![]() |
| ਸਿੱਖ ਨੈਸ਼ਨਲ ਕਾਲਜ ਕਾਦੀਆਂ ਦੇ ਵਿਦਾਇਗੀ ਸਮਾਗਮ ਦੌਰਾਨ ਵਿਦਿਆਰਥੀ ਪ੍ਰਿੰਸੀਪਲ ਪ੍ਰੋਫੈਸਰਾਂ ਨਾਲ ਅਤੇ ਸਨਮਾਨਿਤ ਵਿਦਿਆਰਥੀ। (ਜ਼ੀਸ਼ਾਨ) |
ਕਾਦੀਆਂ, 26 ਅਪ੍ਰੈਲ (ਜ਼ੀਸ਼ਾਨ) – ਸਿੱਖ ਨੈਸ਼ਨਲ ਕਾਲਜ ਕਾਦੀਆਂ ਦੇ ਪੋਸਟ ਗ੍ਰੈਜੂਏਟ ਪੰਜਾਬੀ ਵਿਭਾਗ ਵੱਲੋਂ ਸੀਨੀਅਰ ਵਿਦਿਆਰਥੀਆਂ ਲਈ ਵਿਦਾਇਗੀ ਸਮਾਗਮ ਸੈਮੀਨਾਰ ਕਰਵਾਇਆ ਗਿਆ। ਐਮ.ਏ ਪੰਜਾਬੀ ਦੂਜੇ ਸਮੈਸਟਰ ਦੇ ਵਿਦਿਆਰਥੀਆਂ ਨੇ ਚੌਥੇ ਸਮੈਸਟਰ ਦੇ ਵਿਦਿਆਰਥੀਆਂ ਨੂੰ ਨਿੱਘੀ ਵਿਦਾਇਗੀ ਦਿੱਤੀ।
ਸਮਾਗਮ ਵਿੱਚ ਪ੍ਰਿੰਸੀਪਲ ਡਾ. ਹਰਪ੍ਰੀਤ ਸਿੰਘ ਹੁੰਦਲ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ। ਜੂਨੀਅਰ ਵਿਦਿਆਰਥੀਆਂ ਵੱਲੋਂ ਰੰਗਾਰੰਗ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਗਿਆ ਅਤੇ ਮਨੋਰੰਜਕ ਖੇਡਾਂ ਵੀ ਕਰਵਾਈਆਂ ਗਈਆਂ। ਸੀਨੀਅਰ ਵਿਦਿਆਰਥੀਆਂ ਨੇ ਆਪਣੀਆਂ ਯਾਦਾਂ ਸਾਂਝੀਆਂ ਕਰਦਿਆਂ ਅਧਿਆਪਕਾਂ ਦਾ ਸਨਮਾਨ ਕੀਤਾ।
ਇਸ ਮੌਕੇ ਵਿਦਿਆਰਥੀਆਂ ਨੂੰ ਵੱਖ-ਵੱਖ ਖ਼ਿਤਾਬਾਂ ਨਾਲ ਨਿਵਾਜਿਆ ਗਿਆ, ਜਿਨ੍ਹਾਂ ਵਿੱਚ ਪ੍ਰਭਜੋਤ ਕੌਰ “ਮਿਸ ਫੇਅਰਵੈਲ”, ਹਰਮਿੰਦਰ ਸਿੰਘ “ਮਿਸਟਰ ਫੇਅਰਵੈਲ”, ਪਵਨਦੀਪ ਕੌਰ “ਮਿਸ ਬਿਊਟੀਫੁੱਲ”, ਅਮਨਦੀਪ ਕੌਰ “ਮਿਸ ਇਨੋਸੈਂਟ” ਅਤੇ ਪਰਮਿੰਦਰ ਸਿੰਘ “ਮਿਸਟਰ ਹੈਂਡਸਮ” ਚੁਣੇ ਗਏ।
ਅਖੀਰ ਵਿੱਚ ਪ੍ਰਿੰਸੀਪਲ ਡਾ. ਹੁੰਦਲ ਅਤੇ ਅਧਿਆਪਕਾਂ ਨੇ ਵਿਦਿਆਰਥੀਆਂ ਨੂੰ ਚੰਗੇ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ।
