| ਕਾਦੀਆਂ ਨਗਰ ਕੌਂਸਲ ਦੇ ਸਫਾਈ ਕਰਮਚਾਰੀ ਭਗਵੰਤ ਸਿੰਘ ਮਾਨ ਦਾ ਪੁਤਲਾ ਫੂਕ ਕੇ ਰੋਸ ਪ੍ਰਦਰਸ਼ਨ ਕਰਦਿਆਂ। (ਜ਼ੀਸ਼ਾਨ) |
ਕਾਦੀਆਂ, 12 ਮਾਰਚ (ਜ਼ੀਸ਼ਾਨ) – ਨਗਰ ਕੌਂਸਲ ਕਾਦੀਆਂ ਦੇ ਸਫਾਈ ਕਰਮਚਾਰੀਆਂ ਨੇ ਆਪਣੀਆਂ ਲੰਬਿਤ ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ। ਇਸ ਦੌਰਾਨ ਕਰਮਚਾਰੀਆਂ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਪੁਤਲਾ ਫੂਕ ਕੇ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ।
ਪ੍ਰਦਰਸ਼ਨ ਕਰ ਰਹੇ ਕਰਮਚਾਰੀਆਂ ਨੇ ਕਿਹਾ ਕਿ ਉਹ ਕਾਫੀ ਸਮੇਂ ਤੋਂ ਆਪਣੀਆਂ ਮੰਗਾਂ ਸਰਕਾਰ ਅੱਗੇ ਰੱਖ ਰਹੇ ਹਨ ਪਰ ਅਜੇ ਤੱਕ ਕੋਈ ਹੱਲ ਨਹੀਂ ਕੀਤਾ ਗਿਆ। ਉਨ੍ਹਾਂ ਦੋਸ਼ ਲਾਇਆ ਕਿ ਸਰਕਾਰ ਵੱਲੋਂ ਸਫਾਈ ਕਰਮਚਾਰੀਆਂ ਦੀਆਂ ਸਮੱਸਿਆਵਾਂ ਨੂੰ ਨਜ਼ਰਅੰਦਾਜ਼ ਕੀਤਾ ਜਾ ਰਿਹਾ ਹੈ, ਜਿਸ ਕਾਰਨ ਉਨ੍ਹਾਂ ਨੂੰ ਮਜਬੂਰਨ ਰੋਸ ਪ੍ਰਦਰਸ਼ਨ ਕਰਨਾ ਪਿਆ।
ਕਰਮਚਾਰੀਆਂ ਨੇ ਮੰਗ ਕੀਤੀ ਕਿ ਕੱਚੇ ਕਰਮਚਾਰੀਆਂ ਨੂੰ ਪੱਕਾ ਕੀਤਾ ਜਾਵੇ, ਤਨਖਾਹਾਂ ਵਿੱਚ ਵਾਧਾ ਕੀਤਾ ਜਾਵੇ ਅਤੇ ਹੋਰ ਭੱਤਿਆਂ ਦੀ ਸਹੂਲਤ ਦਿੱਤੀ ਜਾਵੇ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਜਲਦੀ ਹੀ ਮੰਗਾਂ ਪੂਰੀਆਂ ਨਾ ਹੋਈਆਂ ਤਾਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ। ਇਸ ਮੌਕੇ ਵੱਡੀ ਗਿਣਤੀ ਵਿੱਚ ਸਫਾਈ ਕਰਮਚਾਰੀ ਮੌਜੂਦ ਸਨ।