ਐਮ.ਸੀ ਚੋਣਾਂ ’ਚ ਕਾਦੀਆਂ-ਧਾਰੀਵਾਲ ਚ ਅਕਾਲੀ ਦਲ ਦੀ ਹੋਵੇਗੀ ਸ਼ਾਨਦਾਰ ਜਿੱਤ- ਨੀਟਾ ਮਾਹਲ

Uploaded Image
ਜਾਣਕਾਰੀ ਦਿੰਦਿਆਂ ਯੂਥ ਅਕਾਲੀ ਆਗੂ ਨੀਟਾ ਮਾਹਲ। (ਜ਼ੀਸ਼ਾਨ)

ਕਾਦੀਆਂ, 13 ਅਪ੍ਰੈਲ (ਜ਼ੀਸ਼ਾਨ) –  ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਯੂਥ ਆਗੂ ਗੁਰਦਿਲਬਾਗ ਸਿੰਘ ਨੀਟਾ ਮਾਹਲ ਨੇ ਕਿਹਾ ਹੈ ਕਿ ਹਲਕਾ ਇੰਚਾਰਜ ਗੁਰਇਕਬਾਲ ਸਿੰਘ ਮਾਹਲ ਦੀ ਅਗਵਾਈ ਹੇਠ ਕਾਦੀਆਂ ਅਤੇ ਧਾਰੀਵਾਲ ਦੀਆਂ ਅਗਾਮੀ ਐਮ.ਸੀ ਚੋਣਾਂ ਵਿੱਚ ਅਕਾਲੀ ਦਲ ਇਤਿਹਾਸਿਕ ਜਿੱਤ ਦਰਜ ਕਰੇਗਾ।
ਉਨ੍ਹਾਂ ਦੱਸਿਆ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ, ਬਿਕਰਮ ਸਿੰਘ ਮਜੀਠੀਆ ਅਤੇ ਸਰਬਜੀਤ ਸਿੰਘ ਝਿੰਜਰ ਦੀ ਅਗਵਾਈ ਹੇਠ ਯੂਥ ਅਕਾਲੀ ਦਲ ਦਿਨ-ਰਾਤ ਮਿਹਨਤ ਕਰ ਰਿਹਾ ਹੈ ਅਤੇ ਲੋਕ-ਪੱਖੀ ਨੀਤੀਆਂ ਨੂੰ ਘਰ-ਘਰ ਤੱਕ ਪਹੁੰਚਾ ਰਿਹਾ ਹੈ।
ਨੀਟਾ ਮਾਹਲ ਨੇ ਆਪ ਸਰਕਾਰ ਨੂੰ ਹਰ ਮੋਰਚੇ ’ਤੇ ਅਸਫਲ ਕਰਾਰ ਦਿੰਦਿਆਂ ਕਿਹਾ ਕਿ ਲੋਕ ਦੁਬਾਰਾ ਅਕਾਲੀ ਦਲ ਦੀ ਸਰਕਾਰ ਚਾਹੁੰਦੇ ਹਨ। ਉਨ੍ਹਾਂ ਦਾਅਵਾ ਕੀਤਾ ਕਿ ਕਾਦੀਆਂ ਹਲਕੇ ਵਿੱਚ ਵੱਖ-ਵੱਖ ਪਾਰਟੀਆਂ ਦੇ ਵਰਕਰ ਅਕਾਲੀ ਦਲ ਵਿੱਚ ਸ਼ਾਮਲ ਹੋ ਰਹੇ ਹਨ, ਜਿਸ ਨਾਲ ਪਾਰਟੀ ਦਿਨੋਂ-ਦਿਨ ਮਜ਼ਬੂਤ ਹੋ ਰਹੀ ਹੈ।
ਉਨ੍ਹਾਂ ਕਿਹਾ ਕਿ ਆਉਣ ਵਾਲੀਆਂ ਚੋਣਾਂ ਵਿੱਚ ਯੂਥ ਦਾ ਅਹਿਮ ਯੋਗਦਾਨ ਰਹੇਗਾ ਅਤੇ ਅਕਾਲੀ ਦਲ ਨੂੰ ਜਿਤਾਉਣ ਲਈ ਵਰਕਰ ਪੂਰੀ ਤਰ੍ਹਾਂ ਸਰਗਰਮ ਹਨ।

Post a Comment

© Qadian Times. All rights reserved. Distributed by ASThemesWorld