| ਜਾਣਕਾਰੀ ਦਿੰਦਿਆਂ ਐਸ.ਡੀ.ਓ. ਅੰਮ੍ਰਿਤਪਾਲ ਸਿੰਘ। (ਜ਼ੀਸ਼ਾਨ) |
ਕਾਦੀਆਂ, 22 ਮਾਰਚ (ਜ਼ੀਸ਼ਾਨ) – ਅੱਜ ਸੋਮਵਾਰ ਨੂੰ 66 ਕੇਵੀ ਕਾਦੀਆਂ ਸਬ ਸਟੇਸ਼ਨ ਤੋਂ ਚਲਦੀ ਸਾਰੀ ਬਿਜਲੀ ਸਪਲਾਈ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਬੰਦ ਰਹੇਗੀ। ਇਹ ਜਾਣਕਾਰੀ ਦਿੰਦਿਆਂ ਐਸ.ਡੀ.ਓ. ਅੰਮ੍ਰਿਤਪਾਲ ਸਿੰਘ ਨੇ ਦੱਸਿਆ ਕਿ 66 ਕੇ.ਵੀ ਸਬ ਸਟੇਸ਼ਨ ਕਾਦੀਆਂ ਅਧੀਨ ਪੈਂਦੇ ਪਾਵਰ ਟਰਾਂਸਫਾਰਮਰ ਨੰਬਰ 1 ਅਤੇ ਪਾਵਰ ਟਰਾਂਸਫਾਰਮਰ ਨੰਬਰ 2 ਦੀ ਜ਼ਰੂਰੀ ਮੁਰੰਮਤ ਅਤੇ ਮੇਨਟੇਨੈਂਸ ਕਾਰਨ ਕਾਦੀਆਂ ਸਬ ਸਟੇਸ਼ਨ ਤੋਂ ਚਲਦੇ ਸਾਰੇ ਫੀਡਰਾਂ ਦੀ ਬਿਜਲੀ ਸਪਲਾਈ ਬੰਦ ਰਹੇਗੀ। ਉਨ੍ਹਾਂ ਕਿਹਾ ਕਿ ਜੇਕਰ ਮੌਸਮ ਖਰਾਬ ਹੋ ਜਾਂਦਾ ਹੈ ਤਾਂ ਇਹ ਸ਼ਟਡਾਊਨ ਰੱਦ ਵੀ ਕੀਤਾ ਜਾ ਸਕਦਾ ਹੈ।