![]() |
| ਜ਼ਿਲ੍ਹਾ ਗਾਈਡੈਂਸ ਕਾਊਂਸਲਰ ਮੁਕੇਸ਼ ਵਰਮਾ ਵਿਦਿਆਰਥੀਆਂ ਨੂੰ ਕਰੀਅਰ ਮਾਰਗਦਰਸ਼ਨ ਦਿੰਦਿਆਂ। (ਜ਼ੀਸ਼ਾਨ) |
ਕਾਦੀਆਂ, 27 ਅਪ੍ਰੈਲ (ਜ਼ੀਸ਼ਾਨ) – ਜ਼ਿਲ੍ਹਾ ਗਾਈਡੈਂਸ ਕਾਊਂਸਲਰ ਮੁਕੇਸ਼ ਵਰਮਾ ਨੇ ਸਥਾਨਕ ਸਰਕਾਰੀ ਸੀਨੀਅਰ ਸਕੈਂਡਰੀ ਸਕੂਲ ਦਾ ਦੌਰਾ ਕਰਕੇ ਵਿਦਿਆਰਥੀਆਂ ਨੂੰ ਕਰੀਅਰ ਸੰਬੰਧੀ ਮਾਰਗਦਰਸ਼ਨ ਦਿੱਤਾ। ਇਹ ਦੌਰਾ ਐਸ.ਸੀ.ਈ.ਆਰ.ਟੀ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਅਤੇ ਜ਼ਿਲ੍ਹਾ ਸਿੱਖਿਆ ਅਧਿਕਾਰੀ ਪਰਮਜੀਤ ਕੌਰ ਦੇ ਮਾਰਗਦਰਸ਼ਨ ਹੇਠ ਕੀਤਾ ਗਿਆ।
ਇਸ ਦੌਰਾਨ ਮੁਕੇਸ਼ ਵਰਮਾ ਨੇ 12ਵੀਂ ਤੋਂ ਬਾਅਦ ਉਪਲਬਧ ਵੱਖ-ਵੱਖ ਕਰੀਅਰ ਵਿਕਲਪਾਂ, ਮੁਕਾਬਲਾ ਪ੍ਰੀਖਿਆਵਾਂ ਅਤੇ ਵੋਕੇਸ਼ਨਲ ਕੋਰਸਾਂ ਬਾਰੇ ਜਾਣਕਾਰੀ ਦਿੱਤੀ ਅਤੇ ਵਿਦਿਆਰਥੀਆਂ ਨੂੰ ਆਪਣੀ ਰੁਚੀ ਅਨੁਸਾਰ ਸਹੀ ਕਰੀਅਰ ਚੁਣਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਸਕੂਲ ਵਿੱਚ ਬਣੇ “ਗਾਈਡੈਂਸ ਕਾਰਨਰ” ਦਾ ਨਿਰੀਖਣ ਕਰਦੇ ਹੋਏ ਉਸ ਦੀ ਪ੍ਰਸ਼ੰਸਾ ਕੀਤੀ ਅਤੇ ਇਸ ਵਿੱਚ ਹੋਰ ਲਾਭਦਾਇਕ ਸਮੱਗਰੀ ਸ਼ਾਮਲ ਕਰਨ ਦੀ ਸਲਾਹ ਦਿੱਤੀ।
ਇਸ ਮੌਕੇ ਵਿਦਿਆਰਥੀਆਂ ਦੇ ਸਵਾਲਾਂ ਦੇ ਉਨ੍ਹਾਂ ਸੰਤੋਸ਼ਜਨਕ ਜਵਾਬ ਦਿੱਤੇ। ਇਸ ਮੌਕੇ ਸਕੂਲ ਪ੍ਰਬੰਧਨ ਵੱਲੋਂ ਉਨ੍ਹਾਂ ਦਾ ਸਨਮਾਨ ਕੀਤਾ ਗਿਆ ਅਤੇ ਹੋਰ ਸਟਾਫ ਮੈਂਬਰ ਵੀ ਮੌਜੂਦ ਸਨ।
