ਬਕਾਇਆ ਬਿਜਲੀ ਬਿੱਲ ਜਲਦੀ ਜਮ੍ਹਾਂ ਕਰਵਾਏ ਜਾਣ- ਐਸ.ਡੀ.ਓ. ਅੰਮ੍ਰਿਤਪਾਲ ਸਿੰਘ

ਜਾਣਕਾਰੀ ਸਾਂਝੀ ਕਰਦੇ ਹੋਏ ਐਸ.ਡੀ.ਓ. ਕਾਦੀਆਂ ਅੰਮ੍ਰਿਤਪਾਲ ਸਿੰਘ। (ਜ਼ੀਸ਼ਾਨ)

ਕਾਦੀਆਂ, 14 ਮਾਰਚ (ਜ਼ੀਸ਼ਾਨ) – ਬਿਜਲੀ ਵਿਭਾਗ ਕਾਦੀਆਂ ਦੇ ਐਸ.ਡੀ.ਓ. ਅੰਮ੍ਰਿਤਪਾਲ ਸਿੰਘ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਜਿਨ੍ਹਾਂ ਉਪਭੋਗਤਾਵਾਂ ਦੇ ਬਿਜਲੀ ਬਿੱਲ ਬਕਾਇਆ ਹਨ, ਉਹ ਜਲਦੀ ਤੋਂ ਜਲਦੀ ਸਥਾਨਕ ਬਿਜਲੀ ਦਫ਼ਤਰ ਕਾਦੀਆਂ ਵਿਖੇ ਜਮ੍ਹਾਂ ਕਰਵਾਉਣ। ਉਨ੍ਹਾਂ ਚੇਤਾਵਨੀ ਦਿੱਤੀ ਕਿ ਬਕਾਇਆ ਬਿੱਲ ਜਮ੍ਹਾਂ ਨਾ ਕਰਵਾਉਣ ਦੀ ਸੂਰਤ ਵਿੱਚ ਬਿਜਲੀ ਕਨੈਕਸ਼ਨ ਕੱਟੇ ਜਾ ਰਹੇ ਹਨ।
ਉਨ੍ਹਾਂ ਦੱਸਿਆ ਕਿ ਪਿੰਡਾਂ ਅਤੇ ਸ਼ਹਿਰਾਂ ਵਿੱਚ ਬਕਾਇਆ ਬਿੱਲ ਵਾਲੇ ਘਰਾਂ ਅਤੇ ਦੁਕਾਨਾਂ ਦੀ ਜਾਂਚ ਕਰਕੇ ਵਿਭਾਗ ਵੱਲੋਂ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਬਕਾਇਆਦਾਰਾਂ ਦੇ ਮੀਟਰ ਕਨੈਕਸ਼ਨ ਕੱਟੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸ਼ਨੀਵਾਰ ਅਤੇ ਐਤਵਾਰ ਨੂੰ ਵੀ ਵਿਭਾਗ ਦੀਆਂ ਟੀਮਾਂ ਵੱਲੋਂ ਮੁਹਿੰਮ ਚਲਾਈ ਜਾ ਰਹੀ ਹੈ।
ਐਸ.ਡੀ.ਓ. ਅੰਮ੍ਰਿਤਪਾਲ ਸਿੰਘ ਨੇ ਸਪਸ਼ਟ ਕੀਤਾ ਕਿ ਜੇਕਰ ਕਿਸੇ ਨੇ ਵੀ ਆਪਣਾ ਬਕਾਇਆ ਬਿਜਲੀ ਬਿੱਲ ਜਮ੍ਹਾਂ ਨਾ ਕਰਵਾਇਆ ਤਾਂ ਬਿਨਾਂ ਕਿਸੇ ਸਿਫ਼ਾਰਸ਼ ਦੇ ਉਸ ਦਾ ਕਨੈਕਸ਼ਨ ਕੱਟ ਦਿੱਤਾ ਜਾਵੇਗਾ।

Post a Comment

© Qadian Times. All rights reserved. Distributed by ASThemesWorld