ਸਿੱਖ ਨੈਸ਼ਨਲ ਕਾਲਜ ਕਾਦੀਆਂ ਦੇ ਕੰਪਿਊਟਰ ਵਿਭਾਗ ਵੱਲੋਂ ‘ਦਿਮਾਗ਼ ਦੀ ਜੰਗ-2026’ ਤਹਿਤ ਅੰਤਰ-ਵਿਭਾਗੀ ਮੁਕਾਬਲੇ ਕਰਵਾਏ

 

ਸਿੱਖ ਨੈਸ਼ਨਲ ਕਾਲਜ ਕਾਦੀਆਂ ਦੇ ਕੰਪਿਊਟਰ ਵਿਭਾਗ ਵੱਲੋਂ ‘ਦਿਮਾਗ਼ ਦੀ ਜੰਗ’ ਸਮਾਗਮ ਦੌਰਾਨ ਵੱਖ-ਵੱਖ ਮੁਕਾਬਲਿਆਂ ਵਿੱਚ ਜੇਤੂ ਵਿਦਿਆਰਥੀਆਂ ਨੂੰ ਸਨਮਾਨਿਤ ਕਰਦੇ ਹੋਏ ਪ੍ਰਿੰਸੀਪਲ ਡਾ. ਹਰਪ੍ਰੀਤ ਸਿੰਘ ਹੁੰਦਲ ਅਤੇ ਅਧਿਆਪਕ (ਜ਼ੀਸ਼ਾਨ)

ਕਾਦੀਆਂ, 25 ਮਾਰਚ (ਜ਼ੀਸ਼ਾਨ) – ਸਿੱਖ ਨੈਸ਼ਨਲ ਕਾਲਜ ਕਾਦੀਆਂ ਦੇ ਕੰਪਿਊਟਰ ਵਿਭਾਗ ਵੱਲੋਂ ‘ਦਿਮਾਗ਼ ਦੀ ਜੰਗ-2026’ ਸਿਰਲੇਖ ਹੇਠ ਅੰਤਰ-ਵਿਭਾਗੀ ਵੱਖ-ਵੱਖ ਕਿਸਮ ਦੇ ਮੁਕਾਬਲੇ ਕਾਲਜ ਆਡੀਟੋਰੀਅਮ ਵਿੱਚ ਆਯੋਜਿਤ ਕੀਤੇ ਗਏ। ਇਹ ਮੁਕਾਬਲੇ ਕਾਲਜ ਪ੍ਰਿੰਸੀਪਲ ਡਾ. ਹਰਪ੍ਰੀਤ ਸਿੰਘ ਹੁੰਦਲ ਦੀ ਅਗਵਾਈ ਹੇਠ ਅਤੇ ਕੰਪਿਊਟਰ ਵਿਭਾਗ ਦੇ ਪ੍ਰੋ. ਸਤਵਿੰਦਰ ਸਿੰਘ ਅਤੇ ਪ੍ਰੋ. ਕੌਸ਼ਲ ਕੁਮਾਰ ਦੀ ਨਿਗਰਾਨੀ ਵਿੱਚ ਕਰਵਾਏ ਗਏ। ਇਨ੍ਹਾਂ ਮੁਕਾਬਲਿਆਂ ਵਿੱਚ ਕਾਲਜ ਦੇ ਕੰਪਿਊਟਰ, ਸਾਇੰਸ, ਕਾਮਰਸ ਅਤੇ ਆਰਟਸ ਵਿਭਾਗਾਂ ਨੇ ਹਿੱਸਾ ਲਿਆ। ਵੱਖ-ਵੱਖ ਵਿਭਾਗਾਂ ਵਿੱਚ ਭਾਸ਼ਣ, ਓਪਨ ਮਾਈਕ, ਆਰਟ ਗੈਲਰੀ, ਪੀਪੀਟੀ ਅਤੇ ਪ੍ਰਸ਼ਨੋਤਰੀ ਮੁਕਾਬਲੇ ਕਰਵਾਏ ਗਏ। ਪੀਪੀਟੀ ਮੁਕਾਬਲੇ ਵਿੱਚ ਪਹਿਲਾ ਸਥਾਨ ਕੰਪਿਊਟਰ ਵਿਭਾਗ ਦੇ ਵਿਦਿਆਰਥੀ ਕਰਨਦੀਪ ਸਿੰਘ ਨੇ ਪ੍ਰਾਪਤ ਕੀਤਾ, ਜਦਕਿ ਦੂਸਰਾ ਸਥਾਨ ਸਾਇੰਸ ਵਿਭਾਗ ਦੀ ਵਿਦਿਆਰਥਣ ਨਵਨੀਤ ਕੌਰ ਨੇ ਹਾਸਲ ਕੀਤਾ। ਭਾਸ਼ਣ ਮੁਕਾਬਲੇ ਵਿੱਚ ਪਹਿਲਾ ਸਥਾਨ ਸਾਇੰਸ ਵਿਭਾਗ ਦੀ ਹਾਲਾ ਫ਼ਾਰੂਕ ਨੇ ਪ੍ਰਾਪਤ ਕੀਤਾ, ਜਦਕਿ ਦੂਸਰਾ ਸਥਾਨ ਕੰਪਿਊਟਰ ਵਿਭਾਗ ਦੀ ਪ੍ਰਭਲੀਨ ਕੌਰ ਅਤੇ ਤੀਸਰਾ ਸਥਾਨ ਕਾਮਰਸ ਵਿਭਾਗ ਦੀ ਅੰਜਲੀ ਨੇ ਪ੍ਰਾਪਤ ਕੀਤਾ। ਓਪਨ ਮਾਈਕ ਵਿੱਚ ਪਹਿਲਾ ਸਥਾਨ ਆਰਟਸ ਵਿਭਾਗ ਦੇ ਅਰਸ਼ਪ੍ਰੀਤ ਸਿੰਘ ਨੇ ਪ੍ਰਾਪਤ ਕੀਤਾ, ਦੂਸਰਾ ਸਥਾਨ ਕਾਮਰਸ ਵਿਭਾਗ ਦੀ ਸਹਿਜਪ੍ਰੀਤ ਕੌਰ ਨੇ ਪ੍ਰਾਪਤ ਕੀਤਾ, ਜਦਕਿ ਤੀਸਰਾ ਸਥਾਨ ਕੰਪਿਊਟਰ ਵਿਭਾਗ ਦੀ ਮਹਿਕਦੀਪ ਕੌਰ ਅਤੇ ਕਾਮਰਸ ਵਿਭਾਗ ਦੀ ਤਰਨਪ੍ਰੀਤ ਕੌਰ ਨੇ ਸਾਂਝੇ ਤੌਰ ‘ਤੇ ਪ੍ਰਾਪਤ ਕੀਤਾ। ਆਰਟ ਗੈਲਰੀ ਵਿੱਚ ਪਹਿਲਾ ਸਥਾਨ ਕੰਪਿਊਟਰ ਵਿਭਾਗ ਦੀ ਜਾਹਨਾਂ ਨੇ ਪ੍ਰਾਪਤ ਕੀਤਾ, ਜਦਕਿ ਦੂਸਰਾ ਸਥਾਨ ਆਰਟਸ ਵਿਭਾਗ ਦੀ ਤਨਜ਼ੀਲਾ ਅਤੇ ਤੀਸਰਾ ਸਥਾਨ ਕੰਪਿਊਟਰ ਵਿਭਾਗ ਦੀ ਤਰਨਪ੍ਰੀਤ ਕੌਰ ਨੇ ਪ੍ਰਾਪਤ ਕੀਤਾ। ਪ੍ਰਸ਼ਨੋਤਰੀ ਮੁਕਾਬਲੇ ਵਿੱਚ ਪਹਿਲਾ ਸਥਾਨ ਕੰਪਿਊਟਰ ਵਿਭਾਗ ਦੀ ਟੀਮ (ਕਰਨਦੀਪ ਸਿੰਘ, ਮਨਜੋਤ ਕੌਰ ਅਤੇ ਜਸਪ੍ਰੀਤ ਕੌਰ) ਨੇ ਪ੍ਰਾਪਤ ਕੀਤਾ। ਦੂਸਰਾ ਸਥਾਨ ਕਾਮਰਸ ਵਿਭਾਗ ਦੀ ਟੀਮ (ਮੁਸਕਾਨ, ਵਾਂਸ਼ੀਕਾ ਅਤੇ ਰੀਆ) ਨੇ ਪ੍ਰਾਪਤ ਕੀਤਾ, ਜਦਕਿ ਤੀਸਰਾ ਸਥਾਨ ਆਰਟਸ ਵਿਭਾਗ ਦੀ ਟੀਮ (ਅਰਸ਼ਪ੍ਰੀਤ ਸਿੰਘ, ਹਰਜਿੰਦਰ ਸਿੰਘ ਅਤੇ ਗੁਰਸ਼ਰਨ ਕੌਰ) ਨੇ ਹਾਸਲ ਕੀਤਾ। ਇਸ ਮੌਕੇ ਪ੍ਰਿੰਸੀਪਲ ਡਾ. ਹਰਪ੍ਰੀਤ ਸਿੰਘ ਹੁੰਦਲ ਨੇ ਕਿਹਾ ਕਿ ਅਜਿਹੇ ਮੁਕਾਬਲਿਆਂ ਨਾਲ ਵਿਦਿਆਰਥੀਆਂ ਵਿੱਚ ਮੁਕਾਬਲੇ ਦੀ ਭਾਵਨਾ ਵਧਦੀ ਹੈ ਅਤੇ ਉਹਨਾਂ ਦੀ ਸ਼ਖ਼ਸੀਅਤ ਵਿੱਚ ਨਿਖਾਰ ਆਉਂਦਾ ਹੈ। ਆਮ ਗਿਆਨ ਵਿੱਚ ਵੀ ਵਾਧਾ ਹੁੰਦਾ ਹੈ। ਉਨ੍ਹਾਂ ਕੰਪਿਊਟਰ ਵਿਭਾਗ ਦੇ ਉਪਰਾਲੇ ਦੀ ਭਰਪੂਰ ਸ਼ਲਾਘਾ ਕੀਤੀ ਅਤੇ ਜੇਤੂ ਟੀਮਾਂ ਅਤੇ ਵਿਦਿਆਰਥੀਆਂ ਨੂੰ ਮੁਬਾਰਕਬਾਦ ਦਿੱਤੀ।

ਸਾਰੇ ਮੁਕਾਬਲਿਆਂ ਦੌਰਾਨ ਸਟੇਜ ਸਕੱਤਰ ਦੀ ਭੂਮਿਕਾ ਕੋਮਲਪ੍ਰੀਤ ਕੌਰ ਅਤੇ ਰੁਪਿੰਦਰ ਕੌਰ ਨੇ ਬਾਖੂਬੀ ਨਿਭਾਈ। ਪ੍ਰਸ਼ਨੋਤਰੀ ਮੁਕਾਬਲੇ ਦਾ ਮੰਚ ਸੰਚਾਲਨ ਮਨਜੀਤ ਸਿੰਘ, ਜਸਮੀਨ ਕੌਰ ਅਤੇ ਅਰਸ਼ਦੀਪ ਸਿੰਘ ਢਿੱਲੋਂ ਨੇ ਕੀਤਾ। ਸਮੁੱਚੇ ਸਮਾਗਮ ਅਤੇ ਮੁਕਾਬਲਿਆਂ ਦੀ ਨਿਗਰਾਨੀ ਐੱਮ.ਐੱਸ.ਸੀ. ਵਿਦਿਆਰਥਣਾਂ ਗੁਰਸ਼ਰਨਬੀਰ ਕੌਰ, ਪ੍ਰਿੰਸਦੀਪ ਕੌਰ ਅਤੇ ਮਹਿਕਪ੍ਰੀਤ ਕੌਰ ਵੱਲੋਂ ਕੀਤੀ ਗਈ। ਵੱਖ-ਵੱਖ ਮੁਕਾਬਲਿਆਂ ਵਿੱਚ ਜੱਜਾਂ ਵਜੋਂ ਪ੍ਰੋ. ਮਨਪ੍ਰੀਤ ਕੌਰ, ਪ੍ਰੋ. ਬਲਬੀਰ ਕੌਰ ਅਤੇ ਪ੍ਰੋ. ਆਰਫ਼ਾ ਕਮਰ ਨੇ ਭੂਮਿਕਾ ਨਿਭਾਈ। ਜੇਤੂ ਟੀਮਾਂ ਅਤੇ ਵਿਦਿਆਰਥੀਆਂ ਨੂੰ ਸਨਮਾਨ ਚਿੰਨ੍ਹ ਅਤੇ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ। ਸਮਾਗਮ ਦੌਰਾਨ ਕੰਪਿਊਟਰ ਵਿਭਾਗ ਦੇ ਪ੍ਰੋ. ਸਤਵਿੰਦਰ ਸਿੰਘ, ਪ੍ਰੋ. ਕੌਸ਼ਲ ਕੁਮਾਰ, ਪ੍ਰੋ. ਰਮਨਦੀਪ ਕੌਰ, ਪ੍ਰੋ. ਪ੍ਰਭਪ੍ਰੀਤ ਕੌਰ, ਪ੍ਰੋ. ਪੂਜਾ ਪੂਰੀ, ਪ੍ਰੋ. ਸੁਖਦੀਪ ਕੌਰ, ਪ੍ਰੋ. ਪ੍ਰਭਜੋਤ ਕੌਰ ਤੋਂ ਇਲਾਵਾ ਹੋਰ ਸਟਾਫ਼ ਮੈਂਬਰਾਂ ਵਿੱਚ ਪ੍ਰੋ. ਰਾਕੇਸ਼ ਕੁਮਾਰ, ਪ੍ਰੋ. ਹਰਜਿੰਦਰ ਸਿੰਘ, ਡਾ. ਸਤਿੰਦਰ ਕੌਰ, ਪ੍ਰੋ. ਮਨਪ੍ਰੀਤ ਕੌਰ, ਪ੍ਰੋ. ਕੁਲਵਿੰਦਰ ਸਿੰਘ ਭਾਟੀਆ, ਪ੍ਰੋ. ਲਵਪ੍ਰੀਤ ਕੌਰ, ਪ੍ਰੋ. ਕੁਲਦੀਪ ਕੌਰ, ਪ੍ਰੋ. ਬਲਬੀਰ ਕੌਰ, ਪ੍ਰੋ. ਅਮਨਦੀਪ ਕੌਰ, ਪ੍ਰੋ. ਮਿਤਾਲੀ, ਪ੍ਰੋ. ਮਨਜੋਤ ਕੌਰ, ਪ੍ਰੋ. ਅਮਤੁਲ ਬਾਕੀ ਅਤੇ ਕੰਪਿਊਟਰ ਲੈਬ ਸਹਾਇਕ ਪਿੰਕੀ ਸਮੇਤ ਕਾਲਜ ਦੇ ਵਿਦਿਆਰਥੀ ਵੱਡੀ ਗਿਣਤੀ ਵਿੱਚ ਹਾਜ਼ਰ ਸਨ।

ਸਮੂਹ ਸਟਾਫ ਵੱਲੋਂ ਵਿਦਿਆਰਥੀਆਂ ਦੀ ਹੌਂਸਲਾ ਅਫ਼ਜ਼ਾਈ ਕੀਤੀ ਗਈ। ਵਿਦਿਆਰਥੀਆਂ ਵੱਲੋਂ ਸੱਭਿਆਚਾਰਕ ਪ੍ਰੋਗਰਾਮਾਂ ਦੇ ਤਹਿਤ ਵੱਖ-ਵੱਖ ਵੰਨਗੀਆਂ ਵੀ ਪੇਸ਼ ਕੀਤੀਆਂ ਗਈਆਂ।



Post a Comment

© Qadian Times. All rights reserved. Distributed by ASThemesWorld