੀਤਾ ਗਿਆ। ਇਸ ਸਮਾਗਮ ਵਿੱਚ ਪ੍ਰੋ. ਰਾਕੇਸ਼ ਕੁਮਾਰ, ਪ੍ਰੋ. ਮਿਤਾਲੀ, ਪ੍ਰੋ. ਮਨਜੋਤ ਕੌਰ ਤੋਂ ਇਲਾਵਾ ਪ੍ਰੋ. ਮਨਪ੍ਰੀਤ ਕੌਰ, ਪ੍ਰੋ. ਕੁਲਵਿੰਦਰ ਸਿੰਘ, ਡਾ. ਸਤਿੰਦਰ ਕੌਰ, ਪ੍ਰੋ. ਲਵਪ੍ਰੀਤ ਕੌਰ, ਪ੍ਰੋ. ਰਾਜਬੀਰ ਕੌਰ, ਪ੍ਰੋ. ਅਮਨਦੀਪ ਕੌਰ, ਪ੍ਰੋ. ਕੁਲਦੀਪ ਕੌਰ, ਪ੍ਰੋ. ਬਲਬੀਰ ਕੌਰ, ਪ੍ਰੋ. ਜਸਕਿਰਨ ਕੌਰ ਅਤੇ ਪ੍ਰੋ. ਅਮਤੁਲ ਬਾਕੀ ਸਮੇਤ ਕਾਲਜ ਦੇ ਵਿਦਿਆਰਥੀ ਵੱਡੀ ਗਿਣਤੀ ਵਿੱਚ ਹਾਜ਼ਰ ਸਨ।