ਖੇਤੀਬਾੜੀ ਦਫਤਰ ਕਾਦੀਆਂ ਵੱਲੋਂ ਪਿੰਡ ਥਰੀਏਵਾਲ ਵਿੱਚ ਲਗਾਇਆ ਵਿਸ਼ੇਸ਼ ਜਗਰੂਪ ਕੈਂਪ

ਕੈਂਪ ਦੌਰਾਨ ਜਾਣਕਾਰੀ ਦਿੰਦੇ ਹੋਏ ਖੇਤੀਬਾੜੀ ਵਿਭਾਗ ਦੇ ਅਧਿਕਾਰੀ। (ਜ਼ੀਸ਼ਾਨ)

ਕਾਦੀਆਂ, 12 ਮਾਰਚ (ਜ਼ੀਸ਼ਾਨ) – ਮੁੱਖ ਖੇਤੀਬਾੜੀ ਅਫਸਰ ਗੁਰਦਾਸਪੁਰ ਰਣਧੀਰ ਠਾਕੁਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਖੇਤੀਬਾੜੀ ਦਫਤਰ ਕਾਦੀਆਂ ਵੱਲੋਂ ਪਿੰਡ ਥਰੀਏਵਾਲ ਵਿੱਚ ਫਾਰਮਰ ਰਜਿਸਟ੍ਰੇਸ਼ਨ ਸੰਬੰਧੀ ਵਿਸ਼ੇਸ਼ ਕੈਂਪ ਲਗਾਇਆ ਗਿਆ।
ਇਸ ਮੌਕੇ ਖੇਤੀਬਾੜੀ ਵਿਸਥਾਰ ਅਫਸਰ ਹਰਪ੍ਰੀਤ ਸਿੰਘ ਬੋਪਾਰਾਏ ਅਤੇ ਖੇਤੀਬਾੜੀ ਇੰਸਪੈਕਟਰ ਮੈਡਮ ਨਵਜੋਤ ਕੌਰ ਨੇ ਕਿਸਾਨਾਂ ਨੂੰ ਪੀ.ਐਮ. ਕਿਸਾਨ ਯੋਜਨਾ ਲਈ ਰਜਿਸਟ੍ਰੇਸ਼ਨ ਕਰਵਾਉਣ ਦੀ ਅਪੀਲ ਕੀਤੀ ਅਤੇ ਕਣਕ ਤੇ ਸਰੋਂ ਦੀ ਫਸਲ ਸੰਬੰਧੀ ਜਾਣਕਾਰੀ ਦਿੱਤੀ।
ਉਨ੍ਹਾਂ ਕਿਸਾਨਾਂ ਨੂੰ ਨਾੜ ਨੂੰ ਅੱਗ ਨਾ ਲਗਾਉਣ ਲਈ ਵੀ ਪ੍ਰੇਰਿਤ ਕਰਦਿਆਂ ਕਿਹਾ ਕਿ ਅੱਗ ਲਗਾਉਣ ਨਾਲ ਜ਼ਮੀਨ ਦੀ ਉਪਜਾਊ ਸ਼ਕਤੀ ਘਟਦੀ ਹੈ ਅਤੇ ਵਾਤਾਵਰਣ ਨੂੰ ਵੀ ਨੁਕਸਾਨ ਪਹੁੰਚਦਾ ਹੈ। ਇਸ ਲਈ ਕਿਸਾਨ ਖੇਤੀਬਾੜੀ ਵਿਭਾਗ ਦੀਆਂ ਹਦਾਇਤਾਂ ਦੀ ਪਾਲਣਾ ਕਰਨ।
ਇਸ ਮੌਕੇ ਪਿੰਡ ਦੇ ਸਰਪੰਚ ਹਰਪ੍ਰੀਤ ਸਿੰਘ, ਗੁਰਮੀਤ ਸਿੰਘ ਖਹਿਰਾ, ਪੰਚਾਇਤ ਮੈਂਬਰ ਅਤੇ ਵੱਡੀ ਗਿਣਤੀ ਵਿੱਚ ਕਿਸਾਨ ਹਾਜ਼ਰ ਸਨ।

Post a Comment

© Qadian Times. All rights reserved. Distributed by ASThemesWorld