ਸਿੱਖ ਨੈਸ਼ਨਲ ਕਾਲਜ ਕਾਦੀਆਂ ਦੀ ਐਮ.ਏ ਪੰਜਾਬੀ ਸਮੈਸਟਰ ਤੀਜਾ ਦਾ ਨਤੀਜਾ ਰਿਹਾ ਸ਼ਾਨਦਾਰ

ਸਿੱਖ ਨੈਸ਼ਨਲ ਕਾਲਜ ਕਾਦੀਆਂ ਦੇ ਐਮ.ਏ ਪੰਜਾਬੀ ਸਮੈਸਟਰ ਤੀਜਾ ਦੇ ਸ਼ਾਨਦਾਰ ਨਤੀਜੇ ਪ੍ਰਾਪਤ ਕਰਨ ਵਾਲੇ ਵਿਦਿਆਰਥੀ ਪ੍ਰਿੰਸੀਪਲ ਅਤੇ ਪ੍ਰੋਫ਼ੈਸਰਾਂ ਨਾਲ। (ਜ਼ੀਸ਼ਾਨ)

ਕਾਦੀਆਂ, 29 ਮਾਰਚ (ਜ਼ੀਸ਼ਾਨ) – ਸਿੱਖ ਐਜੂਕੇਸ਼ਨਲ ਸੁਸਾਇਟੀ ਚੰਡੀਗੜ੍ਹ ਦੇ ਪ੍ਰਬੰਧ ਹੇਠ ਚੱਲ ਰਹੇ ਸਿੱਖ ਨੈਸ਼ਨਲ ਕਾਲਜ ਕਾਦੀਆਂ ਦੇ ਪੋਸਟ-ਗ੍ਰੈਜੂਏਟ ਪੰਜਾਬੀ ਵਿਭਾਗ ਦੀ ਐਮ.ਏ ਪੰਜਾਬੀ ਸਮੈਸਟਰ ਤੀਜਾ ਦਾ ਨਤੀਜਾ ਇਸ ਵਾਰ ਵੀ ਸ਼ਾਨਦਾਰ ਰਿਹਾ। ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਵੱਲੋਂ ਐਲਾਨੇ ਨਤੀਜਿਆਂ ਅਨੁਸਾਰ ਕਾਲਜ ਦਾ ਨਤੀਜਾ 100 ਪ੍ਰਤੀਸ਼ਤ ਰਿਹਾ।
ਪ੍ਰਿੰਸੀਪਲ ਡਾ. ਹਰਪ੍ਰੀਤ ਸਿੰਘ ਹੁੰਦਲ ਅਤੇ ਵਿਭਾਗ ਦੇ ਪ੍ਰੋ. ਡਾ. ਸਤਿੰਦਰ ਕੌਰ ਅਤੇ ਪ੍ਰੋ. ਕੁਲਵਿੰਦਰ ਸਿੰਘ ਭਾਟੀਆ ਨੇ ਦੱਸਿਆ ਕਿ ਰਮਨਦੀਪ ਕੌਰ ਨੇ 7.83 ਸੀਜੀਪੀਏ ਨਾਲ ਪਹਿਲਾ ਸਥਾਨ ਹਾਸਲ ਕੀਤਾ। ਪਵਨਦੀਪ ਕੌਰ ਅਤੇ ਬਲਜੀਤ ਕੌਰ ਨੇ 7.33 ਸੀਜੀਪੀਏ ਨਾਲ ਦੂਜਾ ਸਥਾਨ ਅਤੇ ਪ੍ਰਭਜੋਤ ਕੌਰ ਨੇ 7.17 ਸੀਜੀਪੀਏ ਨਾਲ ਤੀਜਾ ਸਥਾਨ ਪ੍ਰਾਪਤ ਕੀਤਾ। ਸ਼ਾਨਦਾਰ ਨਤੀਜੇ 'ਤੇ ਸਥਾਨਕ ਸਕੱਤਰ ਸ. ਕਸ਼ਮੀਰ ਸਿੰਘ ਬੋਪਾਰਾਏ ਅਤੇ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਨੇ ਪ੍ਰਿੰਸੀਪਲ, ਅਧਿਆਪਕਾਂ ਅਤੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ।

Post a Comment

© Qadian Times. All rights reserved. Distributed by ASThemesWorld