ਗੁਰਦੁਆਰਾ ਸਿੰਘ ਸਭਾ ਕਾਦੀਆਂ ਵਿਖੇ ਖਾਲਸਾ ਸਾਜਨਾ ਦਿਵਸ ਸ਼ਰਧਾ ਨਾਲ ਮਨਾਇਆ

Uploaded Image
ਕਾਦੀਆਂ ਦੇ ਗੁਰਦੁਆਰਾ ਸਿੰਘ ਵਿਖੇ ਖਾਲਸਾ ਸਾਜਨਾ ਦਿਵਸ ਮਨਾਉਂਦਿਆਂ।(ਜ਼ੀਸ਼ਾਨ)

ਕਾਦੀਆਂ, 14 ਅਪ੍ਰੈਲ (ਜ਼ੀਸ਼ਾਨ) – ਗੁਰਦੁਆਰਾ ਸਿੰਘ ਸਭਾ ਵਿਖੇ ਖਾਲਸਾ ਸਾਜਨਾ ਦਿਵਸ ਵਿਸਾਖੀ ਦਾ ਪਾਵਨ ਦਿਹਾੜਾ ਸ਼ਰਧਾ, ਸਤਿਕਾਰ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਦਵਿੰਦਰ ਸਿੰਘ ਭਾਟੀਆ ਦੇ ਪਰਿਵਾਰ ਵੱਲੋਂ ਬੀਬੀ ਰਜਵੰਤ ਕੌਰ ਭਾਟੀਆ ਦੀ ਅਗਵਾਈ ਹੇਠ ਰਖਵਾਏ ਸ੍ਰੀ ਅਖੰਡ ਪਾਠ ਸਾਹਿਬ ਦੇ ਸੰਪੂਰਨ ਭੋਗ ਪਾਏ ਗਏ।
ਭੋਗ ਉਪਰੰਤ ਭਾਈ ਗੁਰਭੇਜ ਸਿੰਘ ਨੇ ਹੁਕਮਨਾਮਾ ਲੈ ਕੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ, ਜਦਕਿ ਭਾਈ ਸਰਦਾਰਾ ਸਿੰਘ ਠੀਕਰੀਵਾਲ ਦੇ ਜਥੇ ਨੇ ਰਸ ਭਿੰਨਾ ਕੀਰਤਨ ਕਰਦੇ ਹੋਏ ਸੰਗਤਾਂ ਨੂੰ ਗੁਰਮਤਿ ਨਾਲ ਜੋੜਿਆ ਅਤੇ ਖਾਲਸਾ ਸਾਜਨਾ ਦਿਵਸ ਦੇ ਇਤਿਹਾਸ ਬਾਰੇ ਜਾਣਕਾਰੀ ਦਿੱਤੀ। ਗੁਰੂ ਕਾ ਲੰਗਰ ਅਟੁੱਟ ਵਰਤਾਇਆ ਗਿਆ।
ਇਸ ਮੌਕੇ ਤਰਲੋਕ ਸਿੰਘ (ਪ੍ਰਧਾਨ), ਸੁਖਜਿੰਦਰ ਸਿੰਘ, ਬਲਜੀਤ ਸਿੰਘ ਭਾਟੀਆ, ਸੁਰਜੀਤ ਸਿੰਘ ਆਰੇ ਵਾਲੇ, ਜਤਿੰਦਰ ਪਾਲ ਸਿੰਘ ਵਿੱਕੀ, ਮਨਜੀਤ ਸਿੰਘ, ਚੈਨ ਸਿੰਘ, ਸਤਿੰਦਰ ਪਾਲ ਸਿੰਘ, ਹਰਕੰਵਲਪ੍ਰੀਤ ਸਿੰਘ, ਰਘਬੀਰ ਸਿੰਘ ਭਾਟੀਆ, ਬਲਬੀਰ ਸਿੰਘ ਭਾਟੀਆ, ਕੁਲਵੰਤ ਸਿੰਘ, ਬੀਬੀ ਰਜਵੰਤ ਕੌਰ ਭਾਟੀਆ, ਬੀਬੀ ਬਲਜੀਤ ਕੌਰ, ਬੀਬੀ ਸਤਵੰਤ ਕੌਰ, ਬੀਬੀ ਰਜਿੰਦਰ ਕੌਰ, ਬੀਬੀ ਮਨਜੀਤ ਕੌਰ ਭਾਟੀਆ, ਜੁਗਰਾਜ ਸਿੰਘ, ਜੈਪਰੀਤ ਸਿੰਘ ਔਲਖ ਸਮੇਤ ਵੱਡੀ ਗਿਣਤੀ ਵਿੱਚ ਨਾਨਕ ਨਾਮ ਲੇਵਾ ਸੰਗਤਾਂ ਹਾਜ਼ਰ ਸਨ।

Post a Comment

© Qadian Times. All rights reserved. Distributed by ASThemesWorld