| ਪਿੰਡ ਤਤਲਾ ਨਹਿਰ ਵਿੱਚੋਂ ਬਰਾਮਦ ਹੋਈ ਅਣਪਛਾਤੇ ਵਿਅਕਤੀ ਦੀ ਲਾਸ਼। (ਜ਼ੀਸ਼ਾਨ) |
ਕਾਦੀਆਂ, 31 ਮਾਰਚ (ਜ਼ੀਸ਼ਾਨ) – ਪਿੰਡ ਤਤਲਾ ਨੇੜੇ ਨਹਿਰ ਵਿੱਚੋਂ ਇੱਕ ਅਣਪਛਾਤੇ ਵਿਅਕਤੀ ਦੀ ਲਾਸ਼ ਮਿਲਣ ਦੀ ਖ਼ਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਸਥਾਨਕ ਲੋਕਾਂ ਨੇ ਨਹਿਰ ਵਿੱਚ ਲਾਸ਼ ਤੈਰਦੀ ਦੇਖ ਕੇ ਤੁਰੰਤ ਪੁਲਿਸ ਨੂੰ ਸੂਚਿਤ ਕੀਤਾ।
ਥਾਣਾ ਸੇਖਵਾਂ ਦੇ ਏ.ਐਸ.ਆਈ ਸਵਿੰਦਰ ਸਿੰਘ ਪੁਲਿਸ ਪਾਰਟੀ ਸਮੇਤ ਮੌਕੇ 'ਤੇ ਪਹੁੰਚੇ ਅਤੇ ਲਾਸ਼ ਨੂੰ ਨਹਿਰ ਵਿੱਚੋਂ ਬਾਹਰ ਕੱਢਿਆ ਗਿਆ। ਪੁਲਿਸ ਅਨੁਸਾਰ ਲਾਸ਼ ਬਹੁਤ ਹੀ ਖਰਾਬ ਹਾਲਤ ਵਿੱਚ ਸੀ, ਜਿਸ ਕਾਰਨ ਉਸ ਦੀ ਪਹਿਚਾਣ ਕਰਨਾ ਮੁਸ਼ਕਿਲ ਸੀ।
ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪਹਿਚਾਣ ਲਈ ਸਿਵਲ ਹਸਪਤਾਲ ਬਟਾਲਾ ਦੀ ਮੋਰਚਰੀ ਵਿੱਚ 72 ਘੰਟਿਆਂ ਲਈ ਰਖਵਾ ਦਿੱਤਾ ਹੈ। ਪੁਲਿਸ ਦਾ ਕਹਿਣਾ ਹੈ ਕਿ ਪਹਿਚਾਣ ਹੋਣ ਉਪਰੰਤ ਅਗਲੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।