![]() |
| ਸਿੱਖ ਨੈਸ਼ਨਲ ਕਾਲਜ ਕਾਦੀਆਂ ਵਿੱਖੇ ਵਿਦਾਇਗੀ ਸਮਾਗਮ ਦੌਰਾਨ ਖ਼ਿਤਾਬ ਜੇਤੂ ਵਿਦਿਆਰਥੀ ਅਧਿਆਪਕਾਂ ਨਾਲ। (ਜ਼ੀਸ਼ਾਨ) |
ਕਾਦੀਆਂ, 21 ਅਪ੍ਰੈਲ (ਜ਼ੀਸ਼ਾਨ) – ਸਿੱਖ ਨੈਸ਼ਨਲ ਕਾਲਜ ਕਾਦੀਆਂ ਦੇ ਕੰਪਿਊਟਰ ਵਿਭਾਗ ਵੱਲੋਂ ਪ੍ਰਿੰਸੀਪਲ ਡਾ. ਹਰਪ੍ਰੀਤ ਸਿੰਘ ਹੁੰਦਲ ਦੀ ਅਗਵਾਈ ਹੇਠ ਵਿਦਾਇਗੀ ਸਮਾਗਮ ਕਰਵਾਇਆ ਗਿਆ। ਇਸ ਮੌਕੇ ਐੱਮ.ਐੱਸ.ਸੀ ਆਈ.ਟੀ. ਚੌਥੇ ਸਮੈਸਟਰ ਅਤੇ ਬੀ.ਸੀ.ਏ/ਬੀ.ਐੱਸ.ਸੀ ਆਈ.ਟੀ ਛੇਵੇਂ ਸਮੈਸਟਰ ਦੇ ਵਿਦਿਆਰਥੀਆਂ ਨੂੰ ਜੂਨੀਅਰਾਂ ਵੱਲੋਂ ਵਿਦਾਇਗੀ ਦਿੱਤੀ ਗਈ।
ਸਮਾਗਮ ਦੌਰਾਨ ਜੂਨੀਅਰ ਵਿਦਿਆਰਥੀਆਂ ਨੇ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕਰਕੇ ਸੀਨੀਅਰਾਂ ਦਾ ਸਨਮਾਨ ਕੀਤਾ ਅਤੇ ਤੋਹਫ਼ੇ ਭੇਟ ਕੀਤੇ। ਸੀਨੀਅਰ ਵਿਦਿਆਰਥੀਆਂ ਨੇ ਕਾਲਜ ਦੇ ਯਾਦਗਾਰ ਪਲ ਸਾਂਝੇ ਕਰਦੇ ਹੋਏ ਅਧਿਆਪਕਾਂ ਦਾ ਧੰਨਵਾਦ ਕੀਤਾ। ਇਸ ਮੌਕੇ ਮਨੋਰੰਜਕ ਖੇਡਾਂ ਵੀ ਕਰਵਾਈਆਂ ਗਈਆਂ ਅਤੇ ਜੇਤੂਆਂ ਨੂੰ ਸਨਮਾਨਿਤ ਕੀਤਾ ਗਿਆ।
ਵਿਦਿਆਰਥੀਆਂ ਨੂੰ ਵੱਖ-ਵੱਖ ਖ਼ਿਤਾਬਾਂ ਨਾਲ ਵੀ ਨਿਵਾਜਿਆ ਗਿਆ, ਜਿਸ ਵਿੱਚ ਐੱਮ.ਐੱਸ.ਸੀ ਆਈ.ਟੀ ਦੀ ਗੁਰਸ਼ਰਨਬੀਰ ਕੌਰ ਨੂੰ “ਮਿਸ ਫੇਅਰਵੈਲ”, ਬੀ.ਸੀ.ਏ ਦੀ ਸ਼ੀਤਲ ਨੂੰ “ਮਿਸ ਫੇਅਰਵੈਲ” ਅਤੇ ਦਿਲਪ੍ਰੀਤ ਸਿੰਘ ਨੂੰ “ਮਿਸਟਰ ਫੇਅਰਵੈਲ” ਚੁਣਿਆ ਗਿਆ। ਬੀ.ਐੱਸ.ਸੀ ਆਈ.ਟੀ ਵਿੱਚੋਂ ਕੋਮਲਪ੍ਰੀਤ ਕੌਰ ਨੂੰ “ਮਿਸ ਫੇਅਰਵੈਲ” ਅਤੇ ਗੁਰਕੀਰਤ ਸਿੰਘ ਨੂੰ “ਮਿਸਟਰ ਫੇਅਰਵੈਲ” ਦਾ ਖ਼ਿਤਾਬ ਦਿੱਤਾ ਗਿਆ।
ਇਸ ਮੌਕੇ ਪ੍ਰੋ. ਸਤਵਿੰਦਰ ਸਿੰਘ, ਪ੍ਰੋ. ਕੌਸ਼ਲ ਕੁਮਾਰ, ਪ੍ਰੋ. ਰਾਕੇਸ਼ ਕੁਮਾਰ, ਪ੍ਰੋ. ਕੁਲਵਿੰਦਰ ਸਿੰਘ, ਪ੍ਰੋ. ਹਰਜਿੰਦਰ ਸਿੰਘ, ਪ੍ਰੋ. ਰਮਨਦੀਪ ਕੌਰ, ਪ੍ਰੋ. ਪ੍ਰਭਪ੍ਰੀਤ ਕੌਰ, ਪ੍ਰੋ. ਪੂਜਾ ਪੁਰੀ, ਪ੍ਰੋ. ਸੁਖਦੀਪ ਕੌਰ ਅਤੇ ਸਹਾਇਕ ਕੰਪਿਊਟਰ ਲੈੱਬ ਮਿਸ ਪਿੰਕੀ ਸਮੇਤ ਸਟਾਫ਼ ਅਤੇ ਵਿਦਿਆਰਥੀ ਵੱਡੀ ਗਿਣਤੀ ਵਿੱਚ ਹਾਜ਼ਰ ਸਨ।
