ਕਾਦੀਆਂ ਚ ਮਹਿੰਗਾਈ ਭੱਤਾ ਨਾ ਮਿਲਣ ਕਾਰਨ ਮੁਲਾਜ਼ਮਾਂ ਤੇ ਪੈਨਸ਼ਨਰਾਂ ਵਿੱਚ ਰੋਸ ਪ੍ਰਦਰਸ਼ਨ

ਕਾਦੀਆਂ ਚ ਰੋਸ ਪ੍ਰਗਟਾਉਂਦਿਆਂ ਮੁਲਾਜ਼ਮ ਤੇ ਪੈਨਸ਼ਨਰ ਆਗੂ। (ਜ਼ੀਸ਼ਾਨ)

ਕਾਦੀਆਂ, 10 ਮਾਰਚ (ਜ਼ੀਸ਼ਾਨ) – ਪਾਵਰ ਐਂਡ ਟਰਾਂਸਕੋ ਪੈਨਸ਼ਨਰ ਯੂਨੀਅਨ ਪੰਜਾਬ (ਏਟਕ) ਦੀ ਮੀਟਿੰਗ ਮੰਡਲ ਕਾਦੀਆਂ ਵਿਖੇ ਪ੍ਰਧਾਨ ਬਾਵਾ ਸਿੰਘ ਦੀ ਅਗਵਾਈ ਹੇਠ ਹੋਈ, ਜਿਸ ਵਿੱਚ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੇ ਸਰਕਾਰ ਦੀਆਂ ਨੀਤੀਆਂ ਖ਼ਿਲਾਫ਼ ਰੋਸ ਜਤਾਇਆ।
ਮੀਟਿੰਗ ਦੌਰਾਨ ਸਕੱਤਰ ਪਰਮਜੀਤ ਸਿੰਘ ਅਤੇ ਹੋਰ ਬੁਲਾਰਿਆਂ ਨੇ ਕਿਹਾ ਕਿ ਸਰਕਾਰ ਵੱਲੋਂ ਮਹਿੰਗਾਈ ਦੇ ਆਧਾਰ 'ਤੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ 16 ਫ਼ੀਸਦੀ ਮਹਿੰਗਾਈ ਭੱਤਾ ਨਹੀਂ ਦਿੱਤਾ ਜਾ ਰਿਹਾ ਅਤੇ 200 ਰੁਪਏ ਦੀ ਜ਼ਬਰਦਸਤੀ ਕਟੌਤੀ ਕੀਤੀ ਜਾ ਰਹੀ ਹੈ। ਉਨ੍ਹਾਂ ਦੋਸ਼ ਲਾਇਆ ਕਿ ਬਿਜਲੀ ਸੋਧ ਬਿੱਲ ਅਤੇ ਲੇਬਰ ਕੋਡ ਵਰਗੀਆਂ ਨੀਤੀਆਂ ਕਾਰਨ ਕਰਮਚਾਰੀਆਂ ਦੇ ਹਿੱਤ ਪ੍ਰਭਾਵਿਤ ਹੋ ਰਹੇ ਹਨ।
ਆਗੂਆਂ ਨੇ ਕਿਹਾ ਕਿ ਸਰਕਾਰ ਦੀਆਂ ਨੀਤੀਆਂ ਕਾਰਨ ਮੁਲਾਜ਼ਮ ਵਰਗ ਵਿੱਚ ਭਾਰੀ ਨਾਰਾਜ਼ਗੀ ਹੈ ਅਤੇ ਜੇਕਰ ਜਲਦੀ ਮੰਗਾਂ ਪੂਰੀਆਂ ਨਾ ਹੋਈਆਂ ਤਾਂ ਆਉਣ ਵਾਲੇ ਸਮੇਂ ਵਿੱਚ ਸਰਕਾਰ ਖ਼ਿਲਾਫ਼ ਤਿੱਖਾ ਸੰਘਰਸ਼ ਸ਼ੁਰੂ ਕੀਤਾ ਜਾਵੇਗਾ।
ਇਸ ਮੌਕੇ ਸੋਹਣ ਲਾਲ, ਸੁਰਜੀਤ ਸਿੰਘ ਬਾਬਾ, ਸਤਨਾਮ ਸਿੰਘ ਖਾਰਾ, ਰਵੇਲ ਸਿੰਘ ਅਤੇ ਦਵਿੰਦਰ ਸਿੰਘ (ਸੂਬਾ ਸਕੱਤਰ) ਸਮੇਤ ਹੋਰ ਆਗੂ ਵੀ ਮੌਜੂਦ ਸਨ।

Post a Comment

© Qadian Times. All rights reserved. Distributed by ASThemesWorld