| ਕਾਦੀਆਂ ਦੇ ਐਸ.ਐਚ.ਓ. ਗੁਰਮਿੰਦਰ ਸਿੰਘ ਦਾ ਸਨਮਾਨ ਕਰਦੇ ਹੋਏ ਕੈਪਟਨ ਨਰਿੰਦਰ ਸਿੰਘ ਅਤੇ ਸ਼ਮਸ਼ੇਰ ਸਿੰਘ ਰਾਮਪੁਰ। (ਜ਼ੀਸ਼ਾਨ) |
ਕਾਦੀਆਂ, 15 ਮਾਰਚ (ਜ਼ੀਸ਼ਾਨ) – ਪੁਲਿਸ ਥਾਣਾ ਕਾਦੀਆਂ ਦੇ ਐਸ.ਐਚ.ਓ. ਗੁਰਮਿੰਦਰ ਸਿੰਘ ਦਾ ਪਿੰਡ ਰਾਮਪੁਰ ਦੇ ਸਰਪੰਚ ਕੈਪਟਨ ਨਰਿੰਦਰ ਸਿੰਘ ਅਤੇ ਸੋਸ਼ਲ ਮੀਡੀਆ ਇੰਚਾਰਜ ਸ਼ਮਸ਼ੇਰ ਸਿੰਘ ਵੱਲੋਂ ਸਨਮਾਨ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨੇ ਐਸ.ਐਚ.ਓ. ਨਾਲ ਵਿਸ਼ੇਸ਼ ਮੁਲਾਕਾਤ ਵੀ ਕੀਤੀ।
ਕੈਪਟਨ ਨਰਿੰਦਰ ਸਿੰਘ ਅਤੇ ਸ਼ਮਸ਼ੇਰ ਸਿੰਘ ਨੇ ਕਿਹਾ ਕਿ ਐਸ.ਐਚ.ਓ. ਗੁਰਮਿੰਦਰ ਸਿੰਘ ਇਮਾਨਦਾਰ ਅਤੇ ਇਨਸਾਫਪਸੰਦ ਅਧਿਕਾਰੀ ਹਨ। ਉਨ੍ਹਾਂ ਭਰੋਸਾ ਦਿਵਾਇਆ ਕਿ ਇਲਾਕੇ ਵਿੱਚ ਕਾਨੂੰਨ-ਵਿਵਸਥਾ ਬਣਾਈ ਰੱਖਣ ਅਤੇ ਨਸ਼ਿਆਂ ਵਿਰੁੱਧ ਮੁਹਿੰਮ ਵਿੱਚ ਪੁਲਿਸ ਨੂੰ ਪੂਰਾ ਸਹਿਯੋਗ ਦਿੱਤਾ ਜਾਵੇਗਾ।
ਇਸ ਮੌਕੇ ਐਸ.ਐਚ.ਓ. ਗੁਰਮਿੰਦਰ ਸਿੰਘ ਨੇ ਵੀ ਭਰੋਸਾ ਦਿਵਾਇਆ ਕਿ ਇਲਾਕੇ ਵਿੱਚ ਅਪਰਾਧ 'ਤੇ ਕਾਬੂ ਪਾਉਣ ਲਈ ਪੂਰੀ ਕੋਸ਼ਿਸ਼ ਕੀਤੀ ਜਾਵੇਗੀ ਅਤੇ ਥਾਣੇ ਵਿੱਚ ਆਉਣ ਵਾਲੇ ਹਰ ਵਿਅਕਤੀ ਨੂੰ ਇਨਸਾਫ ਦਿੱਤਾ ਜਾਵੇਗਾ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਕਿਸੇ ਵੀ ਸ਼ੱਕੀ ਵਿਅਕਤੀ ਜਾਂ ਨਸ਼ਾ ਵੇਚਣ ਵਾਲਿਆਂ ਬਾਰੇ ਤੁਰੰਤ ਪੁਲਿਸ ਨੂੰ ਜਾਣਕਾਰੀ ਦੇਣ।