![]() |
| ਸਿੱਖ ਨੈਸ਼ਨਲ ਕਾਲਜ ਚ ਰਚਨਾਤਮਕ ਮੁਕਾਬਲਿਆਂ ਦੌਰਾਨ ਪੋਸਟਰ ਬਣਾਉਂਦੇ ਵਿਦਿਆਰਥੀ, ਪ੍ਰਿੰਸੀਪਲ ਡਾ. ਹਰਪ੍ਰੀਤ ਸਿੰਘ ਹੁੰਦਲ, ਡਾ. ਸਿਮਰਤਪਾਲ ਸਿੰਘ ਅਤੇ ਪ੍ਰੋ. ਹਰਜਿੰਦਰ ਸਿੰਘ। (ਜ਼ੀਸ਼ਾਨ) |
ਕਾਦੀਆਂ, 15 ਅਪ੍ਰੈਲ (ਜ਼ੀਸ਼ਾਨ) – ਸਿੱਖ ਨੈਸ਼ਨਲ ਕਾਲਜ ਕਾਦੀਆਂ ਦੇ ਲਾਇਬ੍ਰੇਰੀ ਵਿਭਾਗ ਅਤੇ ਰੈੱਡ ਰਿਬਨ ਕਲੱਬ ਵੱਲੋਂ ਪ੍ਰਿੰਸੀਪਲ ਡਾ. ਹਰਪ੍ਰੀਤ ਸਿੰਘ ਹੁੰਦਲ ਦੀ ਅਗਵਾਈ ਹੇਠ ਵਾਤਾਵਰਣ ਸੁਰੱਖਿਆ ਅਤੇ ਸਮਾਜਿਕ ਕੁਰੀਤੀਆਂ ਖ਼ਿਲਾਫ਼ ਜਾਗਰੂਕਤਾ ਲਈ ਵਿਦਿਆਰਥੀਆਂ ਵਿੱਚ ਰਚਨਾਤਮਕ ਮੁਕਾਬਲੇ ਕਰਵਾਏ ਗਏ।
ਇਸ ਦੌਰਾਨ ਪੋਸਟਰ ਬਣਾਉਣ ਅਤੇ ਲੇਖ ਲੇਖਣ ਦੇ ਮੁਕਾਬਲੇ ਕਰਵਾਏ ਗਏ, ਜਿਨ੍ਹਾਂ ਵਿੱਚ ਕਾਮਰਸ ਵਿਭਾਗ ਦੇ ਵਿਦਿਆਰਥੀ ਪੋਸਟਰ ਅਤੇ ਸਲੋਗਨ ਲਿਖਣ ਵਿੱਚ ਜੇਤੂ ਰਹੇ। ਪ੍ਰਿੰਸੀਪਲ ਡਾ. ਹਰਪ੍ਰੀਤ ਸਿੰਘ ਹੁੰਦਲ ਨੇ ਉਪਰਾਲੇ ਦੀ ਸ਼ਲਾਘਾ ਕਰਦੇ ਹੋਏ ਕਿਹਾ ਕਿ ਵਾਤਾਵਰਣ ਦੀ ਰੱਖਿਆ ਲਈ ਜਾਗਰੂਕਤਾ ਬਹੁਤ ਜ਼ਰੂਰੀ ਹੈ ਅਤੇ ਰੁੱਖ ਲਗਾਉਣ ’ਤੇ ਜ਼ੋਰ ਦਿੱਤਾ। ਨਾਲ ਹੀ ਉਨ੍ਹਾਂ ਵਿਦਿਆਰਥੀਆਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਅਤੇ ਸਮਾਜਿਕ ਬੁਰਾਈਆਂ ਖ਼ਿਲਾਫ਼ ਅੱਗੇ ਆਉਣ ਲਈ ਪ੍ਰੇਰਿਤ ਕੀਤਾ।
ਇਸ ਮੌਕੇ ਲਾਇਬ੍ਰੇਰੀ ਵਿਭਾਗ ਦੇ ਮੁਖੀ ਪ੍ਰੋ. ਹਰਜਿੰਦਰ ਸਿੰਘ ਅਤੇ ਰੈੱਡ ਰਿਬਨ ਕਲੱਬ ਦੇ ਨੋਡਲ ਅਫ਼ਸਰ ਡਾ. ਸਿਮਰਤਪਾਲ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਵਿਦਿਆਰਥੀ ਮੌਜੂਦ ਸਨ।
