![]() |
| ਪਰਮਿੰਦਰ ਸਿੰਘ ਬਸਰਾ ਵੱਲੋਂ ਕੀਰਤਨੀ ਜਥੇ ਦਾ ਸਨਮਾਨ ਕਰਦੇ ਹੋਏ। (ਜ਼ੀਸ਼ਾਨ) |
ਕਾਦੀਆਂ, 15 ਅਪ੍ਰੈਲ (ਜ਼ੀਸ਼ਾਨ) – ਗੁਰਦੁਆਰਾ ਸੂਚੇਆਣਾ ਸਾਹਿਬ ਵਿਖੇ ਉਪ ਚੇਅਰਮੈਨ ਪਰਮਿੰਦਰ ਸਿੰਘ ਬਸਰਾ ਅਤੇ ਉਨ੍ਹਾਂ ਦੇ ਪਰਿਵਾਰ ਵੱਲੋਂ ਖਾਲਸਾ ਸਾਜਨਾ ਦਿਵਸ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਇਸ ਮੌਕੇ ਸ਼੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਅਤੇ ਭਾਈ ਗੁਰਮੁਖ ਸਿੰਘ ਵਡਾਲਾ ਗ੍ਰੰਥੀਆਂ ਵਾਲਿਆਂ ਦੇ ਜਥੇ ਨੇ ਗੁਰਬਾਣੀ ਕੀਰਤਨ ਕਰਕੇ ਸੰਗਤਾਂ ਨੂੰ ਗੁਰੂ ਇਤਿਹਾਸ ਨਾਲ ਜੋੜਿਆ।
ਪਰਮਿੰਦਰ ਸਿੰਘ ਬਸਰਾ ਨੇ ਕੀਰਤਨੀ ਜਥੇ ਦਾ ਸਨਮਾਨ ਕਰਦੇ ਹੋਏ ਸੰਗਤਾਂ ਦਾ ਧੰਨਵਾਦ ਕੀਤਾ ਅਤੇ ਖਾਲਸਾ ਸਾਜਨਾ ਦਿਵਸ ਦੀ ਵਧਾਈ ਦਿੱਤੀ। ਉਨ੍ਹਾਂ ਦੱਸਿਆ ਕਿ ਉਨ੍ਹਾਂ ਦੇ ਪਿਤਾ ਮਰਹੂਮ ਪ੍ਰੋਫੈਸਰ ਦਰਸ਼ਨ ਸਿੰਘ ਬਸਰਾ ਵੱਲੋਂ ਹਰ ਸਾਲ ਇਹ ਸਮਾਗਮ ਕਰਵਾਇਆ ਜਾਂਦਾ ਸੀ ਅਤੇ ਉਹ ਉਨ੍ਹਾਂ ਦੇ ਰਾਹ ’ਤੇ ਚਲਦਿਆਂ ਇਹ ਪ੍ਰੋਗਰਾਮ ਕਰ ਰਹੇ ਹਨ।
ਇਸ ਮੌਕੇ ਗੁਰੂ ਕਾ ਅਤੁੱਟ ਲੰਗਰ ਵੀ ਵਰਤਾਇਆ ਗਿਆ ਅਤੇ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ, ਕੀਰਤਨੀ ਜਥੇ ਅਤੇ ਵੱਡੀ ਗਿਣਤੀ ਵਿੱਚ ਸੰਗਤਾਂ ਮੌਜੂਦ ਸਨ।
